Mansa News: ਵਿਆਹ ਵਾਲੀ ਕਾਰ ਤੇ ਥਾਰ ਗੱਡੀ ਵਿਚਾਲੇ ਭਿਆਨਕ ਟੱਕਰ
ਮਾਨਸਾ ਜ਼ਿਲ੍ਹੇ ਦੇ ਪਿੰਡ ਦੁੱਲੋਵਾਲ ਵਿੱਚ ਵਿਆਹ ਵਾਲੀ ਕਾਰ ਤੇ ਥਾਰ ਵਿਚਾਲੇ ਇੰਨਾ ਭਿਆਨਕ ਹਾਦਸਾ ਹੋਇਆ ਕਿ ਦੋਵੇਂ ਗੱਡੀਆਂ ਨਕਾਰਾ ਹੋ ਗਈਆਂ ਹਨ ਜਦੋਂਕਿ ਨਜ਼ਦੀਕ ਜਾ ਰਹੇ ਇੱਕ ਆਟੋ ਨੂੰ ਵੀ ਇਨ੍ਹਾਂ ਗੱਡੀਆਂ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ।
Mansa News: ਮਾਨਸਾ-ਸਿਰਸਾ ਰੋਡ 'ਤੇ ਦੂਲੋਵਾਲ ਪਿੰਡ ਦੇ ਨਜ਼ਦੀਕ ਵਿਆਹ ਵਾਲੀ ਕਾਰ ਤੇ ਇੱਕ ਥਾਰ ਗੱਡੀ ਵਿਚਾਲੇ ਇੰਨੀ ਭਿਆਨਕ ਟੱਕਰ ਹੋ ਗਈ ਕਿ ਗੱਡੀ ਵਿੱਚ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਨੇੜੇ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਮਾਨਸਾ ਜ਼ਿਲ੍ਹੇ ਦੇ ਪਿੰਡ ਦੁੱਲੋਵਾਲ ਵਿੱਚ ਵਿਆਹ ਵਾਲੀ ਕਾਰ ਤੇ ਥਾਰ ਵਿਚਾਲੇ ਇੰਨਾ ਭਿਆਨਕ ਹਾਦਸਾ ਹੋਇਆ ਕਿ ਦੋਵੇਂ ਗੱਡੀਆਂ ਨਕਾਰਾ ਹੋ ਗਈਆਂ ਹਨ ਜਦੋਂਕਿ ਨਜ਼ਦੀਕ ਜਾ ਰਹੇ ਇੱਕ ਆਟੋ ਨੂੰ ਵੀ ਇਨ੍ਹਾਂ ਗੱਡੀਆਂ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ। ਆਟੋ ਸਵਾਰ ਵੀ ਜ਼ਖ਼ਮੀ ਹੋ ਗਏ ਹਨ।
ਹਾਸਲ ਜਾਣਕਾਰੀ ਅਨੁਸਾਰ ਪਿੰਡ ਫੱਤਾ ਮਾਲੋਕਾ ਤੋਂ ਵਿਆਹ ਵਾਲਾ ਲਾੜਾ ਤੇ ਲਾੜੀ ਅੱਜ ਆਪਣੇ ਨਿੱਜੀ ਪਰਿਵਾਰ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਪਰ ਦੋਲੋਵਾਲ ਦੇ ਨਜ਼ਦੀਕ ਮਾਨਸਾ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਥਾਰ ਗੱਡੀ ਵਿੱਚ ਵੱਜਣ ਕਾਰਨ ਦੋਨੋਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ।
ਵਿਆਹ ਵਾਲੀ ਕਾਰ ਵਿੱਚ ਸਵਾਰ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਵਿੱਚ ਤਿੰਨ ਔਰਤਾਂ ਤੇ ਦੋ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਪਿੰਡ ਦੁੱਲੋਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਬਿਲਕੁਲ ਖਤਮ ਹੋ ਗਈਆਂ ਹਨ ਤੇ ਵਿਆਹ ਵਾਲੀ ਕਾਰ ਵਿੱਚ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ। ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਇਨ੍ਹਾਂ ਜ਼ਖ਼ਮੀਆਂ ਨੂੰ ਮਾਨਸਾ ਸਿਵਲ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :