Jalandhar News: 40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 27 ਅਕਤੂਬਰ ਤੋਂ ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਸੁਰਜੀਤ ਹਾਕੀ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹ ਟੂਰਨਾਮੈਂਟ ਹਰ ਸਾਲ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਾਬਕਾ ਓਲੰਪੀਅਨ ਮਰਹੂਮ ਸੁਰਜੀਤ ਸਿੰਘ ਰੰਧਾਵਾ ਦੇ ਨਾਮ ਨੂੰ ਹਮੇਸ਼ਾ ਯਾਦਗਾਰੀ ਬਣਾਈ ਰੱਖਣ ਲਈ ਕਰਵਾਇਆ ਜਾਂਦਾ ਹੈ।
ਓਲੰਪੀਅਨ ਸੁਰਜੀਤ ਸਿੰਘ 7 ਜਨਵਰੀ, 1984 ਨੂੰ ਜਲੰਧਰ ਨੇੜੇ ਇੱਕ ਕਾਰ ਹਾਦਸੇ ਵਿੱਚ ਹਾਕੀ ਪ੍ਰੇਮੀਆਂ ਨਾਲੋਂ ਸਦਾ ਲਈ ਵਿਛੜ ਗਏ ਸਨ । ਪਿਛਲੇ 32 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਏਸ਼ੀਆ ਦੀ ਸਭ ਤੋਂ ਵੱਡੀ ਤੇ ਮੋਹਰੀ ਆਇਲ ਕੰਪਨੀ ‘ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ’ ਟੂਰਨਾਮੈਂਟ ਦੀ ਮੁੱਖ ਟਾਈਟਲ ਸਪਾਂਸਰ ਹੋਵੇਗੀ, ਜਦੋਂਕਿ ਅਮਰੀਕਾ ਦੇ ਗਾਖਲ ਬ੍ਰਦਰਜ਼ ਟੂਰਨਾਮੈਂਟ ਦੇ ਸਹਿ ਸਪਾਂਸਰ ਹੋਣਗੇ ।
ਟੂਰਨਾਮੈਂਟ ਦਾ 40ਵਾਂ ਐਡੀਸ਼ਨ ਨਾਕਆਊਟ-ਕਮ-ਲੀਗ ਦੇ ਆਧਾਰ ’ਤੇ ਖੇਡਿਆ ਜਾਵੇਗਾ। ਪਿਛਲੇ ਸਾਲ ਦੀ ਚੈਂਪੀਅਨ ਇੰਡੀਅਨ ਰੇਲਵੇਜ਼ ਨਵੀਂ ਦਿੱਲੀ, ਆਰਮੀ-ਇਲੈਵਨ ਦਿੱਲੀ ਤੇ ਪੰਜਾਬ ਨੈਸ਼ਨਲ ਬੈਂਕ ਨਵੀਂ ਦਿੱਲੀ ਦੀਆਂ ਟੀਮਾਂ ਨੂੰ ਪੂਲ-ਬੀ ਵਿੱਚ ਰੱਖਿਆ ਗਿਆ ਹੈ, ਜਦੋਂਕਿ ਪਿਛਲੇ ਸਾਲ ਦੀ ਉਪ ਜੇਤੂ ਇੰਡੀਅਨ ਆਇਲ, ਮੁੰਬਈ, ਸਾਬਕਾ ਚੈਂਪੀਅਨ ਪੰਜਾਬ ਐਂਡ ਸਿੰਧ ਬੈਂਕ ਨਵੀਂ ਦਿੱਲੀ ਤੇ ਇੰਡੀਅਨ ਏਅਰ ਫੋਰਸ ਦਿੱਲੀ ਦੀਆਂ ਟੀਮ ਨੂੰ ਪੂਲ-ਬੀ ਵਿੱਚ ਰੱਖਿਆ ਗਿਆ ਹੈ ।
ਦੋ ਟੀਮਾਂ ਨਾਕਆਊਟ ਪੜਾਅ ਤੋਂ ਕੁਆਲੀਫਾਈ ਕਰਨਗੀਆਂ, ਜਿਨ੍ਹਾਂ ਵਿੱਚ ਬੀਐਸਐਫ ਜਲੰਧਰ, ਪੰਜਾਬ ਪੁਲੀਸ, ਇੰਡੀਅਨ ਨੇਵੀ ਮੁੰਬਈ, ਸੀਏਜੀ ਨਵੀਂ ਦਿੱਲੀ ਤੇ ਐਫ਼ਸੀਆਈ. ਨਵੀਂ ਦਿੱਲੀ ਦੀਆਂ ਟੀਮਾਂ ਸ਼ਾਮਲ ਹਨ, ਜਦੋਂਕਿ ਇਸ ਦੌਰ ਵਿਚ ਐਫ਼ਸੀਆਈ ਨਵੀਂ ਦਿੱਲੀ ਦੀ ਟੀਮ ਨੇ ਸੁਰਜੀਤ ਪ੍ਰੀ-ਕੁਆਲੀਫਾਇੰਗ ਰਾਉਂਡ ਵਿੱਚੋਂ ਜਿੱਤ ਕੇ ਪ੍ਰਵੇਸ਼ ਕੀਤਾ ਹੈ ।
ਇਹ ਵੀ ਪੜ੍ਹੋ: ਏਸ਼ਿਆਈ ਪੈਰਾ ਖੇਡਾਂ 'ਚ ਭਾਰਤੀਆਂ ਖਿਡਾਰੀਆਂ ਨੇ ਕੀਤਾ ਕਮਾਲ, ਅੱਜ ਫਿਰ ਜਿੱਤੇ 17 ਤਗਮੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।