Bathinda Plot Scam: ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਨੇ ਪੁੱਛੇ 15 ਸਵਾਲ, ਅੱਗੋਂ ਬਾਦਲ ਨੇ ਕੱਢ ਲਿਆ ਕਾਪੀ ਪੈੱਨ
Vigilance questions to Manpreet Badal: ਬਠਿੰਡਾ 'ਚ ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਪਲਾਟ ਮਾਮਲੇ ਵਿੱਚ ਮਨਪ੍ਰੀਤ ਸਿੰਘ ਬਾਦਲ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਕਰੀਬ 15 ਸਵਾਲ
Bathinda Plot Scam: ਮਾਡਲ ਟਾਊਨ 'ਚ ਪਲਾਟ ਅਲਾਟਮੈਂਟ ਮਾਮਲੇ 'ਚ ਪੰਜਾਬ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਮੁੜ ਵਿਜੀਲੈਂਸ ਬਿਊਰੋ, ਬਠਿੰਡਾ ਦੇ ਸਾਹਮਣੇ ਪੇਸ਼ ਹੋਏ।
ਬਠਿੰਡਾ 'ਚ ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਪਲਾਟ ਮਾਮਲੇ ਵਿੱਚ ਮਨਪ੍ਰੀਤ ਸਿੰਘ ਬਾਦਲ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਕਰੀਬ 15 ਸਵਾਲ ਪੁੱਛੇ, ਜਿਸ ਵਿੱਚ ਮਨਪ੍ਰੀਤ ਬਾਦਲ ਨੇ ਕੁਝ ਜਵਾਬ ਦਿੱਤੇ ਅਤੇ ਕੁਝ ਸਵਾਲ ਲਿਖਤੀ ਰੂਪ ਵਿੱਚ ਲੈ ਲਏ, ਜਿਨ੍ਹਾਂ ਦਾ ਜਵਾਬ ਅਗਲੀ ਪੇਸ਼ੀ ਵਿੱਚ ਦੇਣ ਲਈ ਕਿਹਾ। ਵਿਜੀਲੈਂਸ ਵੱਲੋਂ ਮੰਗੇ ਗਏ ਪਲਾਟ ਦੇ ਸਮਝੌਤੇ ਦੀ ਅਸਲ ਕਾਪੀ ਮਨਪ੍ਰੀਤ ਨੂੰ ਸੌਂਪੀ ਗਈ।
ਵਿਜੀਲੈਂਸ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਨੇ ਮਾਡਲ ਟਾਊਨ ਵਿੱਚ ਆਪਣਾ ਪਲਾਟ ਬਣਾਉਣ ਤੋਂ ਪਹਿਲਾਂ ਸਰਕਾਰ ਤੋਂ ਕੁਝ ਮਨਜ਼ੂਰੀਆਂ ਲੈਣੀਆਂ ਸਨ, ਜੋ ਮਨਪ੍ਰੀਤ ਬਾਦਲ ਨੇ ਨਹੀਂ ਲਈਆਂ।
ਡੀਐਸਪੀ ਦਾ ਦਾਅਵਾ
ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀ ਵਾਰ ਮਨਪ੍ਰੀਤ ਬਾਦਲ ਠੀਕ ਨਹੀਂ ਸੀ। ਜਦੋਂ ਉਸ ਨੇ ਕੁਝ ਸਵਾਲ ਲਿਖੇ ਸਨ ਤਾਂ ਅੱਜ ਉਨ੍ਹਾਂ ਦੇ ਜਵਾਬ ਦਿੱਤੇ ਗਏ। ਅੱਜ ਵੀ ਮੈਂ ਕੁਝ ਜਵਾਬ ਲਿਖੇ ਹਨ, ਜਿਨ੍ਹਾਂ ਦੇ ਜਵਾਬ ਅਗਲੀ ਪੇਸ਼ੀ ਵਿੱਚ ਦਿੱਤੇ ਜਾਣਗੇ।
'100 ਵਾਰੀ ਬੁਲਾਓ ਮੈਂ ਹਾਜ਼ਰ'
ਵਿਜੀਲੈਂਸ ਨੇ ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਚਾਹੇ ਵਿਜੀਲੈਂਸ ਮੈਨੂੰ 100 ਵਾਰ ਬੁਲਾਏ, ਮੈਂ ਆਉਣ ਲਈ ਤਿਆਰ ਹਾਂ, ਹਮੇਸ਼ਾ ਜਾਂਚ ਵਿੱਚ ਸਹਿਯੋਗ ਦੇਵਾਂਗਾ।
ਹਾਈਕੋਰਟ ਤੋਂ ਬਾਅਦ ਨੇ ਲਈ ਸੀ ਅਗਾਊਂ ਜ਼ਮਾਨਤ
ਇਸ ਕੇਸ ਵਿੱਚ ਮਨਪ੍ਰੀਤ ਬਾਦਲ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਉੱਥੇ ਹੀ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਨਾਮਜ਼ਦ ਕੀਤੇ ਗਏ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਤੇ ਸੀਏ ਸੰਜੀਵ ਕੁਮਾਰ ਨੂੰ ਵੀ ਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਦੱਸ ਦਈਏ ਕਿ ਸੰਜੀਵ ਤੇ ਜੁਗਨੂੰ ਨੂੰ ਲੋਕਲ ਅਦਾਲਤ ਤੋਂ ਹੀ ਜ਼ਮਾਨਤ ਮਿਲ ਗਈ ਸੀ ਜਦੋਂ ਕਿ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੈ।
ਕਦੋਂ ਕੀਤਾ ਗਿਆ ਸੀ ਮਾਮਲਾ ਦਰਜ ?
23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਅਗਲੇ ਦਿਨ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।