Chandigarh Weather: ਚੰਡੀਗੜ੍ਹ 'ਚ ਅਗਲੇ ਕੁਝ ਦਿਨ ਹੁੰਮਸ ਢਾਹੇਗਾ ਕਹਿਰ, ਜਾਣੋ ਮੌਸਮ ਦਾ ਹਾਲ
Weather Report: ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਵਾਲਾ ਹੈ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।
Chandigar Weather Update: ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਤੇਜ਼ ਬਾਰਸ਼ ਨਹੀਂ ਹੋਏਗੀ। ਇਸ ਲਈ ਤਾਪਮਾਨ ਵੀ 35 ਡਿਗਰੀ ਸੈਲਸੀਅਸ ਦੇ ਨੇੜੇ ਰਹੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਬੱਦਲ ਛਾਏ ਰਹਿਣਗੇ। ਹਲਕੀ ਬਾਰਸ਼ ਹੋ ਸਕਦੀ ਹੈ। ਵਿਭਾਗ ਵੱਲੋਂ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਵਾਲਾ ਹੈ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ। ਇਸ ਨਾਲ ਸ਼ਹਿਰ ਵਿੱਚ ਹੁੰਮਸ ਵਧੇਗਾ। ਅਜੇ ਵੀ ਸ਼ਹਿਰ ਦਾ ਤਾਪਮਾਨ 27 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।
ਹਾਲਾਂਕਿ ਵੱਧ ਤੋਂ ਵੱਧ 35 ਡਿਗਰੀ ਸੈਲਸੀਅਸ ਤਾਪਮਾਨ ਪਿਛਲੇ 5 ਸਾਲਾਂ ਦੌਰਾਨ 8 ਅਗਸਤ ਦਾ ਸਭ ਤੋਂ ਘੱਟ ਤਾਪਮਾਨ ਹੈ। ਪਹਿਲਾਂ ਇਹ 2022 ਵਿੱਚ 36.8 ਡਿਗਰੀ ਸੈਲਸੀਅਸ, 2021 ਵਿੱਚ 36 ਡਿਗਰੀ ਸੈਲਸੀਅਸ, 2020 ਵਿੱਚ 36.7 ਡਿਗਰੀ ਸੈਲਸੀਅਸ ਤੇ 2019 ਵਿੱਚ 35.8 ਡਿਗਰੀ ਸੈਲਸੀਅਸ ਸੀ।
ਉਧਰ, ਮੌਸਮ ਵਿਭਾਗ ਅਨੁਸਾਰ ਅੱਜ ਟ੍ਰਾਈਸਿਟੀ ਵਿੱਚ ਵੱਧ ਤੋਂ ਵੱਧ 35 ਡਿਗਰੀ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤਾਪਮਾਨ ਰਹੇਗਾ। 9 ਅਗਸਤ ਨੂੰ ਵੱਧ ਤੋਂ ਵੱਧ 34 ਡਿਗਰੀ ਤੇ ਘੱਟੋ-ਘੱਟ 27 ਡਿਗਰੀ ਸੈਲਸੀਅਸ, 10 ਅਗਸਤ ਨੂੰ ਵੱਧ ਤੋਂ ਵੱਧ 33 ਡਿਗਰੀ ਤੇ ਘੱਟੋ-ਘੱਟ 27 ਡਿਗਰੀ, 11 ਅਗਸਤ ਨੂੰ ਵੱਧ ਤੋਂ ਵੱਧ 32 ਡਿਗਰੀ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤਾਪਮਾਨ ਰਹੇਗਾ। 12 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।