Vigilance - ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਤੋਂ ਲੰਬੀ ਪੁੱਛਗਿੱਛ ਤੋਂ ਬਾਅਦ ਪੁੱਡਾ ਦੇ 3 ਅਧਿਕਾਰੀ ਵਿਜੀਲੈਂਸ ਦੇ ਰਡਾਰ 'ਤੇ ਹਨ। ਇਨ੍ਹਾਂ ਅਧਿਕਾਰੀਆਂ ਤੋਂ ਪੁੱਛਗਿੱਛ ਕਰਕੇ ਵਿਜੀਲੈਂਸ ਪਤਾ ਲਗਾਵੇਗੀ ਕਿ ਕਮਰਸ਼ੀਅਲ ਪ੍ਰਾਪਰਟੀ ਨੂੰ ਰਿਹਾਇਸ਼ੀ ਵਿਚ ਕਿਵੇਂ ਤਬਦੀਲ ਕੀਤਾ ਗਿਆ? 


ਜਾਇਦਾਦਾਂ ਦੀ ਖਰੀਦ-ਵੇਚ ਵਿੱਚ ਧਾਂਦਲੀ ਦੇ ਦੋਸ਼ ਹਨ। ਵਿਜੀਲੈਂਸ ਇਸ ਬਾਰੇ ਜਾਣਕਾਰੀ ਇਕੱਠੀ ਕਰੇਗੀ ਕਿ ਨਿਲਾਮੀ ਪਿੱਛੇ ਕਿਹੜੇ-ਕਿਹੜੇ ਨੇਤਾਵਾਂ ਅਤੇ ਅਧਿਕਾਰੀਆਂ ਨੇ ਮੁੱਖ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਮਨਪ੍ਰੀਤ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ।


ਮਨਪ੍ਰੀਤ ਸਿੰਘ ਬਾਦਲ ਨੇ ਸਸਤੇ ਭਾਅ 'ਤੇ ਜੋ ਜ਼ਮੀਨ ਖਰੀਦੀ, ਉਸ ਦੀ ਬਾਜ਼ਾਰੀ ਕੀਮਤ ਕਰੋੜਾਂ ਰੁਪਏ ਹੈ। ਮਨਪ੍ਰੀਤ ਨੇ ਇੱਥੇ ਕੰਮ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਮਨਪ੍ਰੀਤ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਏਗੀ।


ਮਨਪ੍ਰੀਤ ਸਿੰਘ ਬਾਦਲ 'ਤੇ ਸਰੂਪ ਚੰਦ ਸਿੰਗਲਾ ਨੇ ਇਲਜ਼ਾਮ ਲਾਏ ਸਨ ਕਿ ਸਾਬਕਾ ਵਿੱਤ ਮੰਤਰੀ ਨੇ ਪੁੱਡਾ ਤੋਂ ਕਰੋੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਖਰੀਦ ਕੀਤੀ ਹੈ। ਇਹ ਜ਼ਮੀਨ ਬਠਿੰਡਾ ਵਿੱਚ ਖਰੀਦ ਕੀਤੀ ਗਈ ਸੀ। ਸਿੰਗਲਾ ਦੇ ਇਲਜ਼ਾਮਾਂ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਨੇ ਮੰਤਰੀ ਰਹਿੰਦੇ ਹੋਏ ਪੁੱਡਾ ਤੋਂ ਜ਼ਮੀਨ ਖਰੀਦ ਕਰਨ ਦੇ ਲਈ ਆਪਣੇ ਹੀ ਕੁੱਝ ਵਿਅਕਤੀਆਂ ਤੋਂ ਬੋਲੀਆਂ ਲਗਵਾਈਆਂ ਸਨ।


ਜਿਸ ਦੇ ਤਹਿਤ ਪੁੱਡਾ ਦੀ ਕਰੋੜਾਂ ਰੁਪਏ ਦੀ ਜ਼ਮੀਨ ਸਸਤੇ ਭਾਅ ਮਨਪ੍ਰੀਤ ਸਿੰਘ ਬਾਦਲ ਨੇ ਖਰੀਦ ਕੀਤੀ ਸੀ। ਬਠਿੰਡਾ ਦੇ ਪਾਸ਼ ਇਲਾਕੇ ਵਿੱਚ ਵਪਾਰਕ ਜ਼ਮੀਨ ਨੂੰ ਰਿਹਾਇਸ਼ੀ ਬਣਾ ਕੇ ਜ਼ਮੀਨ ਖਰੀਦ ਕਰਨ ਦੇ ਵੀ ਇਲਜ਼ਾਮ ਹਨ।  


ਸਰੂਪ ਚੰਦ ਸਿੰਗਲਾ ਦੇ ਇਲਜ਼ਾਮਾਂ ਦੀ ਜਾਂਚ ਹੁਣ ਵਿਜੀਲੈਂਸ ਕਰ ਰਹੀ ਹੈ। ਜੇਕਰ ਸਰੂਪ ਚੰਦ ਸਿੰਗਲਾ ਵੱਲੋਂ ਲਾਏ ਗਏ ਇਲਜ਼ਾਮ ਸਹੀ ਸਾਬਿਤ ਹੁੰਦੇ ਹਨ ਤਾਂ ਵਿਜੀਲੈਂਸ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰ ਸਕਦੀ ਹੈ। 


ਇਸ ਤੋਂ ਇਲਾਵਾ ਜੇਕਰ ਮਨਪ੍ਰੀਤ ਸਿੰਘ ਬਾਦਲ ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਝੂਠਾ ਸਾਬਿਤ ਕਰ ਦਿੰਦੇ ਹਨ ਤਾਂ ਉਹਨਾਂ ਨੂੰ ਰਾਹਤ ਵੀ ਮਿਲ ਸਕਦੀ ਹੈ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial