Sangrur News: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਚਾਲੇ ਪਾ ਦਿੱਤੇ ਹਨ। ਅੱਜ ਕਾਫਲਿਆਂ ਦੇ ਰੂਪ ਵਿੱਚ ਕਿਸਾਨ ਦਿੱਲੀ ਰਵਾਨਾ ਹੋ ਰਹੇ ਹਨ। ਇਹ ਕਿਸਾਨ ਆਪਣੀਆਂ ਮੰਗਾਂ ਤੇ ਮਸਲਿਆਂ ਲਈ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਮਹਾਪੰਚਾਇਤ ਵਿੱਚ ਸ਼ਾਮਲ ਹੋਣਗੇ। 


ਉਧਰ, ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਮਹਾਪੰਚਾਇਤ ਦੇ ਸੱਦੇ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਪਹੁੰਚਣ ਤੋਂ ਰੋਕਿਆ ਗਿਆ ਤਾਂ ਇਸ ਨਾਲ ਧਰਨੇ ਤੇ ਰੇਲ ਰੋਕੋ ਪ੍ਰਦਰਸ਼ਨ ਸ਼ੁਰੂ ਹੋ ਸਕਦੇ ਹਨ। 


ਇਹ ਵੀ ਪੜ੍ਹੋ: Haryana News: ਸੀਐਮ ਦੇ ਅਹੁਦੇ ਤੋਂ ਹਟਾਉਣ ਮਗਰੋਂ ਖੱਟਰ ਨੇ ਵਿਧਾਇਕ ਦਾ ਅਹੁਦਾ ਵੀ ਛੱਡਿਆ, ਸੌਂਪਿਆ ਅਸਤੀਫਾ


ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਸੰਗਰੂਰ ਦੇ ਮੂਣਕ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ। ਇਸ ਜੱਥੇ ਵਿੱਚ ਜ਼ਿਲ੍ਹਾ ਸੰਗਰੂਰ ਤੇ ਮਾਨਸਾ ਦੇ ਨਾਲ ਕਈ ਜ਼ਿਲ੍ਹਿਆਂ ਦੇ ਕਿਸਾਨ ਸ਼ਾਮਲ ਸਨ। ਕਿਸਾਨਾਂ ਨੇ ਦੱਸਿਆ ਕਿ 250 ਦੇ ਕਰੀਬ ਬੱਸਾਂ ਟੋਹਾਣਾ ਰੋਡ ਹੁੰਦੇ ਹੋਏ ਦਿੱਲੀ ਪਹੁੰਚਣਗੀਆਂ। ਵੱਡੀ ਗਿਣਤੀ ਵਿੱਚ ਮਰਦਾਂ ਤੇ ਔਰਤਾਂ ਦਿੱਲੀ ਜਾ ਰਹੀਆਂ ਹਨ।


ਕਿਸਾਨ ਆਗੂਆਂ ਨੇ ਕਿਹਾ ਕਿਹਾ 14 ਮਾਰਚ ਨੂੰ ਹੋਣ ਜਾ ਰਹੀ ਮਹਾਂਪੰਚਾਇਤ ਵਿੱਚ 40 ਹਜ਼ਾਰ ਦੇ ਕਰੀਬ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਇਕੱਠ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਸਾਡੀਆਂ ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਤੇ ਐਮਐਸਪੀ, ਫਸਲ ਖਰੀਦ ਗਰੰਟੀ ਕਾਨੂੰਨ, ਕਿਸਾਨ ਮਜ਼ਦੂਰਾਂ ਦਾ ਸਾਰਾ ਕਰਜ਼ ਮਾਫ, ਭਾਰਤ ਵਿਸ਼ਵ ਵਪਾਰ ਸੰਗਠਨ ਛੱਡੇ, ਫਰੀ ਟਰੇਡ ਐਗਰੀਮੈਂਟ ਰੱਦ ਕਰੇ ਹਨ। 


ਇਸੇ ਤਰ੍ਹਾਂ ਬਲਵਿੰਦਰ ਸਿੰਘ ਘੋੜੇਨਾਬ ਦੀ ਅਗਵਾਈ ਵਿੱਚ ਬੀਕੇਯੂ ਰਾਜੇਵਾਲ ਦਾ ਜਥਾ ਲਹਿਰਾਗਾਗਾ ਤੋਂ ਰੇਲ ਗੱਡੀ ਰਾਹੀਂ ਰਵਾਨਾ ਹੋਇਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੇ ਵਰਕਰ ਅੱਜ 250 ਬੱਸਾਂ ਰਾਹੀਂ ਬਲਾਕ ਲਹਿਰਾਗਾਗਾ ਤੋਂ ਮੂਨਕ ਦੇ ਰਸਤੇ ਰਵਾਨਾ ਹੋਏ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਤੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੂੰ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਕਰਨ ਦੀ ਲਿਖਤੀ ਮਨਜ਼ੂਰੀ ਮਿਲ ਗਈ ਹੈ।


ਇਹ ਵੀ ਪੜ੍ਹੋ: Haryana News: ਜੇਜੇਪੀ ਦੀ ਹਮਾਇਤ ਤੋਂ ਬਗੈਰ ਵੀ ਬਚ ਗਈ ਬੇਜੀਪੀ ਦੀ ਸਰਕਾਰ! ਨਾਇਬ ਸੈਣੀ ਨੇ ਕੀਤਾ ਫਲੋਰ ਟੈਸਟ ਪਾਸ