Sangrur News: ਸੰਗਰੂਰ ਦੇ ਪਿੰਡ ਘਨੌਰੀ ਕਲਾਂ ਵਿੱਚ ਇੱਕ ਔਰਤ ਨੇ ਆਪਣੇ ਪਤੀ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਉਸ ਦੇ ਪਤੀ ਵੱਲੋਂ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਰੀਨਾ ਰਾਣੀ ਵਜੋਂ ਹੋਈ ਹੈ। ਔਰਤ ਦੇ ਦੋ ਬੱਚੇ ਹਨ। ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪੁਲਿਸ ਨੂੰ ਮਿਲੀ ਸ਼ਿਕਾਇਤ ਅਨੁਸਾਰ, ਮ੍ਰਿਤਕਾ ਦੇ ਚਾਚਾ ਬਲਜੀਤ ਸਿੰਘ ਨੇ ਦੱਸਿਆ ਕਿ ਰੀਨਾ ਰਾਣੀ ਦਾ ਵਿਆਹ ਕੁਲਵੰਤ ਸਿੰਘ ਨਾਲ ਹੋਇਆ ਸੀ। ਦੋ ਬੱਚਿਆਂ ਦੀ ਮਾਂ ਰੀਨਾ ਨੂੰ ਉਸ ਦਾ ਪਤੀ ਅਕਸਰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਕੁੱਟਮਾਰ ਵੀ ਕਰਦਾ ਰਹਿੰਦਾ ਸੀ। ਆਪਣੇ ਪਤੀ ਦੀ ਕੁੱਟਮਾਰ ਤੋਂ ਤੰਗ ਆ ਕੇ ਰੀਨਾ ਨੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ।

ਆਪਣੀ ਚੁੰਨੀ ਦਾ ਫਾਹਾ ਬਣਾ ਕੇ ਪੱਖੇ ਨਾਲ ਲਟਕੀ

ਮਾਰ ਤੋਂ ਤੰਗ ਆ ਕੇ ਰੀਨਾ ਨੇ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਆਪਣੇ ਦੁਪੱਟੇ ਦਾ ਫੰਦਾ ਬਣਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਚਾਚੇ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਪਤੀ ਕੁਲਵੰਤ ਸਿੰਘ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।