ਪੜਚੋਲ ਕਰੋ

ਬਰਨਾਲਾ ਤੋਂ ਮੋਟਰਸਾਈਕਲ ਚੋਰੀ ਕਰਕੇ ਬਠਿੰਡਾ ਜਿਲ੍ਹੇ ਵਿੱਚ ਵੇਚਣ ਵਾਲੇ ਤਿੰਨ ਕਾਬੂ , ਚੋਰੀ ਦੇ 5 ਮੋਟਰਸਾਈਕਲ ਬਰਾਮਦ

Barnala News : ਬਰਨਾਲਾ ਜ਼ਿਲ੍ਹੇ ਵਿੱਚ ਲਗਾਤਾਰ ਅਲੱਗ -ਅਲੱਗ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਖਾਸ ਕਰਕੇ ਮੋਟਸਸਾਈਕਲ ਤੇ ਸਕੂਟਰ ਚੋਰੀ ਦੀਆਂ ਘਟਨਾਵਾਂ ਨੇ ਲੋਕਾਂ ਦੀ ਪ੍ਰੇਸ਼ਾਨੀ ਵਧਾ ਰੱਖੀ ਹੈ। ਉਥੇ ਪੁਲਿਸ ਪ੍ਰਸ਼ਾਸ਼ਨ ਨੇ ਹੁਣ ਸਖ਼ਤੀ ਕਰਦਿਆਂ ਮੋਟਰਸਾਈਕਲ

Barnala News : ਬਰਨਾਲਾ ਜ਼ਿਲ੍ਹੇ ਵਿੱਚ ਲਗਾਤਾਰ ਅਲੱਗ -ਅਲੱਗ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਖਾਸ ਕਰਕੇ ਮੋਟਸਸਾਈਕਲ ਤੇ ਸਕੂਟਰ ਚੋਰੀ ਦੀਆਂ ਘਟਨਾਵਾਂ ਨੇ ਲੋਕਾਂ ਦੀ ਪ੍ਰੇਸ਼ਾਨੀ ਵਧਾ ਰੱਖੀ ਹੈ। ਉਥੇ ਪੁਲਿਸ ਪ੍ਰਸ਼ਾਸ਼ਨ ਨੇ ਹੁਣ ਸਖ਼ਤੀ ਕਰਦਿਆਂ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਚਲਾਈ ਹੈ। ਜਿਸ ਤਹਿਤ ਬਰਨਾਲਾ ਦੇ ਥਾਣਾ ਸਿਟੀ 2 ਦੀ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਚੋਰਾਂ ਤੋਂ ਪੁਲਿਸ ਨੇ 5 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਕਾਬੂ ਕੀਤੇ ਚੋਰ ਬਠਿੰਡਾ ਜਿਲ੍ਹੇ ਦੇ ਪਿੰਡਾਂ ਨਾਲ ਸਬੰਧਤ ਹਨ, ਜੋ ਬਰਨਾਲਾ ਸ਼ਹਿਰ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਬਠਿੰਡਾ ਜਿਲ੍ਹੇ ਵਿੱਚ ਵੇਚਦੇ ਆਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਬਰਨਾਲਾ ਦੇ ਐਸਐਚਓ ਗੁਰਮੇਲ ਸਿੰਘ ਨੇ ਦੱਸਿਆ ਕਿ 25 ਫ਼ਰਵਰੀ ਨੂੰ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਬਰਨਾਲਾ ਸ਼ਹਿਰ ਦੀ ਲੱਖੀ ਕਾਲੋਨੀ ਵਿੱਚ ਮੋਟਰਸਾਈਕਲ ਚੋਰੀ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਉਪਰੰਤ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ ਪੀਸੀਆਰ ਭੇਜ ਕੇ ਚੋਰਾਂ ਨੂੰ ਕਾਬੂ ਕੀਤਾ ਗਿਆ। ਇਹਨਾਂ ਚੋਰਾਂ ਦੀ ਪੁੱਛਗਿੱਛ ਦੇ ਆਧਾਰ 'ਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਵਾਇਆ ਗਿਆ, ਜੋ ਭਗਤਾ ਭਾਈਕਾ ਤੋਂ ਚੋਰੀ ਹੋਇਆ ਸੀ। ਇਸ ਸਬੰਧੀ ਪੁਲਿਸ ਨੇ ਮੁਕੱਦਮਾ ਦਰਜ਼ ਕਰ ਲਿਆ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਅੱਜ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ

ਉਹਨਾਂ ਦੱਸਿਆ ਕਿ ਇਹਨਾ ਦੋਸ਼ੀਆਂ ਵਿੱਚ ਰਾਜਪਾਲ ਸਿੰਘ ਵਾਸੀ ਦਿਆਲਪੁਰਾ ਭਾਈਕਾ ਤੇ ਰਾਜਵਿੰਦਰ ਸਿੰਘ ਸਮਾਧ ਭਾਈਕਾ ਤੋਂ ਪੁੱਛਗਿੱਛ ਕੀਤੀ ਤਾਂ ਉਹਨਾਂ ਮੰਨਿਆ ਕਿ ਉਹ ਬਰਨਾਲਾ ਤੋਂ ਪਿਛਲੇ ਲੰਬੇ ਸਮੇਂ ਤੋਂ ਮੋਟਰਸਾਈਕਲ ਚੋਰੀ ਕਰ ਰਹੇ ਹਨ। ਇਹ ਚੋਰੀ ਦੇ ਮੋਟਰਸਾਈਕਲ ਉਹਨਾਂ ਵੱਲੋਂ  ਬਠਿੰਡਾ ਜਿਲ੍ਹੇ ਦੇ ਪਿੰਡ ਸਮਾਧ ਭਾਈਕਾ ਦੇ ਕਬਾੜੀਏ ਗੁਰਪ੍ਰੀਤ ਸਿੰਘ ਗੋਪੀ ਨੂੰ 3 ਹਜ਼ਾਰ ਰੁਪਏ ਵਿੱਚ ਵੇਚ ਦਿੱਤੇ ਜਾਂਦੇ ਹਨ। ਇਹਨਾਂ ਮੋਟਰਸਾਈਕਲਾਂ ਨੂੰ ਖੋਲ੍ਹ ਕੇ ਕੱਟ ਵੱਢ ਕਰਕੇ ਅੱਗੇ ਲੋੜਵੰਦਾਂ ਨੂੰ ਵੇਚ ਦਿੰਦਾ ਹੈ। 
 
ਇਸਤੋਂ ਬਾਅਦ ਪੁਲਿਸ ਨੇ ਕਬਾੜੀਏ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਇਹਨਾਂ ਤੋਂ ਹੁਣ ਤੱਕ ਪੁਲਿਸ ਨੇ 5 ਮੋਟਰਸਾਈਕਲ ਅਤੇ ਇੱਕ ਇੰਜਨ ਬਰਾਮਦ ਕੀਤਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਜੋ ਵੀ ਹੋਰ ਸੱਚ ਸਾਹਮਣੇ ਆਵੇਗਾ, ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਾਮਲੇ ਵਿੱਚ ਹੁਣ ਤੱਕ ਇਸ ਮਾਮਲੇ ਵਿੱਚ ਤਿੰਨ ਮੁਲਜ਼ਮ ਕਾਬੂ ਹਨ। ਜਿਹਨਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤੇ ਹਨ। ਜਦਕਿ ਇੱਕ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget