ਪੜਚੋਲ ਕਰੋ

Bathinda News: ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦਾ ਫ਼ਾਇਦਾ ਕੈਨਾਲ ਕਲੋਨੀ ਦੇ ਨਿਵਾਸੀਆਂ ਦੇ ਨਾਲ-ਨਾਲ ਆਸਪਾਸ ਦੇ ਵਸਨੀਕਾਂ ਨੂੰ ਵੀ ਹੋਵੇਗਾ। ਇਸ ਤੋਂ ਇਲਾਵਾ ਸਰਕਾਰੀ ਆਦਰਸ਼ ਸਕੂਲ ਵਿੱਚ ਪੜ੍ਹ ਰਹੇ ਕਰੀਬ 5500 ਵਿਦਿਆਰਥੀਆਂ ਲਈ ਵੀ ਇਹ ਪਬਲਿਕ ਲਾਇਬ੍ਰੇਰੀ ਚਾਨਣ ਮੁਨਾਰਾ ਸਾਬਤ ਹੋਵੇਗੀ।

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਥਾਨਕ ਕੈਨਾਲ ਕਲੋਨੀ ਨੇੜੇ ਸਰਕਾਰੀ ਆਦਰਸ਼ ਸਕੂਲ ਵਿਖੇ ਪਬਲਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਪਬਲਿਕ ਲਾਇਬ੍ਰੇਰੀ ਦਾ ਨੀਂ ਪੱਥਰ ਰੱਖਣ ਉਪਰੰਤ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਬਲਿਕ ਲਾਇਬ੍ਰੇਰੀ ਲਾਇਨੋਂਪਾਰ ਨਿਵਾਸੀਆਂ ਲਈ ਬਹੁਤ ਸਿੱਧ ਸਹਾਈ ਹੋਵੇਗੀ। ਇਸ ਲਾਇਬ੍ਰੇਰੀ ਤੇ 48.36 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦਾ ਫ਼ਾਇਦਾ ਕੈਨਾਲ ਕਲੋਨੀ ਦੇ ਨਿਵਾਸੀਆਂ ਦੇ ਨਾਲ-ਨਾਲ ਆਸਪਾਸ ਦੇ ਵਸਨੀਕਾਂ ਨੂੰ ਵੀ ਹੋਵੇਗਾ। ਇਸ ਤੋਂ ਇਲਾਵਾ ਸਰਕਾਰੀ ਆਦਰਸ਼ ਸਕੂਲ ਵਿੱਚ ਪੜ੍ਹ ਰਹੇ ਕਰੀਬ 5500 ਵਿਦਿਆਰਥੀਆਂ ਲਈ ਵੀ ਇਹ ਪਬਲਿਕ ਲਾਇਬ੍ਰੇਰੀ ਚਾਨਣ ਮੁਨਾਰਾ ਸਾਬਤ ਹੋਵੇਗੀ।

ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਆਮ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਸ਼ਾਨਦਾਰ ਸਮਾਰਟ ਸਕੂਲ ਬਣਾਏ ਜਾਣ ਦੇ ਨਾਲ-ਨਾਲ ਸਿਹਤ ਸਹੂਲਤਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੋਲ੍ਹੇ ਜਾ ਰਹੇ ਹਨ।

ਇਸ ਦੌਰਾਨ ਵਿਧਾਇਕ  ਗਿੱਲ ਨੇ ਬਠਿੰਡਾ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਣਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਪਿੰਡ ਝੁੰਬਾ ਵਿਖੇ 7.50 ਕਰੋੜ ਦੀ ਲਾਗਤ ਨਾਲ ਗਊਸ਼ਾਲਾ ਬਣਾਈ ਜਾਵੇਗੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਜਲਦ ਛੁਟਕਾਰਾ ਮਿਲੇਗਾ।

ਇਸ ਮੌਕੇ ਨਿਗਰਾਨ ਇੰਜੀਨੀਅਰ  ਸੰਦੀਪ ਗੁਪਤਾ, ਕਾਰਜਕਾਰੀ ਇੰਜਨੀਅਰ  ਰਾਜਿੰਦਰ ਕੁਮਾਰ, ਕੌਂਸਲਰ  ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਤੇ ਆਮ ਲੋਕ ਆਦਿ ਹਾਜ਼ਰ ਸਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget