Jalandhar News: ਟਰੱਕ ਅਪਰੇਟਰ ਯੂਨੀਅਨ ਦੀ ਹੜਤਾਲ ਨੂੰ ਲੈ ਕੇ ਅੱਜ ਮੁੜ ਹੰਗਾਮਾ ਹੋਇਆ। ਪੁਲਿਸ ਨੇ ਨਾਰਦਰਨ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਰੋਸ ਪ੍ਰਦਰਸ਼ਨ ਦੀ ਖਬਰ ਫੈਲਦੇ ਹੀ ਪੂਰੇ ਸ਼ਹਿਰ 'ਚ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਪਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਰੋਸ ਪ੍ਰਦਰਸ਼ਨ ਨਹੀਂ ਹੋਣ ਦਿੱਤਾ ਜਾਵੇਗਾ। 


ਦਰਅਸਲ ਜਲੰਧਰ ਵਿੱਚ ਅੱਜ ਟਰੱਕ ਅਪਰੇਟਰ ਯੂਨੀਅਨ ਵੱਲੋਂ ਮੁੜ ਧਰਨਾ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ। ਇਸ ਦਾ ਸਮਾਂ ਸਵੇਰੇ 11 ਵਜੇ ਰਾਮਾਮੰਡੀ ਚੌਕ ਵਿਖੇ ਰੱਖਿਆ ਗਿਆ ਸੀ। ਉਧਰ, ਹੜਤਾਲ ਦਾ ਸੱਦਾ ਦੇਣ ਵਾਲੇ ਨਾਰਦਰਨ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਕਮਿਸ਼ਨਰੇਟ ਪੁਲਿਸ ਨੇ ਧਰਨੇ ਵਾਲੀ ਥਾਂ ਤੋਂ ਹਿਰਾਸਤ ਵਿੱਚ ਲੈ ਲਿਆ। ਇਸ ਮਗਰੋਂ ਰਾਮਾ ਮੰਡੀ ਨੇੜੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ।


ਇਸ ਬਾਰੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਰੋਸ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਜਾਏਗਾ। ਉਨ੍ਹਾਂ ਨੇ ਕਿਹਾ ਕਿ ਯੂਨੀਅਨ ਦੇ ਪ੍ਰਧਾਨ ਨਾਲ ਗੱਲਬਾਤ ਹੋਈ ਹੈ। ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਹਿਮਤੀ ਬਣਾਈ ਗਈ ਹਨ।


ਦੱਸ ਦਈਏ ਕਿ ਉੱਤਰੀ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਮੰਗਲਵਾਰ ਸ਼ਾਮ ਨੂੰ ਬਿਆਨ ਦਿੱਤਾ ਸੀ ਕਿ ਹੜਤਾਲ ਖਤਮ ਨਹੀਂ ਕੀਤੀ ਗਈ। ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਹਿੱਟ ਐਂਡ ਰਨ ਕਾਨੂੰਨ ਵਾਪਸ ਨਹੀਂ ਲੈਂਦੀ। ਇਸ ਤੋਂ ਬਾਅਦ ਸਵੇਰੇ ਕਰੀਬ 11.30 ਵਜੇ ਜਦੋਂ ਯੂਨੀਅਨ ਪ੍ਰਧਾਨ ਆਪਣੇ ਲੋਕਾਂ ਨਾਲ ਧਰਨਾ ਦੇਣ ਲਈ ਰਾਮਾਮੰਡੀ ਚੌਂਕ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਉਥੋਂ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੈਪੀ ਸੰਧੂ ਨੇ ਕਿਹਾ ਕਿ ਸਾਡੀ ਗੱਲਬਾਤ ਅਜੇ ਚੱਲ ਰਹੀ ਹੈ। ਜਲਦ ਹੀ ਕੋਈ ਫੈਸਲਾ ਲਵਾਂਗੇ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।