Sangrur News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ  (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

 ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਦੱਸ ਦੇਈਏ ਕਿ ਇਸ ਤੋਂ ਇਲਾਵਾ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਮਰੀਜ਼ ਨਾਲ ਸਰੀਰਕ ਸਬੰਧ ਬਣਾ ਰਹੀ ਸੀ ਨਰਸ , ਮਰੀਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ !


ਇਹ ਵੀ ਪੜ੍ਹੋ : BCCI ਨੇ ਅਜੀਤ ਅਗਰਕਰ ਨੂੰ ਨਿਯੁਕਤ ਕੀਤਾ ਟੀਮ ਇੰਡੀਆ ਦਾ ਮੁੱਖ ਚੋਣਕਾਰ, ਸੈਲਰੀ ਵੀ ਵਧੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ