Sangrur News: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਮਿਲੀਆਂ ਹਦਾਇਤਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਜਤਿੰਦਰ ਜੋਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਲੋਕ ਹਿੱਤ ਤੇ ਮੌਜੂਦਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਹੁਕਮ ਜਾਰੀ ਕੀਤੇ ਹਨ।



ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ‘ਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ ਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਾਗੂ ਕੀਤੀ ਜਾਂਦੀ ਹੈ ਤੇ ਇਹ ਪਾਬੰਦੀ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਵੀ ਲਾਗੂ ਹੋਵੇਗੀ।


 ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਲਾਗੂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੀਆਂ ਹਦਾਇਤਾਂ ਤਹਿਤ ਜਾਰੀ ਕੀਤੇ ਗਏ ਹਨ।


 ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ, ਇੰਝ ਕਰੋ ਅਪਲਾਈ

ਇਨ੍ਹਾਂ ਹਦਾਇਤਾਂ ‘ਚ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਇਹ ਹੁਕਮ 3 ਅਪ੍ਰੈਲ 2023 ਤੱਕ ਲਾਗੂ ਰਹਿਣਗੇ।


 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।