Sangrur News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰ ਰਹੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਣਹੋਣੀਆਂ ਘਟਨਾਵਾਂ ਵਾਪਰਦੀਆਂ ਹਨ। ਉੱਥੇ ਪੰਜਾਬੀ ਨੌਜਵਾਨਾਂ ਦੀ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਅਜਿਹਾ ਹੀ ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ 2 ਪੰਜਾਬੀ ਨੌਜਵਾਨਾਂ ਦੀ ਕੈਨੇਡਾ ਦੇ ਉਂਟਾਰੀਓ ਵਿੱਚ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦਾ 22 ਸਾਲਾ ਸਚਿਨ ਤਕਰੀਬਨ ਡੇਢ ਸਾਲ ਪਹਿਲਾਂ ਅਪਣੇ ਮਾਂ-ਪਿਓ, ਭੈਣ ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ। ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋਣ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਮਿਲੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸਾਢੇ ਚਾਰ ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ।

ਇਹ ਵੀ ਪੜ੍ਹੋ :  ਅਜ਼ਬ ਗਜ਼ਬ ! 2500 ਰੁਪਏ 'ਚ ਨਾਈਟ ਆਊਟ ਲਈ ਵਿਦੇਸ਼ ਗਈਆਂ ਕੁੜੀਆਂ, ਸਵੇਰੇ ਘਰ ਆ ਕੇ ਸੌਂ ਵੀ ਗਈਆਂ ਇਸ ਹਾਦਸੇ ਦਾ ਸ਼ਿਕਾਰ ਹੋਇਆ ਦੂਜਾ ਨੌਜਵਾਨ ਬਲਵਿੰਦਰ ਸਿੰਘ ਗੋਲਡੀ ਸੰਗਰੂਰ ਦੇ ਹਲਕਾ ਸੁਨਾਮ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਸੀ, ਉਸ ਦੀ ਵੀ ਮੌਤ ਹੋ ਗਈ ਹੈ। ਇਹ ਨੌਜਵਾਨ ਅਪਣੀ ਮਾਂ ਦਾ ਇਕਲੌਤਾ ਪੁੱਤਰ ਸੀ, ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ ਹੁਣ ਘਰ ਵਿਚ ਇਕੱਲੀ ਮਾਂ ਰਹਿ ਗਈ ਹੈ।

ਇਹ ਵੀ ਪੜ੍ਹੋ :  ਸਿੰਚਾਈ ਘੁਟਾਲਾ : ਹਾਈਕੋਰਟ ਵੱਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਦੋਵਾਂ ਪਰਿਵਾਰਾਂ ਵੱਲੋਂ ਆਪਣੇ ਪੁੱਤਰਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਕੋਲ ਗੁਹਾਰ ਲਗਾਈ ਜਾ ਰਹੀ ਹੈ। ਸਚਿਨ ਦੇ ਪਿਤਾ ਰਾਜੇਸ਼ ਕੁਮਾਰ ਨੇ ਸਰਕਾਰ ਕੋਲ ਗੁਹਾਰ ਲਾਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ਵਿਰੁਧ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਇਥੋਂ ਦੀਆਂ ਸਰਕਾਰਾਂ ਨੌਜਵਾਨਾਂ ਨੂੰ ਚੰਗਾ ਰੁਜ਼ਗਾਰ ਮੁਹਈਆਂ ਕਰਵਾਉਣ ਤਾਂ ਕਿਸੇ ਵੀ ਮਾਂ ਦੇ ਪੁੱਤ ਨੂੰ ਵਿਦੇਸ਼ ਨਾ ਜਾਣਾ ਪਵੇ।