![ABP Premium](https://cdn.abplive.com/imagebank/Premium-ad-Icon.png)
Sangrur News: CM ਦੇ ਜ਼ਿਲ੍ਹੇ ਦਾ ਬੁਰਾ ਹਾਲ ! DC ਦਫ਼ਤਰ ਸਾਹਮਣੇ ਹਥਿਆਰਾਂ ਦੀ ਦੁਕਾਨ ਵਿੱਚ ਚੋਰੀ
ਐਸਐਸਪੀ ਸੰਗਰੂਰ ਸਤਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਸਵੇਰੇ ਹੀ ਜਾਣਕਾਰੀ ਮਿਲੀ ਸੀ ਕਿ ਅਸਲਾ ਲਾਈਸੈਂਸ ਦੀ ਦੁਕਾਨ ਦੇ ਉੱਪਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਸਾਡੀ ਟੀਮ ਲਗਾਤਾਰ ਇਸ ਦੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਨੂੰ ਜਾਂਚਿਆ ਜਾ ਰਿਹਾ ਹੈ।
![Sangrur News: CM ਦੇ ਜ਼ਿਲ੍ਹੇ ਦਾ ਬੁਰਾ ਹਾਲ ! DC ਦਫ਼ਤਰ ਸਾਹਮਣੇ ਹਥਿਆਰਾਂ ਦੀ ਦੁਕਾਨ ਵਿੱਚ ਚੋਰੀ Theft in the firearms shop in front of the DC office in Sangrur Sangrur News: CM ਦੇ ਜ਼ਿਲ੍ਹੇ ਦਾ ਬੁਰਾ ਹਾਲ ! DC ਦਫ਼ਤਰ ਸਾਹਮਣੇ ਹਥਿਆਰਾਂ ਦੀ ਦੁਕਾਨ ਵਿੱਚ ਚੋਰੀ](https://feeds.abplive.com/onecms/images/uploaded-images/2023/10/27/5c14e1a17add398c3eb16e2cf75fb1951698378061006785_original.webp?impolicy=abp_cdn&imwidth=1200&height=675)
Sangrur News: ਸੰਗਰੂਰ ਵਿੱਚ ਹਥਿਆਰਾਂ ਦੀ ਦੁਕਾਨ ਵਿੱਚ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਦੇ ਆਧਾਰ ਉੱਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁਲਿਸ ਵਾਲਿਆਂ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਬਾਬਤ ਐਸਐਸਪੀ ਸੰਗਰੂਰ ਸਤਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਸਵੇਰੇ ਹੀ ਜਾਣਕਾਰੀ ਮਿਲੀ ਸੀ ਕਿ ਅਸਲਾ ਲਾਈਸੈਂਸ ਦੀ ਦੁਕਾਨ ਦੇ ਉੱਪਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਸਾਡੀ ਟੀਮ ਲਗਾਤਾਰ ਇਸ ਦੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਨੂੰ ਜਾਂਚਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਸਾਹਮਣੇ ਆਵੇਗਾ ਕਿ ਕਿੰਨਾ ਅਸਲਾ ਚੋਰੀ ਹੋਇਆ ਹੈ। ਸ਼ੁਰੂਆਤੀ ਜਾਂਚ ਵਿੱਚ ਦੋ ਚੋਰਾਂ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਸਾਹਮਣੇ ਆਈਆਂ ਹਨ ਤੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਪਤਾ ਲਾਇਆ ਜਾ ਸਕੇ ਕਿ ਇਸ ਵਿੱਚ ਹੋਰ ਕੌਣ ਸ਼ਾਮਲ ਹੈ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਅਸਲਾ ਲਾਈਸੈਂਸ ਦੁਕਾਨ ਦੇ ਲਈ ਜਿਹੜੀਆਂ ਗਾਈਡਲਾਈਨ ਜਾਰੀ ਕੀਤੀਆਂ ਜਾਂਦੀਆਂ ਹਨ ਕਿ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ?
ਇਸ ਮੌਕੇ ਅਸਲਾ ਲਾਈਸੈਂਸ ਦੁਕਾਨ ਦੇ ਮਾਲਕ ਚੰਚਲ ਗੋਇਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਹੀ ਉਹਨਾਂ ਨੂੰ ਪਤਾ ਲੱਗਿਆ ਕਿ ਉਹਨਾਂ ਦੀ ਦੁਕਾਨ ਦੇ ਉੱਪਰ ਚੋਰੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)