Sangrur News: ਪਿੰਡ ਕਾਲੀਆ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ, ਵਿਧਾਇਕ ਗੋਇਲ ਵੱਲੋਂ 10 ਫੁੱਟ ਚੌੜੀ ਸੜਕ ਨੂੰ 18 ਫੁੱਟ ਚੌੜੀ ਕਰਨ ਦਾ ਕੰਮ ਸ਼ੁਰੂ
Sangrur News: ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕਾਲੀਆ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਉਦੋਂ ਸਾਕਾਰ ਹੋਈ ਜਦੋਂ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਜਾਖਲ ਬੁਢਲਾਡਾ ਮੁੱਖ ਮਾਰਗ ਤੋਂ ਪਿੰਡ ਨੂੰ ਜਾਂਦੀ ਸੜਕ ਨੂੰ ਚੌੜੀ ਕਰਨ ਦਾ...
Sangrur News: ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕਾਲੀਆ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਉਦੋਂ ਸਾਕਾਰ ਹੋਈ ਜਦੋਂ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਜਾਖਲ ਬੁਢਲਾਡਾ ਮੁੱਖ ਮਾਰਗ ਤੋਂ ਪਿੰਡ ਨੂੰ ਜਾਂਦੀ ਸੜਕ ਨੂੰ ਚੌੜੀ ਕਰਨ ਦਾ ਕੰਮ ਸ਼ੁਰੂ ਕਰਵਾਇਆ। ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਸੜਕ 10 ਫੁੱਟ ਚੌੜੀ ਸੀ ਤੇ ਆਵਾਜਾਈ ਵਿੱਚ ਵਿਘਨ ਪੈਂਦਾ ਸੀ। ਲੋਕਾਂ ਦੀ ਜ਼ਰੂਰਤ ਨੂੰ ਸਮਝਦਿਆਂ ਇਸ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ‘ਤੇ 2.20 ਕਰੋੜ ਦੀ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਪ੍ਰਾਜੈਕਟਾਂ ਲਈ ਪੈਸਿਆਂ ਦੀ ਕੋਈ ਥੋੜ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਲਕਾ ਲਹਿਰਾ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਯਤਨ ਜਾਰੀ ਹਨ। ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੀਆਂ ਲੰਮੇ ਸਮੇ ਤੋਂ ਲਟਕਦੀਆਂ ਮੰਗਾਂ ਨੂੰ ਹਲਕਾ ਵਿਧਾਇਕ ਬਰਿੰਦਰ ਕੁਮਾਰ ਗੋਇਲ ਤਰਜੀਹੀ ਆਧਾਰ ‘ਤੇ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੜਕ ਬਹੁਤ ਘੱਟ ਚੌੜੀ ਸੀ ਜਿਸ ਕਾਰਨ ਦੋ ਵਾਹਨਾਂ ਨੂੰ ਗੁਜ਼ਰਨ ਵਿੱਚ ਬਹੁਤ ਔਖ ਮਹਿਸੂਸ ਹੁੰਦੀ ਸੀ। ਹੁਣ ਇਸ ਸੜਕ ਦੇ ਚੌੜੀ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸੀਨੀਅਰ ਆਪ ਆਗੂ ਦੀਪਕ ਜੈਨ, ਰਾਕੇਸ਼ ਗੁਪਤਾ ਪੀਏ , ਮੱਖਣ ਸਿੰਘ, ਗੁਲਜ਼ਾਰ ਸਿੰਘ ਪਿੰਡ ਨਿਵਾਸੀ ਹਾਜ਼ਰ ਸਨ
ਇਹ ਵੀ ਪੜ੍ਹੋ: Viral Video: ਐਵਲਾਂਚ 'ਚੋਂ ਬਚ ਨਿਕਲਿਆ ਵਿਅਕਤੀ, ਸਿਰਫ਼ 1 ਸਕਿੰਟ 'ਚ ਦਿੱਤੀ ਮੌਤ ਨੂੰ ਮਾਤ, ਦੇਖੋ ਹੈਰਾਨ ਕਰਨ ਵਾਲੀ ਵੀਡੀਓ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Shocking Video: ਦਰਜਨਾਂ ਅਜਗਰਾਂ ਦੇ ਵਿਚਕਾਰ ਨਿਡਰ ਹੋ ਕੇ ਬੈਠਾ ਨਜ਼ਰ ਆਇਆ ਵਿਅਕਤੀ, ਲੋਕ ਹੋਏ ਹੈਰਾਨ, ਕਿਹਾ- 'ਬਹਾਦੁਰੀ ਨੂੰ ਸਲਾਮ...'