ਨਾਜਾਇਜ਼ ਸਬੰਧਾਂ ‘ਚ ਰੋੜਾ ਬਣੇ ਪਤੀ ਦਾ ਪਤਨੀ ਨੇ ਕਰਵਾਇਆ ਕਤਲ
Crime News: ਸੰਗਰੂਰ (Sangrur) ਦੇ ਪਿੰਡ ਬਲਰਾਂ ਵਿੱਚ ਪਤਨੀ ਹਰਪ੍ਰੀਤ ਕੌਰ ਵਲੋਂ ਆਪਣੇ ਪਤੀ ਜਗਸੀਰ ਸਿੰਘ ਦੇ ਕਤਲ (Murder) ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Crime News: ਸੰਗਰੂਰ (Sangrur) ਦੇ ਪਿੰਡ ਬਲਰਾਂ ਵਿੱਚ ਪਤਨੀ ਹਰਪ੍ਰੀਤ ਕੌਰ ਵਲੋਂ ਆਪਣੇ ਪਤੀ ਜਗਸੀਰ ਸਿੰਘ ਦੇ ਕਤਲ (Murder) ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤਨੀ ਨੇ ਆਪਣੇ ਪ੍ਰੇਮੀ ਨੂੰ ਪਤੀ ਨੂੰ ਮਾਰਨ ਲਈ ਮਜਬੂਰ ਕੀਤਾ ਸੀ, ਕਿਉਂਕਿ ਉਹ ਉਸ ਦੇ ਨਾਜਾਇਜ਼ ਸਬੰਧਾਂ ਵਿੱਚ ਰੁਕਾਵਟ ਬਣ ਰਿਹਾ ਸੀ।
ਜਗਸੀਰ ਸਿੰਘ ਮਰਿਆ ਨਹੀਂ ਮਾਰਿਆ ਗਿਆ
ਹਾਲਾਂਕਿ ਇਹ ਘਟਨਾ ਕੁਝ ਦਿਨ ਪਹਿਲਾਂ ਵਾਪਰੀ ਸੀ, ਮ੍ਰਿਤਕ ਦਾ ਸਸਕਾਰ ਵੀ ਕਰ ਦਿੱਤਾ ਗਿਆ ਹੈ, ਕਿਉਂਕਿ ਉਸ ਵੇਲੇ ਕਿਸੇ ਨੂੰ ਸ਼ੱਕ ਨਹੀਂ ਸੀ ਕਿ ਉਸ ਦਾ ਕਤਲ (Murder) ਕੀਤਾ ਗਿਆ ਹੈ।
ਇਸ ਵਾਰਦਾਤ ਦਾ ਖੁਲਾਸਾ ਉਦੋਂ ਹੋਇਆ, ਜਦੋਂ ਕੁਝ ਦਿਨਾਂ ਬਾਅਦ ਸੀਸੀਟੀਵੀ ਫੁਟੇਜ ਮਿਲੀ ਤਾਂ ਉਸ ਵਿੱਚ ਪਤਾ ਲੱਗਿਆ ਕਿ ਘਟਨਾ ਵਾਲੀ ਰਾਤ, ਪਤਨੀ ਅਤੇ ਉਸ ਦੇ ਪ੍ਰੇਮੀ ਨੇ ਮ੍ਰਿਤਕ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਵਾਰ ਕੀਤਾ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੋਸ਼ੀ ਕੋਈ ਹੋਰ ਨਹੀਂ ਮ੍ਰਿਤਕ ਦੀ ਭੂਆ ਦਾ ਪੁੱਤ ਹੈ।
ਮ੍ਰਿਤਕ ਦੀ ਪਤਨੀ ਦੇ ਭੂਆ ਦੇ ਪੁੱਤ ਸਨ ਨਾਜਾਇਜ਼ ਸਬੰਧ
ਇਸ ਬਾਰੇ ਮੂਣਕ ਦੇ ਡੀਐਸਪੀ ਗੁਰਿੰਦਰ ਸਿੰਘ ਬੱਲ (DSP Gurinder Singh Bal) ਨੇ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਉਸ ਦੇ ਭੂਆ ਦੇ ਪੁੱਤ ਨਾਲ ਨਾਜਾਇਜ਼ ਸਬੰਧ ਸਨ। ਮ੍ਰਿਤਕ ਦੀ ਪਤਨੀ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਅਤੇ ਉਸ ਦਾ ਪਤੀ ਉਨ੍ਹਾਂ ਦੇ ਨਾਜਾਇਜ਼ ਸਬੰਧਾਂ ਵਿੱਚ ਰੁਕਾਵਟ ਬਣ ਰਿਹਾ ਸੀ।
ਇਸ ਕਰਕੇ ਉਸਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ ਮਾਰ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਵਿਰੁੱਧ ਮਾਮਲਾ ਦਰਜ ਕਰਕੇ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਚਾਰ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















