Sangrur News: ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਪਲਾਸਟਿਕ ਦੇ ਲਿਫਾਫਿਆਂ ਉੱਪਰ ਲਾਈ ਪਾਬੰਦੀ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ। ਬਾਜ਼ਾਰਾਂ ਵਿੱਚ ਸ਼ਰੇਆਮ ਪਲਾਸਟਿਕ ਦੇ ਲਿਫਾਫਿਆਂ ਵਿੱਚ ਸਾਮਾਨ ਵਿਕ ਰਿਹਾ ਹੈ। ਹੁਣ ਸੰਗਰੂਰ ਵਿੱਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 2975 ਕਿਲੋ ਪਲਾਸਟਿਕ ਦੇ ਲਿਫ਼ਾਫੇ (ਕੈਰੀ ਬੈਗ) ਮਿਲੇ ਹਨ। ਇਹ ਲਿਫਾਫੇ ਗੁਜਰਾਤ ਤੋਂ ਲਿਆਂਦੇ ਗਏ ਸੀ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਸਖ਼ਤ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਇੱਕ ਗੁਦਾਮ ਵਿੱਚੋਂ ਕਰੀਬ 3 ਟਨ ਪਾਬੰਦੀ ਵਾਲੇ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਅਮਲ ਵਿੱਚ ਲਿਆਂਦੀ ਗਈ ਹੈ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੰਗਰੂਰ ਸਥਿਤ ਰੀਜਨਲ ਦਫ਼ਤਰ ਦੇ ਐਸਡੀਓ-ਕਮ-ਸਹਾਇਕ ਵਾਤਾਵਰਣ ਇੰਜਨੀਅਰ ਵਿਪਨ ਕੁਮਾਰ ਨੇ ਦੱਸਿਆ ਕਿ ਟੀਮ ਵੱਲੋਂ ਸੁਨਾਮ ਵਿੱਚ ਪਟਿਆਲਾ ਰੋਡ ਸਥਿਤ ਇੱਕ ਗੁਦਾਮ ਵਿੱਚ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਸੂਰਜ ਇੰਟਰਪ੍ਰਾਈਜ਼ਿਜ਼ ਵੱਲੋਂ ਅਣਅਧਿਕਾਰਤ ਤੌਰ ’ਤੇ ਭੰਡਾਰ ਕੀਤੇ 25 ਕਿਲੋ ਪ੍ਰਤੀ ਗੱਟੇ ਦੇ ਭਾਰ ਵਾਲੇ 119 ਗੱਟਿਆਂ ਵਿੱਚ 2975 ਕਿਲੋ ਪਲਾਸਟਿਕ ਲਿਫ਼ਾਫੇ (ਕੈਰੀ ਬੈਗ) ਪਾਏ ਗਏ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਨਿਯਮਾਂ ਮੁਤਾਬਕ ਜ਼ਬਤ ਕਰ ਲਿਆ ਗਿਆ ਹੈ ਤੇ ਸਬੰਧਤ ਵਿਅਕਤੀ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਪ੍ਰਕਿਰਿਆ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸਬੰਧਤ ਵਿਅਕਤੀ ਵੱਲੋਂ ਗੁਜਰਾਤ ਤੋਂ ਇਹ ਕੈਰੀ ਬੈਗ ਲਿਆਂਦੇ ਗਏ ਸਨ ਜੋ ਇੱਥੇ ਇਸ ਗੁਦਾਮ ਵਿੱਚ ਭੰਡਾਰ ਕਰਕੇ ਰੱਖਣ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤੇ ਜਾਣੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ