Fazilka News: ਫਾਜ਼ਿਲਕਾ ਵਿੱਚ ਹੋ ਰਹੀ ਬਾਰਸ਼ ਕਾਰਨ ਪਾਣੀ ਇਸ ਕਦਰ ਜਮ੍ਹਾਂ ਹੋ ਗਿਆ ਕਿ ਪ੍ਰਸ਼ਾਸਨ ਦੇ ਵਿਕਾਸ ਕੰਮਾਂ ਦੀ ਪੋਲ ਖੁੱਲ੍ਹ ਗਈ ਹੈ। ਇਸ ਦੇ ਨਾਲ ਹੀ ਇਹ ਬਰਸਾਤੀ ਪਾਣੀ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਅੱਜ ਹੋ ਰਹੀ ਬਾਰਸ਼ ਕਾਰਨ ਰੇਲਵੇ ਅੰਡਰ ਬ੍ਰਿਜ ਵਿੱਚ ਜਮ੍ਹਾਂ ਹੋਏ ਪਾਣੀ ਵਿੱਚ ਸਕੂਲ ਦੇ ਬੱਚਿਆਂ ਦੀ ਵੈਨ ਫਸ ਗਈ। ਇਸ ਦੌਰਾਨ ਮੌਕੇ ਤੋਂ ਲੰਘ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਮਦਦ ਕਰਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਫਾਜ਼ਿਲਕਾ ਵਿੱਚ ਅੱਜ ਸਵੇਰ ਤੋਂ ਹੀ ਤੇਜ਼ ਬਾਰਸ਼ ਹੋ ਰਹੀ ਹੈ ਜਿਸ ਨੇ ਫਾਜ਼ਿਲਕਾ ਸ਼ਹਿਰ ਨੂੰ ਜਲਥਲ ਕਰਕੇ ਰੱਖ ਦਿੱਤਾ। ਇੱਕ ਪਾਸੇ ਫਾਜ਼ਿਲਕਾ ਦੇ ਪ੍ਰਸ਼ਾਸਨ ਦੇ ਵਿਕਾਸ ਕੰਮਾਂ ਦੀ ਪੋਲ ਤਾਂ ਖੁੱਲ੍ਹੀ ਹੀ ਹੈ ਪਰ ਦੂਜੇ ਪਾਸੇ ਜਮ੍ਹਾਂ ਹੋਇਆ ਪਾਣੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ ਹੈ।
ਇਹੀ ਵਜ੍ਹਾ ਹੈ ਕਿ ਫਾਜ਼ਿਲਕਾ ਦੇ ਰੇਲਵੇ ਅੰਡਰ ਬ੍ਰਿਜ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਮ੍ਹਾਂ ਹੋਏ ਪਾਣੀ ਵਿੱਚ ਸਕੂਲੀ ਬੱਚਿਆਂ ਦੀ ਵੈਨ ਫਸ ਗਈ ਹੈ। ਹਾਲਾਂਕਿ ਮੌਕੇ ਤੋਂ ਲੰਘ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸਕੂਲ ਡਰਾਈਵਰ ਦੀ ਮਦਦ ਕਰਕੇ ਵੈਨ ਵਿੱਚ ਸਵਾਰ ਛੋਟੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਲਿਆ ਹੈ।
ਇਸ ਤੋਂ ਬਾਅਦ ਹੋਰ ਲੋਕ ਸੱਦੇ ਗਏ ਤੇ ਸਕੂਲ ਵੈਨ ਨੂੰ ਧੱਕਾ ਲਾ ਕੇ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅੰਡਰ ਬ੍ਰਿਜ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਇਹ ਹਲਾਤ ਪੈਦਾ ਹੋ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।