ਪੜਚੋਲ ਕਰੋ

ਪੰਜਾਬ ਦੇ 2.14 ਕਰੋੜ ਵੋਟਰ ਕੱਲ੍ਹ ਪਾਉਣਗੇ ਵੋਟ, 117 ਸੀਟਾਂ 'ਤੇ 1304 ਉਮੀਦਵਾਰ ਮੈਦਾਨ 'ਚ, ਸ਼ਰਾਬ-ਪੈਸੇ ਵੰਡਣ ਨੂੰ ਰੋਕਣ 'ਤੇ ਵਿਸ਼ੇਸ਼ ਤਵੱਜੋ

ਪੰਜਾਬ ਵਿਧਾਨ ਸਭਾ ਲਈ ਕੱਲ੍ਹ ਯਾਨੀ 20 ਫਰਵਰੀ ਨੂੰ 117 ਸੀਟਾਂ 'ਤੇ ਵੋਟਾਂ ਪੈਣਗੀਆਂ। ਸੂਬੇ ਵਿੱਚ  ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਲਈ ਕੱਲ੍ਹ ਯਾਨੀ 20 ਫਰਵਰੀ ਨੂੰ 117 ਸੀਟਾਂ 'ਤੇ ਵੋਟਾਂ ਪੈਣਗੀਆਂ। ਸੂਬੇ ਵਿੱਚ  ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ। ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।

ਡਾ: ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ `ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 6 ਵਿਧਾਨ ਸਭਾ ਹਲਕੇ -- 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖਰਚਾ ਅਬਜ਼ਰਵਰ ਅਤੇ 29 ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਹਨ, ਜੋ ਤਿੱਖੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫਸਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 444721 ਵਿਅਕਤੀ, 138116 ਦਿਵਿਆਂਗ ਵੋਟਰ ਅਤੇ 162 ਕੋਵਿਡ-19 ਮਰੀਜ਼ਾਂ ਨੂੰ ਪੋਸਟਲ ਬੈਲਟ ਸਹੂਲਤ ਲਈ ਫਾਰਮ 12ਡੀ ਮਹੱਈਆ ਕਰਵਾਏ ਗਏ ਹਨ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵਾਰ 18-19 ਸਾਲ ਉਮਰ ਵਰਗ ਦੇ 348836 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।80 ਸਾਲ ਤੋਂ ਵੱਧ ਉਮਰ ਦੇ 509405 ਵੋਟਰ, 109624 ਸਰਵਿਸ ਵੋਟਰ ਅਤੇ 158341 ਦਿਵਿਆਂਗ ਵੋਟਰ ਹਨ, ਜਦਕਿ 1608 ਪਰਵਾਸੀ ਵੋਟਰ ਹਨ। 

ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ, ਡਾ: ਰਾਜੂ ਨੇ ਕਿਹਾ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਨੂੰ ਠੱਲ੍ਹ ਪਾਉਣ ਲਈ ਚੌਕਸੀ ਨਾਲ ਤਲਾਸ਼ੀ ਲੈ ਰਹੀਆਂ ਹਨ। ਡਾ. ਰਾਜੂ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਡੀਸੀ, ਸੀਪੀਜ਼ ਅਤੇ ਐਸਐਸਪੀਜ਼ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਸੂਚਨਾ ਜਾਂ ਸ਼ਿਕਾਇਤ ਮਿਲਣ `ਤੇ ਤੁਰੰਤ ਛਾਪੇਮਾਰੀ ਕੀਤੀ ਜਾ ਰਹੀ ਹੈ।
   
ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 18 ਫਰਵਰੀ 2022 ਤੱਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 500.70 ਕਰੋੜ ਰੁਪਏ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 35.43 ਕਰੋੜ ਰੁਪਏ ਦੀ 58.18 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 368.60 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 32.52 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

"ਲੀਡਰ ਤਾਂ ਠੀਕ ਪਰ ਦਿੱਲੀ 'ਚ ਕਿਉਂ ਘੁੰਮ ਰਹੀ ਪੰਜਾਬ ਪੁਲਿਸ" ? ਦਿੱਲੀ ਪੁਲਿਸ ਕਮਿਸ਼ਨਰ ਨੇ ਲਿਖੀ ਪੰਜਾਬ ਦੇ DGP ਨੂੰ ਚਿੱਠੀ, ਜਾਣੋ ਕੀ ਮਿਲਿਆ ਜਵਾਬ
WhatsApp ਦੀ ਨਵੀਂ ਡਾਟਾ ਸ਼ੇਅਰਿੰਗ ਨੀਤੀ ਤੋਂ ਪਾਬੰਦੀ ਹਟੀ, ਭਾਰਤ ਦੇ 58 ਕਰੋੜ ਲੋਕ ਹੋਣਗੇ ਪ੍ਰਭਾਵਿਤ
WhatsApp ਦੀ ਨਵੀਂ ਡਾਟਾ ਸ਼ੇਅਰਿੰਗ ਨੀਤੀ ਤੋਂ ਪਾਬੰਦੀ ਹਟੀ, ਭਾਰਤ ਦੇ 58 ਕਰੋੜ ਲੋਕ ਹੋਣਗੇ ਪ੍ਰਭਾਵਿਤ
Punjab Police: ਬਾਗ਼ ਦਾ ਮਾਲੀ ਹੀ ਹੋਇਆ ਬੇਈਮਾਨ ! ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਨਿਕਲੇ 'ਨਸ਼ੇੜੀ', ਕਾਨੂੰਨ ਵਿਵਸਥਾ 'ਤੇ ਖੜ੍ਹੇ ਹੋਏ ਵੱਡੇ ਸਵਾਲ, ਪੜ੍ਹੋ ਪੂਰੀ ਰਿਪੋਰਟ
Punjab Police: ਬਾਗ਼ ਦਾ ਮਾਲੀ ਹੀ ਹੋਇਆ ਬੇਈਮਾਨ ! ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਨਿਕਲੇ 'ਨਸ਼ੇੜੀ', ਕਾਨੂੰਨ ਵਿਵਸਥਾ 'ਤੇ ਖੜ੍ਹੇ ਹੋਏ ਵੱਡੇ ਸਵਾਲ, ਪੜ੍ਹੋ ਪੂਰੀ ਰਿਪੋਰਟ
ਭਾਰਤੀਆਂ ਲਈ ਬੰਦ ਹੋਣ ਲੱਗੇ ਕੈਨੇਡਾ ਤੇ ਅਮਰੀਕਾ ਦੇ ਦਰਵਾਜੇ ! ਪੁਰਾਣਿਆਂ ਨੂੰ ਵੀ ਕੀਤਾ ਜਾਵੇਗਾ ਡਿਪੋਰਟ ? ਜਾਣੋ ਕੀ ਬਣੀ ਵਜ੍ਹਾ
ਭਾਰਤੀਆਂ ਲਈ ਬੰਦ ਹੋਣ ਲੱਗੇ ਕੈਨੇਡਾ ਤੇ ਅਮਰੀਕਾ ਦੇ ਦਰਵਾਜੇ ! ਪੁਰਾਣਿਆਂ ਨੂੰ ਵੀ ਕੀਤਾ ਜਾਵੇਗਾ ਡਿਪੋਰਟ ? ਜਾਣੋ ਕੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

ਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇKunwar Vijay Partap ਨੇ ਕੀਤਾ ਵੱਡਾ ਧਮਾਕਾ! ਆਪ 'ਚ ਭੂਚਾਲgurpatwant singh pannun ਦਾ ਐਲਾਨ, CM Bhagwant Mann ਨੂੰ ਧਮਕੀਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਵਿਚਾਲੇ ਤੂੰ-ਤੂੰ, ਮੈਂ-ਮੈਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
"ਲੀਡਰ ਤਾਂ ਠੀਕ ਪਰ ਦਿੱਲੀ 'ਚ ਕਿਉਂ ਘੁੰਮ ਰਹੀ ਪੰਜਾਬ ਪੁਲਿਸ" ? ਦਿੱਲੀ ਪੁਲਿਸ ਕਮਿਸ਼ਨਰ ਨੇ ਲਿਖੀ ਪੰਜਾਬ ਦੇ DGP ਨੂੰ ਚਿੱਠੀ, ਜਾਣੋ ਕੀ ਮਿਲਿਆ ਜਵਾਬ
WhatsApp ਦੀ ਨਵੀਂ ਡਾਟਾ ਸ਼ੇਅਰਿੰਗ ਨੀਤੀ ਤੋਂ ਪਾਬੰਦੀ ਹਟੀ, ਭਾਰਤ ਦੇ 58 ਕਰੋੜ ਲੋਕ ਹੋਣਗੇ ਪ੍ਰਭਾਵਿਤ
WhatsApp ਦੀ ਨਵੀਂ ਡਾਟਾ ਸ਼ੇਅਰਿੰਗ ਨੀਤੀ ਤੋਂ ਪਾਬੰਦੀ ਹਟੀ, ਭਾਰਤ ਦੇ 58 ਕਰੋੜ ਲੋਕ ਹੋਣਗੇ ਪ੍ਰਭਾਵਿਤ
Punjab Police: ਬਾਗ਼ ਦਾ ਮਾਲੀ ਹੀ ਹੋਇਆ ਬੇਈਮਾਨ ! ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਨਿਕਲੇ 'ਨਸ਼ੇੜੀ', ਕਾਨੂੰਨ ਵਿਵਸਥਾ 'ਤੇ ਖੜ੍ਹੇ ਹੋਏ ਵੱਡੇ ਸਵਾਲ, ਪੜ੍ਹੋ ਪੂਰੀ ਰਿਪੋਰਟ
Punjab Police: ਬਾਗ਼ ਦਾ ਮਾਲੀ ਹੀ ਹੋਇਆ ਬੇਈਮਾਨ ! ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਨਿਕਲੇ 'ਨਸ਼ੇੜੀ', ਕਾਨੂੰਨ ਵਿਵਸਥਾ 'ਤੇ ਖੜ੍ਹੇ ਹੋਏ ਵੱਡੇ ਸਵਾਲ, ਪੜ੍ਹੋ ਪੂਰੀ ਰਿਪੋਰਟ
ਭਾਰਤੀਆਂ ਲਈ ਬੰਦ ਹੋਣ ਲੱਗੇ ਕੈਨੇਡਾ ਤੇ ਅਮਰੀਕਾ ਦੇ ਦਰਵਾਜੇ ! ਪੁਰਾਣਿਆਂ ਨੂੰ ਵੀ ਕੀਤਾ ਜਾਵੇਗਾ ਡਿਪੋਰਟ ? ਜਾਣੋ ਕੀ ਬਣੀ ਵਜ੍ਹਾ
ਭਾਰਤੀਆਂ ਲਈ ਬੰਦ ਹੋਣ ਲੱਗੇ ਕੈਨੇਡਾ ਤੇ ਅਮਰੀਕਾ ਦੇ ਦਰਵਾਜੇ ! ਪੁਰਾਣਿਆਂ ਨੂੰ ਵੀ ਕੀਤਾ ਜਾਵੇਗਾ ਡਿਪੋਰਟ ? ਜਾਣੋ ਕੀ ਬਣੀ ਵਜ੍ਹਾ
Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਦੀ ਭੈਣ ਦੇ ਵਿਆਹ ਦਾ ਵੀਡੀਓ ਵਾਇਰਲ, ਅਰਜਨ ਢਿੱਲੋਂ ਸਣੇ ਇਸ ਗਾਇਕ ਨੇ ਲਾਈਆਂ ਰੌਣਕਾਂ
ਕ੍ਰਿਕਟਰ ਅਰਸ਼ਦੀਪ ਸਿੰਘ ਦੀ ਭੈਣ ਦੇ ਵਿਆਹ ਦਾ ਵੀਡੀਓ ਵਾਇਰਲ, ਅਰਜਨ ਢਿੱਲੋਂ ਸਣੇ ਇਸ ਗਾਇਕ ਨੇ ਲਾਈਆਂ ਰੌਣਕਾਂ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਵਿਚਾਲੇ ਤੂੰ-ਤੂੰ, ਮੈਂ-ਮੈਂ, ਵੀਡੀਓ ਹੋ ਗਈ ਵਾਇਰਲ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਵਿਚਾਲੇ ਤੂੰ-ਤੂੰ, ਮੈਂ-ਮੈਂ, ਵੀਡੀਓ ਹੋ ਗਈ ਵਾਇਰਲ
Illegal Indians in America: ਅਮਰੀਕਾ ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ
Illegal Indians in America: ਅਮਰੀਕਾ ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ
Embed widget