Jalandhar News: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਐਸਵਾਈਐਲ ਦੇ ਮੁੱਦੇ ਉਪਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪਰਗਟ ਸਿੰਘ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਹਰਿਆਣਾ ਦੇ ਲੀਡਰ ਨਾਲ ਫੋਟੋ ਸ਼ੇਅਰ ਕਰਕੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਦੇ ਮੰਤਰੀ ਖੁਦ ਉਨ੍ਹਾਂ ਦੀ ਸਵਾਰੀ ਕਰ ਰਹੇ ਹਨ ਜੋ ਐਸਵਾਈਐਲ ਬਣਾਉਣ ਦੀ ਗਾਰੰਟੀ ਦੇ ਰਹੇ ਹਨ। 


ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ....
ਕੇਂਦਰ ਤੇ ਹਰਿਆਣਾ ਸਰਕਾਰ ਨਾਲ 2 ਦਿਨ ਬਾਅਦ ਪੰਜਾਬ ਵਿੱਚ #SYL ਤੇ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਬ-ਪਾਰਟੀ ਮੀਟਿੰਗ ਬੁਲਾ ਪੰਜਾਬ ਦੀ ਇੱਕਜੁੱਟਤਾ ਦਿਖਾਉਣੀ ਚਾਹੀਦੀ ਸੀ ਪਰ ਅਫਸੋਸ ਏਥੇ ਤਾਂ ਮਾਨ ਸਾਬ੍ਹ ਦੇ ਮੰਤਰੀ ਖੁਦ ਉਨ੍ਹਾਂ ਦੀ ਸਵਾਰੀ ਕਰ ਰਹੇ ਹਨ ਜੋ SYL ਬਣਾਉਣ ਦੀ ਗਾਰੰਟੀ ਦੇ ਰਹੇ ਹਨ।









ਦੱਸ ਦਈਏ ਕਿ ਸਤਲੁਜ ਯਮੁਨਾ ਲਿੰਕ (SYL) 'ਤੇ ਹਰਿਆਣਾ ਤੇ ਪੰਜਾਬ ਫਿਰ ਤੋਂ ਗੱਲਬਾਤ ਕਰ ਰਹੇ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ 'ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। 


ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ 'ਤੇ ਸਿਆਸਤ ਨਾ ਕਰਨ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ। ਇਸ ਲਈ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕੀਤਾ ਜਾਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।