Barnala News : ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਬਰਨਾਲਾ ( barnala )ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ( Vigilance Bureau ) ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਚਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਉਕਤ ਏ.ਐਸ.ਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ : ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ
ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ