Punjab News: ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। 


 ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ 'ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।


ਸੂਬੇ ਦੇ ਪਸ਼ੂ ਪਾਲਕਾਂ  ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ