Sangrur News: ਸੰਗਰੂਰ ਦੇ ਮੂਨਕ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਿਛਲੇ ਇੱਕ ਹਫ਼ਤੇ 'ਚ ਮੂਨਕ ਇਲਾਕੇ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ।
ਜ਼ਿਕਰ ਕਰ ਦਈਏ ਕਿ ਮੂਨਕ ਦਾ ਰਹਿਣ ਵਾਲਾ ਨੌਜਵਾਨ ਦੇਸੂ, ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ, ਬੀਤੇ ਦਿਨ ਮੂਨਕ ਟੋਹਾਣਾ ਹਰਿਆਣਾ ਵਾਲੇ ਪਾਸੇ ਤੋਂ ਆਪਣੇ ਘਰ ਨੂੰ ਆ ਰਿਹਾ ਸੀ, ਪਰ ਹੜ੍ਹ ਦੇ ਪਾਣੀ ਕਾਰਨ ਮੂਨਕ ਟੋਹਾਣਾ ਹਾਈਵੇ ਟੁੱਟ ਗਿਆ। ਇਸ ਦੌਰਾਨ ਜਦੋਂ ਉਸ ਨੇ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਪੈਰ ਤਿਲਕ ਗਿਆ ਤੇ ਪਾਣੀ ਵਿੱਚ ਡਿੱਗਣ ਨਾਲ ਉਸ ਦੀ ਮੌਤ ਹੋ ਗਈ।
ਇਸ ਬਾਬਤ ਜਾਣਕਾਰੀ ਦਿੰਦਿਆਂ ਹਲਕਾ ਲਹਿਰਾਗਾਗਾ ਦੇ ਡੀ.ਐਸ.ਪੀ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ ਆਏ ਹੜ੍ਹ ਕਾਰਨ ਮੂਨਕ ਤੋਂ ਟੋਹਾਣਾ ਹਰਿਆਣਾ ਨੂੰ ਜੋੜਨ ਵਾਲਾ ਹਾਈਵੇ ਟੁੱਟ ਗਿਆ ਹੈ ਜਿਸ ਕਾਰਨ ਉੱਥੇ ਪਾਣੀ ਭਰਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੜਕਾਂ 'ਤੇ ਨਾ ਜਾਣ ਦੀ ਅਪੀਲ ਕੀਤੀ ਜਾਂਦੀ ਹੈ ਕਿਉਂਕਿ ਪਾਣੀ ਕਿੰਨਾ ਡੂੰਘਾ ਹੈ ਅਤੇ ਕਿੰਨੀ ਤੇਜ਼ੀ ਨਾਲ ਵਹਿ ਰਿਹਾ ਹੈ, ਇਸ ਬਾਰੇ ਕੋਈ ਨਹੀਂ ਜਾਣਦਾ ਕਿਉਂਕਿ ਜ਼ਿੰਦਗੀ ਬਹੁਤ ਕੀਮਤੀ ਹੈ।
ਇਹ ਵੀ ਪੜ੍ਹੋ: Weather Alert: 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, 26 ਹਾਜ਼ਰ ਲੋਕ ਬੀਮਾਰ, ਅਜੇ ਵੀ ਹੜ੍ਹਾਂ ਦੀ ਲਪੇਟ 'ਚ 593 ਪਿੰਡ
ਡੀਐਸਪੀ ਮਨੋਜ ਗੋਰਸੀ ਨੇ ਕਿਹਾ ਕਿ ਪੁਲਿਸ ਵੱਲੋਂ ਮੂਨਕ ਟੋਹਾਣਾ ਰੋਡ ਜਿੱਥੇ ਪਾੜ ਪਿਆ ਹੈ, ਬੈਰੀਕੇਡਿੰਗ ਕੀਤੀ ਗਈ ਹੈ ਅਤੇ ਵਿਸ਼ੇਸ਼ ਤੌਰ ਉਤੇ 'ਇਹ ਰਸਤਾ ਬੰਦ' ਹੈ, ਦੇ ਹੋਰਡਿੰਗ ਵੀ ਲਗਾਏ ਗਏ ਹਨ। ਬਾਵਜੂਦ ਇਸ ਦੇ ਲੋਕ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਨਾ ਮੰਨਦੇ ਹੋਏ ਪਾੜ ਦੇ ਇਧਰੋਂ ਉਧਰੋਂ ਲੰਘਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਦੇ ਚਲਦੇ ਹਾਦਸਾ ਹੋਇਆ ਹੈ।