ਪੜਚੋਲ ਕਰੋ

Sangrur News : ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Sangrur News : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸ

Sangrur News : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਅਤੇ ਸਹਿ ਦੋਸ਼ੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸਦੀ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿੱਚ ਦੇਣ ਬਦਲੇ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ ਪਰ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ਯੂ.ਕੇ ਦਾ ਵਿਦਿਆਰਥੀਆਂ ਨੂੰ ਝਟਕਾ ! ਹੁਣ ਨਾਲ ਨਹੀਂ ਲਜਾ ਸਕਣਗੇ ਜੀਵਨ ਸਾਥੀ, ਸਪਾਊਸ ਵੀਜ਼ਾ 'ਤੇ ਲਾਈ ਪਾਬੰਦੀ

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਦੋਸ਼ੀ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵੇਂ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget