Sangrur news: ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ ਹਨ। ਉੱਥੇ ਹੀ ਸੰਗਰੂਰ ਦੇ ਪਿੰਡ ਰਾਮਨਗਰ ਸੰਨਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ 3 ਚੋਰਾਂ ਵਿਚਕਾਰ ਚੋਰੀ ਦਾ ਸਮਾਨ ਵੰਡਣ ਨੂੰ ਲੈ ਕੇ ਹੋਏ ਵਿਵਾਦ ਕਰਕੇ ਉਨ੍ਹਾਂ ਨੇ ਆਪਣੇ ਹੀ ਸਾਥੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਿਕ ਇਹ ਤਿੰਨ ਦੋਸਤ ਸਤਨਾਮ ਸਿੰਘ, ਸੁਖਚੈਨ ਸਿੰਘ ਅਤੇ ਸਵਰਨ ਸਿੰਘ ਪਿੰਡ ਰਾਮਨਗਰ ਸੰਨਾ ਦੇ ਰਹਿਣ ਵਾਲੇ ਹਨ।
ਕਿਵੇਂ ਤਿੰਨਾਂ ਦੋਸਤਾਂ ਵਿਚਕਾਰ ਹੋਇਆ ਵਿਵਾਦ
ਸੰਗਰੂਰ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਤਿੰਨੇ ਦੋਸਤ ਪਹਿਲਾਂ ਪਿੰਡ ਰਾਮਨਗਰ ਸੰਨਾ ਵਿੱਚ ਇੱਕ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿੱਥੋਂ ਉਹ ਇੱਕ ਐਲਈਡੀ ਅਤੇ ਕੁਝ ਸਮਾਨ ਚੋਰੀ ਕਰਦੇ ਹਨ। ਚੋਰੀ ਕਰਨ ਤੋਂ ਬਾਅਦ ਉਹ ਸਮਾਨ ਨੂੰ ਵੰਡਣ ਲਈ ਬੈਠ ਜਾਂਦੇ ਹਨ, ਜਦੋਂ ਉਹ ਸਮਾਨ ਨੂੰ ਵੰਡਣਾ ਸ਼ੁਰੂ ਕਰਦੇ ਹਨ, ਤਾਂ ਸਤਨਾਮ ਸਿੰਘ ਸੱਤਾ ਅਤੇ ਸੁਖਚੈਨ ਸਿੰਘ ਆਪਣੇ ਮਿੱਤਰ ਸਵਰਨ ਸਿੰਘ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੰਦੇ ਹਨ। ਤਿੰਨਾਂ ਵਿਚਕਾਰ ਵਿਵਾਦ ਇੰਨਾ ਵੱਧ ਜਾਂਦਾ ਹੈ ਕਿ ਉਹ ਸਵਰਨ ਸਿੰਘ ਦਾ ਸਿਰ ਕੰਧ ਨਾਲ ਮਾਰਦੇ ਹਨ, ਜਿਸ ਤੋਂ ਬਾਅਦ ਸਵਰਨ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਗਲਵਾਨ 'ਚ ਸ਼ਹੀਦ ਹੋਏ ਜਵਾਨ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ
ਸਵਰਨ ਸਿੰਘ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਕੀਤਾ ਦਰਜ
ਇਸ ਘਟਨਾ ਤੋਂ ਬਾਅਦ ਸਵਰਨ ਸਿੰਘ ਦੀ ਭੈਣ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਚੋਰਾਂ ਨੂੰ ਫੜ ਕੇ ਸਵਰਨ ਸਿੰਘ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਚੋਰਾਂ ਨੂੰ ਕਾਬੂ ਕਰਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Jassie Gill: ਪੰਜਾਬੀ ਗਾਇਕ ਜੱਸੀ ਗਿੱਲ ਨੇ ਧੀ ਨਾਲ ਸ਼ੇਅਰ ਕੀਤੀ ਪਿਆਰ ਤਸਵੀਰ, ਫੈਨਜ਼ ਕਰ ਰਹੇ ਪਿਆਰ ਦੀ ਵਰਖਾ