Punjab News: ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਦੇ ਇੱਕ ਘਰ ਵਿੱਚ ਜ਼ੋਰਦਾਰ  ਧਮਾਕਾ ਹੋਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਇਹ ਧਮਾਕਾ ਇਨ੍ਹਾਂ ਜ਼ਬਰਦਸਤ ਸੀ ਕਿ ਇਸ ਨਾਲ ਘਰ ਦੀਆਂ ਕੰਧਾਂ ਟੁੱਟ ਗਈਆਂ ਤੇ ਪਰਿਵਾਰ ਦੇ 3 ਜੀਅ ਜ਼ਖ਼ਮੀ ਹੋ ਗਏ। ਹਾਲਾਂਕਿ ਅਜੇ ਤੱਕ ਇਸ ਦੇ ਕਾਰਨਾਂ ਬਾਰੇ ਕੋਈ ਖ਼ੁਲਾਸਾ ਨਹੀਂ ਹੋਇਆ ਹੈ ਪਰ ਇਸ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਜ਼ਰੂਰ ਬਣ ਗਿਆ ਹੈ।


ਜ਼ੋਰਦਾਰ ਧਮਾਕੇ ਨਾਲ ਢਹੀਆਂ ਘਰ ਦੀਆਂ ਕੰਧਾਂ 


ਦਰਅਸਲ, ਪਿੰਡ ਪੱਖੋ ਕਲਾਂ ਵਿੱਚ ਬੀਤੀ ਰਾਤ ਹਰਮੇਲ ਸਿੰਘ ਦੇ ਘਰ ਭੇਦਭਰੀ ਹਾਲਤਾਂ ’ਚ ਇੱਕ ਜ਼ੋਰਦਾਰ ਧਮਾਕਾ ਹੋਣ ਕਾਰਨ ਘਰ ਦੇ ਤਿੰਨ ਕਮਰਿਆਂ ਦੀਆਂ ਛੱਤਾਂ ਉੱਡ ਗਈਆਂ ਤੇ ਪਰਿਵਾਰਕ ਮੈਂਬਰ ਫੱਟੜ ਹੋ ਗਏ। ਧਮਾਕੇ ਦੇ ਮੁੱਖ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਇਸ ਅਚਨਚੇਤ ਹੋਏ ਧਮਾਕੇ ਨਾਲ ਹਰਮੇਲ ਸਿੰਘ, ਉਸਦੀ ਪਤਨੀ ਅਤੇ ਬੱਚੇ ਜ਼ਖਮੀ ਹੋ ਗਏ।



ਸਭ ਕੁਝ ਠੀਕ ਫਿਰ ਕਿਵੇਂ ਹੋਇਆ ਧਮਾਕਾ ?


ਉਧਰ ਧਮਾਕੇ ਬਾਰੇ ਲੋਕਾਂ ਵੱਲੋਂ ਕਿਆਸ ਲਾਏ ਜਾ ਰਹੇ ਹਨ, ਪਰ ਅਸਲ ਕਾਰਨ ਸਾਹਮਣੇ ਨਹੀਂ ਆਇਆ। ਮੌਕੇ ’ਤੇ ਮੌਜੂਦ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਗੈਸ ਸਿਲੰਡਰ ਤੇ ਇਨਵਰਟਰ ਠੀਕ ਹਾਲਤ ਵਿਚ ਜਾਪਦੇ ਹਨ, ਪਰ ਇਸ ਧਮਾਕੇ ਦਾ ਕਾਰਨ ਕੋਈ ਕੈਮੀਕਲ ਜਾ ਗੈਸ ਲੀਕ ਹੋ ਸਕਦਾ ਹੈ। 


ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?


ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫਸਰ ਗੁਰਮੇਲ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਧਮਾਕੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਧਮਾਕੇ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਫਿਲਹਾਲ ਇਹ ਚਰਚਾ ਤੇ ਜਾਂਚ ਦਾ ਵਿਸ਼ਾ ਬਣ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਹਰ ਐਂਗਲ ਨਾਲ ਜਾਂਚ ਕਰ ਰਹੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।