Sangrur news: ਲਹਿਰਾਗਾਗਾ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਚੋਰਾਂ ਨੇ ਸਵੇਰ ਵੇਲੇ 5 ਆੜਤ ਦੀਆਂ ਦੁਕਾਨਾਂ ਦੇ ਸਟੋਰ ‘ਤੇ ਤਿਜੋਰੀ ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।


ਇਸ ਘਟਨਾ ਨੂੰ ਲੈ ਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਿਧਾਇਕ ਵਰਿੰਦਰ ਗੋਇਲ ਦੇ ਭਰਾ ਜੀਵਨ ਕੁਮਾਰ ਰੱਬੜ ਨੇ ਇਸ ਨੂੰ ਮੰਦਭਾਗੀ ਘਟਨਾ ਦੱਸਿਆ।


ਉਨ੍ਹਾਂ ਕਿਹਾ ਕਿ ਜੇਕਰ ਆੜਤ ਦੀਆਂ ਦੁਕਾਨਾਂ ਵਿੱਚ ਰੱਖੀਆਂ ਸੇਫਾਂ ਹੀ ਤੋੜ ਲਈਆਂ ਤਾਂ ਬਾਕੀ ਕੁਝ ਵੀ ਸੁਰੱਖਿਅਤ ਨਹੀਂ ਰਹਿ ਸਕਦਾ।


ਉਨਾਂ ਕਿਹਾ ਕਿ ਇਹ ਪੁਲਿਸ ਦੀ ਅਣਗਹਿਲੀ ਹੈ ਜੋ 12 ਵਜੇ ਤੱਕ ਹੀ ਗਸ਼ਤ ‘ਤੇ ਰਹਿੰਦੀ ਹੈ। ਜੀਵਨ ਕੁਮਾਰ ਰੱਬੜ ਦਾ ਕਹਿਣਾ ਹੈ ਕਿ ਨੁਕਸਾਨ ਭਾਵੇਂ ਹਜ਼ਾਰਾਂ ਵਿੱਚ ਹੈ ਪਰ ਇਹ ਇੱਕ ਚਿੰਤਾ ਦਾ ਵਿਸ਼ਾ ਹੈ।


ਇਹ ਵੀ ਪੜ੍ਹੋ: Diesel Generator Ban: ਦਿੱਲੀ ਤੋਂ ਬਾਅਦ ਹੁਣ ਇੱਥੋਂ ਦੇ 14 ਜ਼ਿਲ੍ਹਿਆਂ 'ਚ ਡੀਜ਼ਲ ਜਨਰੇਟਰ 'ਤੇ ਪਾਬੰਦੀ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ


ਇਸ ਤੋਂ ਇਲਾਵਾ ਆੜਤੀ ਰੋਮਪਾਲ ਨੇ ਦੱਸਿਆ ਕਿ ਅੱਜ ਅੱਧੀ ਰਾਤ ਤੋਂ ਬਾਅਦ ਇੱਕ ਸਿਲਵਰ ਰੰਗ ਦੀ ਸਵਿਫਟ ਡਿਜ਼ਾਇਰ ਆਈ ਸੀ ਜਿਸ ਵਿੱਚ ਸਵਾਰ ਵਿਅਕਤੀ ਰਾਡਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਉਨ੍ਹਾਂ ਨੇ ਹੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।


ਉੱਥੇ ਹੀ ਦੂਜੇ ਪਾਸੇ ਥਾਣਾ ਸਦਰ ਮੁਖੀ ਇੰਸਪੈਕਟਰ ਰਣਬੀਰ ਸਿੰਘ ਤੇ ਚੌਂਕੀ ਇੰਚਾਰਜ਼ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਕਰਨ ਦੀ ਜ਼ਿੰਮੇਵਾਰੀ ਸਾਡੀ ਹੈ, ਅਸੀਂ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਗਸ਼ਤ ਕਰ ਰਹੇ ਹਾਂ। ਬੇਸ਼ਕ ਇਹ ਪਹਿਲੀ ਚੋਰੀ ਹੈ ਪ੍ਰੰਤੂ ਚਿੰਤਾ ਦਾ ਵਿਸ਼ਾ ਹੈ।


ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਪਤਾ ਲਗਾ ਕੇ ਜਲਦੀ ਹੀ ਚੋਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਅਤੇ ਅੱਗੇ ਤੋਂ ਗਸ਼ਤ ਹੋਰ ਤੇਜ਼ ਕੀਤੀ ਜਾਵੇਗੀ। ਉਨਾਂ ਇਸ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਸੀਸੀਟੀਵੀ ਕੈਮਰੇ ਲਵਾਉਣ ਅਤੇ ਚੌਂਕੀਦਾਰ ਵੀ ਰੱਖਣ।


ਇਹ ਵੀ ਪੜ੍ਹੋ: Old Pension Scheme: ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਦਾ ਅੰਦੋਲਨ, ਰਾਮਲੀਲਾ ਮੈਦਾਨ 'ਚ ਇਕੱਠੀ ਹੋਈ ਭੀੜ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।