ਪੜਚੋਲ ਕਰੋ

Drone Pilots: ਬਰਨਾਲਾ ਦੀਆਂ ਦੋ ਔਰਤਾਂ ਬਣੀਆਂ ਡਰੋਨ ਪਾਇਲਟ, ਨਵੀਂ ਤਕਨੀਕ ਰਾਹੀਂ ਖੇਤਾਂ 'ਚ ਕਰਨਗੀਆਂ ਯੂਰੀਆ ਦੇ ਛਿੜਕਾਅ

Women Drone Pilots: ਇਨ੍ਹਾਂ ਔਰਤਾਂ ਹਰਿਆਣਾ ਦੇ ਮਾਨੇਸਰ ਵਿੱਚ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਵਿੱਚ ਇਫਕੋ ਵੱਲੋਂ ਦਿੱਤੀ ਗਈ 15 ਦਿਨ ਦੀ ਡਰੋਨ ਦੀ ਵਰਤੋਂ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਾਅਦ ਬਰਨਾਲਾ ਮੁੜ ਪਰਤੀਆਂ ਹਨ।

Women Drone Pilots:  ਜ਼ਿਲ੍ਹਾ ਬਰਨਾਲਾ ਦੀਆਂ ਦੋ ਔਰਤਾਂ ਡਰੋਨ ਪਾਇਲਟ ਦੀ ਸਿਖ਼ਲਾਈ ਲੈ ਕੇ ਖੇਤਾਂ 'ਚ ਇਸ ਦੇ ਇਸਤਮਾਲ ਲਈ ਤਿਆਰ ਹਨ। ਡਰੋਨ ਰਾਹੀਂ ਨੈਨੋ-ਯੂਰੀਆ ਦੇ ਛਿੜਕਾਅ ਵਿੱਚ ਲੱਗਦੇ ਸਮੇਂ ਨੂੰ ਘਟਾਉਣ ਲਈ ਪੰਜਾਬ ਭਰ ਚੋਂ 20 ਔਰਤਾਂ ਨੂੰ ਸਿਖ਼ਲਾਈ ਦਿੱਤੀ ਗਈ ਹੈ। ਇਫਕੋ ਦੁਆਰਾ ਕੇਂਦਰੀ ਸਪਾਂਸਰ ਸਕੀਮ ਤਹਿਤ ਪ੍ਰਤੀ ਲਾਭਪਾਤਰੀ ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ।

ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਬਰਨਾਲਾ ਵਾਸੀ ਦੋਨੋਂ ਔਰਤਾਂ ਨੂੰ ਉਨ੍ਹਾਂ ਦੇ ਸਿਖਾਲੀ ਸਰਟੀਫਿਕੇਟ ਵੰਡਣ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਅਸਪਾਲ ਕਲਾਂ ਵਾਸੀ ਪਰਨੀਤ ਕੌਰ ਅਤੇ ਸੇਖਾ ਵਾਸੀ ਕਿਰਨ ਪਾਲ ਕੌਰ ਨੇ ਇਹ ਸਿਖ਼ਲਾਈ ਲਈ ਹੈ ਅਤੇ ਉਹ ਆਪਣੇ ਨਵੇਂ ਕੰਮ ਲਈ ਹੁਣ ਤਿਆਰ ਹਨ।

ਇਨ੍ਹਾਂ ਔਰਤਾਂ ਹਰਿਆਣਾ ਦੇ ਮਾਨੇਸਰ ਵਿੱਚ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਵਿੱਚ ਇਫਕੋ ਵੱਲੋਂ ਦਿੱਤੀ ਗਈ 15 ਦਿਨ ਦੀ ਡਰੋਨ ਦੀ ਵਰਤੋਂ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਾਅਦ ਬਰਨਾਲਾ ਮੁੜ ਪਰਤੀਆਂ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨਾਲ ਨੂੰ ਪਰਨੀਤ ਅਤੇ ਕਿਰਨ ਪਾਲ ਕੌਰ ਨੇ ਯਕੀਨ ਦਵਾਇਆ ਕਿ ਉਹ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੀਆਂ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਔਰਤਾਂ ਸਵੈ-ਨਿਰਭਰ ਬਣਨ ਲਈ 200 ਤੋਂ 250 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਆਪਣੇ ਖੇਤਰਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਸਪਰੇਅ ਕਰਨ ਲਈ ਡਰੋਨ ਦੀ ਵਰਤੋਂ ਕਰਨਗੀਆਂ। 

ਉਸਨੇ ਦੱਸਿਆ ਕਿ ਡਰੋਨ ਖੇਤਾਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਛਿੜਕਾਅ ਲਈ ਹੱਥੀਂ ਮਜ਼ਦੂਰੀ ਨੂੰ ਘੱਟ ਕਰਨ ਵਿੱਚ ਮਦਦ ਕਰਨਗੇ। ਕਿਸਾਨਾਂ ਨੂੰ ਛਿੜਕਾਅ ਲਈ ਬਹੁਤ ਕੁਝ ਕਰਨਾ ਪੈਂਦਾ ਹੈ ਅਤੇ ਇਸ ਵਿੱਚ ਲਗਭਗ ਪੂਰਾ ਦਿਨ ਲੱਗ ਜਾਂਦਾ ਹੈ। ਪਰ ਡਰੋਨ ਸੱਤ ਮਿੰਟਾਂ ਵਿੱਚ ਇੱਕ ਏਕੜ ਨੂੰ ਕਵਰ ਕਰ ਸਕਦਾ ਹੈ।

ਅਸਪਾਲ ਕਲਾਂ ਵਾਸੀ ਪਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦਵਿੰਦਰ ਸਿੰਘ, ਜੋ ਕਿ ਆਪ ਅਗਾਂਹਵਧੂ ਕਿਸਾਨ ਹਨ , ਨੇ ਉਨ੍ਹਾਂ ਨੂੰ ਇਹ ਸਿਖ਼ਲਾਈ ਲੈਣ ਲਈ ਪ੍ਰੇਰਿਆ। ਇਸ ਤੋਂ ਪਹਿਲਾ ਉਹ ਕਿਸਾਨ-ਉਤਪਾਦਕ ਸੰਗਠਨ (FPO) ਨਾਲ ਜੁੜੇ ਹੋਏ ਹਨ।

ਇਸੇ ਤਰ੍ਹਾਂ ਲਾਭਪਾਤਰੀ ਕਿਰਨ ਪਾਲ ਕੌਰ ਵਾਸੀ ਸੇਖਾ ਨੇ ਦੱਸਿਆ ਕਿ ਉਹ ਆਪਣੇ ਤਿੰਨ ਮਹੀਨੇ ਦੇ ਬੇਟੇ ਨੂੰ ਸਿਖਲਾਈ 'ਤੇ ਨਾਲ ਕੇ ਗਏ ਸੀ ਜਿੱਥੇ ਉਨ੍ਹਾਂ ਨੇ ਡਰੋਨ ਚਲਾਉਣਾ ਸਿਖਿਆ ਅਤੇ ਨਾਲ ਹੀ ਇਸ ਸਬੰਧੀ ਪੇਪਰ ਪਾਸ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਇਹ ਕੰਮ ਸਿੱਖਿਆ ਅਤੇ ਜਲਦ ਹੀ ਇਸ ਸਬੰਧੀ ਕਾਰੋਬਾਰ ਸ਼ੁਰੂ ਕਰਨਗੇ। ਡਰੋਨ 10 ਲੀਟਰ ਦੇ ਟੈਂਕ ਨਾਲ ਆਉਂਦਾ ਹੈ ਅਤੇ ਯੂਰੀਆ ਅਤੇ ਪਾਣੀ ਦੀ ਘੱਟ ਬਰਬਾਦੀ ਕਰਦਾ ਹੈ।

ਦੱਸਣਯੋਗ ਹੈ ਕਿ ਮਹਿਲਾ ਲਾਭਪਾਤਰੀਆਂ ਦੀ ਚੋਣ ਕਰਨ ਲਈ, ਇਫਕੋ ਨੇ ਗ੍ਰਾਂਟ ਥੋਰਨਟਨ ਭਾਰਤ ਨਾਲ ਸੰਪਰਕ ਕੀਤਾ ਸੀ, ਜੋ ਪਹਿਲਾਂ ਹੀ ਲੁਧਿਆਣਾ, ਮੋਗਾ, ਬਰਨਾਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ 27,000 ਤੋਂ ਵੱਧ ਔਰਤਾਂ ਨਾਲ ਕੰਮ ਕਰ ਰਿਹਾ ਹੈ।

ਗ੍ਰਾਂਟ ਥਾਰਨਟਨ ਭਾਰਤ ਵਿਖੇ ਪਬਲਿਕ ਸੈਕਟਰ ਕੰਸਲਟਿੰਗ ਦੇ ਮੈਨੇਜਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪ੍ਰੋਗਰਾਮ ਦਾ ਮੁੱਖ ਉਦੇਸ਼ ਔਰਤਾਂ ਨੂੰ ਸਸ਼ਕਤ ਕਰਨਾ ਅਤੇ ਉਨ੍ਹਾਂ ਨੂੰ ਹੁਨਰਮੰਦ ਬਣਾ ਕੇ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਲਈ ਯੋਗ ਬਣਾਉਣਾ ਅਤੇ ਉਨ੍ਹਾਂ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ 'ਤੇ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ ਹੈ।

 ਇਫਕੋ ਦੇ ਸਟੇਟ ਮਾਰਕੀਟਿੰਗ ਮੈਨੇਜਰ ਐੱਚ.ਐੱਸ.ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਹਿੱਸੇ ਵਜੋਂ ਦੇਸ਼ ਦੀਆਂ 300 ਔਰਤਾਂ ਨੂੰ ਡਰੋਨ ਦੀ ਵਰਤੋਂ ਕਰਨ ਦੀ ਮੁਫ਼ਤ ਸਿਖਲਾਈ ਦਿੱਤੀ ਗਈ ਹੈ। ਸ਼ੁਰੂਆਤ ਕਰਨ ਲਈ, 20 ਔਰਤਾਂ, ਤਰਜੀਹੀ ਤੌਰ 'ਤੇ 12ਵੀਂ ਜਮਾਤ ਪਾਸ ਅਤੇ ਸਵੈ-ਸਹਾਇਤਾ ਸਮੂਹ ਨਾਲ ਕੰਮ ਕਰਨ ਵਾਲੀਆਂ ਔਰਤਾਂ ਨੂੰ ਚੁਣਿਆ ਗਿਆ ਹੈ। 

ਇਫਕੋ ਨੇ ਦੇਸ਼ ਭਰ ਵਿੱਚ ਵਰਤੇ ਜਾਣ ਵਾਲੇ 2,500 ਡਰੋਨਾਂ ਦੇ ਖਰੀਦ ਆਰਡਰ ਦਿੱਤੇ ਹਨ, ਜਿਨ੍ਹਾਂ ਵਿੱਚੋਂ 110 ਡਰੋਨ ਪੰਜਾਬ ਲਈ ਵੱਖਰੇ ਰੱਖੇ ਜਾਣਗੇ। ਇਨ੍ਹਾਂ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਇਲੈਕਟ੍ਰਿਕ ਵਾਹਨ ਦੇ ਨਾਲ-ਨਾਲ ਡਰੋਨ ਵੀ ਮੁਫਤ ਮੁਹੱਈਆ ਕਰਵਾਏ ਜਾਣਗੇ। ਔਰਤਾਂ ਨੂੰ 200 ਦਿਨਾਂ ਲਈ ਡਰੋਨ ਦੀ ਵਰਤੋਂ ਕਰਨੀ ਚਾਹੀਦੀ ਹੈ। ਡਰੋਨ ਇੱਕ ਦਿਨ ਵਿੱਚ 20 ਏਕੜ ਨੂੰ ਕਵਰ ਕਰ ਸਕਦਾ ਹੈ ਅਤੇ ਕਮਾਇਆ ਪੈਸਾ ਇਨ੍ਹਾਂ ਔਰਤਾਂ ਨੂੰ ਜਾਵੇਗਾ।

ਟਾਪ ਹੈਡਲਾਈਨ

Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget