(Source: ECI/ABP News/ABP Majha)
Plot scam: ਮਨਪ੍ਰੀਤ ਸਿੰਘ ਬਾਦਲ ਦਾ ਰਸਤਾ ਉਡੀਕ ਰਹੀ ਵਿਜੀਲੈਂਸ, ਅੱਜ ਕੀਤਾ ਹੋਇਆ ਤਲਬ, 90 ਸਵਾਲਾਂ ਦੀ ਲਿਸਟ ਤਿਆਰ
Vigilance summoned Manpreet Badal - ਜੇਕਰ ਮਨਪ੍ਰੀਤ ਸਿੰਘ ਬਾਦਲ ਪੇਸ਼ੀ ਲਈ ਆਉਂਦੇ ਹਨ ਤਾਂ ਉਹਨਾਂ ਤੋਂ ਕਰੀਬ 5 ਘੰਟੇ ਪੁੱਛਗਿੱਛ ਹੋਣ ਦੀ ਸੰਭਾਵਨਾ ਹੈ। ਪਲਾਟ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ
Vigilance summoned - ਬਠਿੰਡਾ 'ਚ ਪਲਾਟ ਖਰੀਦ ਘੁਟਾਲੇ 'ਚ ਫਸੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਵਿਜੀਲੈਂਸ ਨੇ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਬਿਊਰੋ ਅੱਗੇ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਸਵੇਰੇ 10 ਵਜੇ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋ ਸਕਦੇ ਹਨ। ਸਤੂਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਬਾਦਲ ਤੋਂ ਪੁੱਛਗਿੱਛ ਲਈ ਕਰੀਬ 90 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ।
ਸਾਫ਼ ਹੈ ਕਿ ਜੇਕਰ ਮਨਪ੍ਰੀਤ ਸਿੰਘ ਬਾਦਲ ਪੇਸ਼ੀ ਲਈ ਆਉਂਦੇ ਹਨ ਤਾਂ ਉਹਨਾਂ ਤੋਂ ਕਰੀਬ 5 ਘੰਟੇ ਪੁੱਛਗਿੱਛ ਹੋਣ ਦੀ ਸੰਭਾਵਨਾ ਹੈ। ਪਲਾਟ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਏਆਈਜੀ ਦੀ ਅਗਵਾਈ ਵਿੱਚ 7 ਮੈਂਬਰੀ ਟੀਮ ਵੱਲੋਂ ਮਨਪ੍ਰੀਤ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਉਨ੍ਹਾਂ ਨੂੰ ਪਹਿਲਾ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨਦੀ ਤਬੀਅਤ ਖ਼ਰਾਬ ਹੋਣ ਅਤੇ ਪਿੱਠ ਦੇ ਦਰਦ ਦਾ ਹਵਾਲਾ ਦੇ ਕੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਛੋਟ ਮੰਗੀ ਸੀ। ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਕਾਰੋਬਾਰੀ ਪਲਾਟ ਨੂੰ ਰਿਹਾਹਿਸ਼ੀ ਵਿੱਚ ਤਬਦੀਲ ਕਰਵਾ ਕੇ ਸੂਬਾ ਸਰਕਾਰ ਨੂੰ ਚੂਨਾ ਲਗਾਉਣ ਦੇ ਦੋਸ਼ ਹੇਠ ਦਰਜ ਮਾਮਲੇ ਵਿਚ ਭਾਵੇਂ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਹਾਸਲ ਕਰ ਲਈ ਹੈ ਪਰ ਵਿਜੀਲੈਂਸ ਅਜੇ ਵੀ ਮਨਪ੍ਰੀਤ ਦੇ ਮਾਮਲੇ ਵਿੱਚ ਘੋਖ ਕਰ ਰਹੀ ਹੈ।
23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial