Sangrur News: 'ਜੇ ਹਿਸਾਬ ਨਹੀਂ ਦਿੰਦੇ ਤਾਂ ਕੇਂਦਰ ਸਰਕਾਰ ਪੰਜਾਬ ਦਾ ਫੰਡ ਰੋਕੇ ਵੀ ਕਿਉਂ ਨਾਂ ?'
ਪੰਜਾਬ ਦਾ ਪੈਸਾ ਗਲਤ ਢੰਗ ਨਾਲ ਖਰਚ ਕੇ ਵੀ ਆਮ ਆਦਮੀ ਪਾਰਟੀ ਨੂੰ ਕੁਝ ਨਹੀਂ ਮਿਲਿਆ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇੰਨ੍ਹਾਂ ਸੂਬਿਆਂ ਦੇ ਵਿੱਚ ਸਿਰਫ 1% ਵੋਟ ਵੀ ਪੂਰੀ ਨਹੀਂ ਮਿਲੀ ਜੋ ਕਿ ਸ਼ਰਮਨਾਕ ਹੈ
Sangrur News: ਸੰਗਰੂਰ ਪਹੁੰਚੇ ਵਿਜੇ ਸਾਂਪਲਾ ਨੇ ਤਿੰਨ ਸੂਬਿਆਂ ਵਿੱਚ ਹੋਈ ਭਾਰਤੀ ਜਨਤਾ ਪਾਰਟੀ ਦੀ ਜਿੱਤ ਬਾਰੇ ਕਿਹਾ ਕਿ ਭਾਜਪਾ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਲੋਕ ਆਪਣਾ ਭਰੋਸਾ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ 2024 ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣੀ ਤੈਅ ਹੈ।
ਵਿਜੇ ਸਾਂਪਲਾ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਪੰਜਾਬ ਦਾ ਪੈਸਾ ਐਮਪੀ ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਖਰਚ ਕੇ ਦੱਸ ਰਹੀ ਸੀ ਕਿ ਉਹਨਾਂ ਨੇ ਪੰਜਾਬ ਦੇ ਵਿੱਚ ਵਿਕਾਸ ਕਰਵਾਇਆ ਹੈ ਫਿਰ ਵੀ ਉਨ੍ਹਾਂ ਸੂਬਿਆਂ ਨੇ ਆਪ ਦੀ ਗੱਲ ਨਾ ਸੁਣਦੇ ਹੋਏ ਭਾਜਪਾ ਦੀ ਸਰਕਾਰ ਬਣਾਈ ਹੈ। ਉਥੇ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦਾ ਪੈਸਾ ਗਲਤ ਢੰਗ ਨਾਲ ਖਰਚ ਕੇ ਵੀ ਆਮ ਆਦਮੀ ਪਾਰਟੀ ਨੂੰ ਕੁਝ ਨਹੀਂ ਮਿਲਿਆ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇੰਨ੍ਹਾਂ ਸੂਬਿਆਂ ਦੇ ਵਿੱਚ ਸਿਰਫ 1% ਵੋਟ ਵੀ ਪੂਰੀ ਨਹੀਂ ਮਿਲੀ ਜੋ ਕਿ ਸ਼ਰਮਨਾਕ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਵਿੱਚ ਕੇਂਦਰ ਵੱਲੋਂ ਰੋਕ ਕੇ ਗਏ ਫੰਡਾਂ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿੱਚ ਰੂਰਲ ਡਿਵੈਲਪਮੈਂਟ ਦੇ ਲਈ ਪੈਸਾ ਭੇਜਦੀ ਹੈ ਪਰ ਪੰਜਾਬ ਸਰਕਾਰ ਉਸ ਦੀ ਸਹੀ ਵਰਤੋਂ ਨਹੀਂ ਕਰਦੀ ਜਿਸ ਦੇ ਚਲਦੇ ਕੇਂਦਰ ਸਰਕਾਰ ਪੈਸਾ ਰੋਕਦੀ ਹੈ ਹੋਰ ਇਸ ਪਿੱਛੇ ਕੋਈ ਦੂਸਰਾ ਕਾਰਨ ਨਹੀਂ ਹੈ। ਜਦੋਂ ਸਰਕਾਰ ਪੈਸੇ ਦਾ ਹਿਸਾਬ ਨਹੀਂ ਦਵੇਗੀ ਤਾਂ ਕੇਂਦਰ ਸਰਕਾਰ ਪੈਸਾ ਕਿਉਂ ਦਵੇਗੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਲੋਕ ਸਭਾ ਦੀਆਂ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਦੇ ਆਧਾਰ ਉੱਤੇ ਵੋਟਾਂ ਮੰਗੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਅੱਜ ਵੀ ਨਸ਼ਾ ਵਿਕ ਰਿਹਾ ਹੈ ਅਤੇ ਹੁਣ ਤਾਂ ਆਏ ਦਿਨ ਦੇਖਣ ਨੂੰ ਮਿਲਦਾ ਹੈ ਕਿ ਨਸ਼ਾ ਥੜੱਲੇ ਨਾਲ ਵੇਚਿਆ ਜਾ ਰਿਹਾ ਹੈ ਜਿਸ ਵਿੱਚ ਮੌਜੂਦਾ ਸਰਕਾਰ ਬਿਲਕੁਲ ਨਾਕਾਮ ਹੈ ਜੋ ਕਿ ਨਸ਼ੇ ਦੇ ਮੁੱਦੇ 'ਤੇ ਹੀ ਪੰਜਾਬ ਦੇ ਵਿੱਚ ਸਰਕਾਰ ਬਣਾ ਕੇ ਆਈ ਹੈ ਕਿ ਉਹ ਪੰਜਾਬ ਦੇ ਵਿੱਚ ਨਸ਼ੇ ਨੂੰ ਜੜ ਤੋਂ ਖਤਮ ਕਰ ਦੇਣਗੇ ਪਰ ਹੁਣ ਵੀ ਨਸ਼ਾ ਸਰ੍ਹੇਆਮ ਵਿਕ ਰਿਹਾ ਹੈ ਜੋ ਕਿ ਮੰਦਭਾਗਾ ਹੈ।