Barnala News: ਜਿੱਥੇ ਪ੍ਰਸ਼ਾਸਨ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਰ ਰਿਹਾ ਹੈ। ਪਰ ਥੋੜ੍ਹੇ ਜਿਹੇ ਮੁਨਾਫ਼ੇ ਲਈ ਚਾਈਨਾ ਡੋਰ ਦੀ ਬਹੁਤ ਜ਼ਿਆਦਾ ਵਿੱਕਰੀ ਕੀਤੀ ਜਾ ਰਹੀ ਹੈ ਅਤੇ ਇਸ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਦੇ ਤਪਾ ਮੰਡੀ ਤੋਂ ਸਾਹਮਣੇ ਆਇਆ ਹੈ, ਜਿੱਥੇ ਘਰ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ।


ਜ਼ਿਕਰ ਕਰ ਦਈਏ ਕਿ 19 ਸਾਲਾ ਸੁਖਬੀਰ ਸਿੰਘ  ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ ਤਾਂ ਉਸ ਦੇ ਗਲੇ 'ਚ ਚਾਈਨਾ ਡੋਰ ਫਸਣ ਕਾਰਨ ਉਸ ਦੀ ਧੌਣ ਜ਼ਖਮੀ ਹੋ ਗਈ ਤੇ ਜਿਸ ਨਾਲ ਉਹ ਪੂਰਾ ਲਹੂ ਲੁਹਾਣ ਹੋ ਗਿਆ। ਇਸ ਤੋਂ ਬਾਅਦ ਮੌਕੇ ਉੱਤੇ ਮੌਜੂਦ ਲੋਕਾਂ ਨੇ ਉਸ ਨੂੰ ਨਿੱਜੀ ਹਸਪਤਾਲ ਭਰਤੀ ਕਰਵਾਇਆ।  ਇਸ ਤੋਂ ਬਾਅਦ ਉਸ ਨੂੰ ਤੁਰੰਤ ਹੀ ਤਪਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸ ਦੀ ਖ਼ਰਾਬ ਹਾਲਤ ਨੂੰ ਦੇਖਦਿਆਂ ਹੋਇਆਂ ਨੌਜਵਾਨ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।


ਇਸ ਮੌਕੇ ਨੌਜਵਾਨ ਦੇ ਪਿਤਾਂ ਨੇ ਸਥਾਨਕ ਸਿਹਤ ਸਿਸਟਮ ਉੱਤੇ ਸਵਾਲ ਚੁੱਕਦਿਆਂ ਨਰਾਜ਼ਗੀ ਜ਼ਾਹਰ ਕੀਤੀ ਹੈ ਇਸ ਹਸਪਤਾਲ ਵਿੱਚ ਐਂਬੂਲੈਂਸ ਹੀ ਮੌਜੂਦ ਨਹੀਂ ਹੈ।ਇਸ ਮੌਕੇ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਕਿ ਜੋ ਹਾਦਸਾ ਉਨ੍ਹਾਂ ਦੇ ਨੌਜਵਾਨ ਪੁੱਤ ਨਾਲ ਹੋਇਆ ਹੈ ਉਹ ਕਿਸੇ ਹੋਰ ਨਾਲ ਨਾ ਹੋਵੇ।


ਗ਼ੌਰ ਕਰਨ ਵਾਲੀ ਗੱਲ ਹੈ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਚਾਈਨਾ ਡੋਰ ਬੈਨ ਕੀਤੀ ਹੋਈ ਹੈ ਪਰ ਫਿਰ ਵੀ ਇਹ ਪੂਰੇ ਪੰਜਾਬ ਵਿੱਚ ਧੜੱਲੇ ਨਾਲ ਵੇਚੀ ਜਾਂਦੀ ਹੈ। ਪੁਲਿਸ ਦੀ ਇਸ ਸਖ਼ਤੀ ਤੋਂ ਬਾਅਦ ਵੀ ਜੇ ਸ਼ਰੇਆਮ ਡੋਰ ਵੇਚੀ ਜਾਂਦੀ ਹੈ ਤਾਂ ਇਸ ਦੇ ਦੋ ਹੀ ਕਾਰਨ ਸਮਝ ਆਉਂਦੇ ਹਨ ਕਿ ਡੋਰ ਵੇਚਣ ਵਾਲੇ ਪੁਲਿਸ ਤੋਂ ਜ਼ਿਆਦਾ ਚਲਾਕ ਹਨ ਜਾਂ ਫਿਰ ਉਹ ਸਭ ਕੁਝ ਪੁਲਿਸ ਦੀ ਰਲੀ ਮਿਲੀ ਭੁਗਤ ਨਾਲ ਚੱਲ ਰਿਹਾ ਹੈ।


ਇਹ ਵੀ ਪੜ੍ਹੋ- Punjab News: ਦਿੱਲੀ ਕੂਚ ਦੇ ਨਾਲ ਹੀ ਕਿਸਾਨਾਂ ਵੱਲੋਂ ਚੰਡੀਗੜ੍ਹ ਨੂੰ ਘੇਰਨ ਦਾ ਐਲਾਨ, 24 ਫਰਵਰੀ ਨੂੰ ਹੋਏਗਾ ਵੱਡਾ ਐਕਸ਼ਨ