Sangrur News: ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਨਾਲ ਬਣਾਈ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਸਕੂਲ ਨੂੰ ਨੋਟਿਸ ਭੇਜਿਆ ਗਿਆ ਹੈ।
5 ਦਿਨਾਂ ਵਿੱਚ ਮੰਗਿਆ ਜਵਾਬ
ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ ਕਰਕੇ ਕਿਹਾ ਗਿਆ ਹੈ ਕਿ ਵੀਡੀਓ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ ਜਿਸ ਵਿੱਚ ਬੱਚੇ ਵੀ ਸ਼ਾਮਲ ਹਨ, ਇਸ ਨਾਲ ਸਿੱਖਿਆ ਵਿਭਾਗ ਦੇ ਅਕਸ ਨੂੰ ਢਾਹ ਲੱਗੀ ਹੈ। ਵਿਭਾਗ ਨੇ 5 ਦਿਨਾਂ ਵਿੱਚ ਜਵਾਬ ਮੰਗਿਆ ਹੈ ਜੇ ਅਜਿਹਾ ਨਹੀਂ ਹੋਇਆ ਤਾਂ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਚਾਹੇ ਜੋ ਵੀ ਕਰੇ ਪਰ...
ਇਸ ਬਾਰੇ ਜਦੋਂ ਵੀਡੀਓ ਵਾਇਰਲ ਕਰਨ ਵਾਲੀ ਅਧਿਆਪਕ ਮਨਪ੍ਰੀਤ ਕੌਰ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਨੋਟਿਸ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੇ ਪੁੱਛਿਆ ਸੀ ਕਿ ਪੈਰ ਉੱਤੇ ਕੀ ਹੋਇਆ ਹੈ ਤੇ ਮੈਂ ਇਸ ਦਾ ਬੱਸ ਜਵਾਬ ਦਿੱਤਾ ਹੈ ਮੈਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਨੋਟਿਸ ਦਾ ਕੋਈ ਵੀ ਜਵਾਬ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਜੋ ਚਾਹੇ ਉਹ ਕਰ ਸਕਦੀ ਹੈ ਪਰ ਉਹ ਆਪਣਾ ਹੱਕ ਲੈ ਕੇ ਰਹਿਣਗੇ।
ਕੀ ਹੈ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਸਰਕਾਰੀ ਸਕੂਲ ਕਨੋਈ ਵਿਖੇ ਵਿਦਿਆਰਥੀਆਂ ਨੂੰ ਆਪਣੇ ਪੈਰ ਤੇ ਲੱਗੀ ਸੱਟ ਦਿਖਾਉਂਦਿਆਂ ਅਧਿਆਪਕ ਨੇ ਕਿਹਾ ਕਿ ਤੁਸੀਂ ਤਾਂ ਛੁੱਟੀਆਂ ਵਿਚ ਆਪਣੀਆਂ ਰਿਸ਼ਤੇਦਾਰੀਆਂ ਵਿੱਚ ਜਾ ਕੇ ਆਏ ਹੋਵੋਗੇ ਪਰ ਅਸੀਂ ਧਰਨੇ ਵਿੱਚ ਪੁਲਿਸ ਦੀਆਂ ਡਾਂਗਾ ਦਾ ਸਾਹਮਣਾ ਕੀਤਾ ਹੈ। ਅਧਿਆਪਕਾ ਨੇ ਬੱਚਿਆਂ ਨਾਲ ਮਿਲਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਵਾਏ। ਇਸ ਵੀ ਵੀਡੀਓ ਅਧਿਆਪਕ ਵੱਲੋਂ ਖ਼ੁਦ ਹੀ ਬਣਾਈ ਗਈ ਜਿਸ ਤੋਂ ਬਾਅਦ ਇਹ ਵਾਇਰਲ ਹੋ ਗਈ ਹੈ। ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਵੱਲੋਂ ਇਸ ਉੱਤੇ ਕਾਰਵਾਈ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।