Sangrur News: ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਵਿੱਚ ਮੀਂਹ ਦੇ ਕਾਰਨ 4 ਘਰ ਢਹਿ ਗਏ ਜਿਸ ਵਿੱਚ ਇੱਕ ਮਾਸੂਮ ਦੀ ਮੌਤ ਹੋ ਗਈ ਜਦੋਂ ਕਿ 2 ਹੋਰ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਧੂਰੀ ਵਿੱਚ ਲੁਧਿਆਣਾ-ਧੂਰੀ ਰੇਲਵੇ ਲਾਇਨ ਦੇ ਨੇੜੇ ਵਾਰਡ ਨੰਬਰ 20 ਵਿੱਚ ਵਾਪਰਿਆ ਹੈ ਜਿੱਥੇ ਮੀਂਹ ਨਾਲ ਚਾਰ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ ਤੇ ਘਰ ਢਹਿ ਗਏ।


4 ਘਰਾਂ ਦੀਆਂ ਕੰਧਾਂ ਡਿੱਗੀਆਂ


ਗੁਆਂਢ ਵਿੱਚ ਰਹਿਣ ਵਾਲੇ ਰਣਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਕੰਧਾਂ ਵਿੱਚ ਤਰੇੜਾਂ ਆਈਆਂ ਹੋਈਆਂ ਹਨ ਤੇ ਇਸ ਦੇ ਢਹਿ ਜਾਣ ਦੇ ਪਿੱਛੇ ਦੀ ਵਜ੍ਹਾ ਰੇਲਵੇ ਲਾਇਨ ਦੱਸੀ ਜਾ ਰਹੀ ਹੈ। ਜਿਨ੍ਹਾਂ ਘਰਾਂ ਦੀਆਂ ਕੰਧਾਂ ਡਿੱਗੀਆਂ ਹਨ ਉਹ ਰੇਲਵੇ ਲਾਇਨ ਦੇ ਨੇੜੇ ਹਨ ਜਿੱਥੇ ਰੋਜ਼ਾਨਾਂ ਵੱਡੀ ਗਿਣਤੀ ਵਿੱਚ ਟਰੇਨਾਂ ਲੰਘਦੀਆਂ ਹਨ ਜਿਸ ਕਾਰਨ ਘਰ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ। ਇਸ ਤੋਂ ਬਾਅਦ ਪਏ ਮੀਂਹ ਨਾਲ 4 ਘਰਾਂ ਦੀਆਂ ਕੰਧਾਂ ਡਿੱਗ ਗਈਆਂ ਜਿਸ ਵਿੱਚ 1 ਮਾਸੂਮ ਦੀ ਮੌਤ ਹੋ ਗਈ ਤੇ ਹੋਰ ਜ਼ਖ਼ਮੀ ਹੋ ਗਏ।


ਪਰਿਵਾਰ ਲਈ ਮਦਦ ਦੀ ਕੀਤੀ ਮੰਗ


ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਪਰਿਵਾਰ ਵਿੱਚ ਇਹ ਹਾਦਸਾ ਹੋਇਆ ਹੈ ਉਹ ਬੇਹੱਦ ਹੀ ਗ਼ਰੀਬ ਪਰਿਵਾਰ ਹੈ। ਇਸ ਦੇ ਨੇੜਲੇ ਹੋਰ ਵੀ ਕਈ ਘਰਾਂ ਵਿੱਚ ਤਰੇੜਾਂ ਆਈਆਂ ਹੋਈਆਂ ਹਨ। ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ