ਰਵਨੀਤ ਕੌਰ

ਚੰਡੀਗੜ੍ਹ:
  Punjab Elections 2022 ਪੰਜਾਬ 'ਚ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਵੋਟਿੰਗ ਹੋਣ ਨੂੰ ਤਿੰਨ ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਤਿੰਨ ਹੋਰ ਕੌਂਸਲਰ ਮਨਦੀਪ ਅਹੂਜਾ, ਪ੍ਰਿਅੰਕਾ ਸ਼ਰਮਾ ਤੇ ਗੁਰਜੀਤ ਕੌਰ ਆਮ ਆਦਮੀ ਪਾਰਟੀ (AAP Party) ਵਿੱਚ ਸ਼ਾਮਲ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਕੱਲ੍ਹ ਹੀ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਨੂੰ ਘੇਰਦੇ ਰਹੇ ਹਨ।

ਕੇਜਰੀਵਾਲ ਨੇ ਹਾਲ ਹੀ 'ਚ ਕਾਂਗਰਸ 'ਤੇ ਨਿਸ਼ਾਨ ਵਿੰਨ੍ਹਦੇ ਹੋਏ ਕਿਹਾ ਸੀ ਕਿ ਕਾਂਗਰਸ ਨੇ 5 ਸਾਲ 'ਚ ਪੰਜਾਬ ਦਾ ਮਾਹੌਲ ਖਰਾਬ ਕਰ  ਦਿੱਤਾ ਹੈ। ਅਸੀਂ ਜਨਤਾ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ AAP ਦੀ ਸਰਕਾਰ ਸ਼ਾਂਤੀ ਤੇ ਭਾਈਚਾਰਾ ਕਾਇਮ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ 'ਚ ਵਿਧਾਨ ਸਭਾ ਦੀ 117 ਸੀਟਾਂ ਹਨ। 2017 ਦੇ ਵਿਧਾਨ ਸਭਾ  ਚੋਣ 'ਚ ਕਾਂਗਰਸ ਦੀ ਸਰਕਾਰ ਬਣੀ ਸੀ।


ਇਸ ਤੋਂ ਪਹਿਲਾਂ  ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਸੀ। ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਤੋਂ ਅਗਲੇ ਦਿਨ ਹੀ ਰਿੰਟੂ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ। ਟਿਕਟ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਸੀਮਤ ਕਰ ਲਿਆ ਸੀ ਤੇ ਚੋਣ ਪ੍ਰਚਾਰ 'ਚ ਵੀ ਨਹੀਂ ਸ਼ਾਮਲ ਹੋਏ।



ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ ਉੱਤਰੀ ਤੋਂ ਵੱਡਾ ਚਿਹਰਾ ਹਨ। 2012 ਦੀਆਂ ਚੋਣਾਂ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਤੋਂ ਅਨਿਲ ਜੋਸ਼ੀ ਦੇ ਮੁਕਾਬਲੇ ਟਿਕਟ ਦਿੱਤੀ ਗਈ ਸੀ। ਫਿਰ ਅਨਿਲ ਜੋਸ਼ੀ ਨੇ ਮੇਅਰ ਰਿੰਟੂ ਨੂੰ ਹਰਾ ਕੇ ਮੰਤਰੀ ਦਾ ਅਹੁਦਾ ਹਾਸਲ ਕੀਤਾ। 2017 ਵਿੱਚ, ਰਿੰਟੂ ਨੇ ਦੁਬਾਰਾ ਉੱਤਰੀ ਤੋਂ ਟਿਕਟ ਬਾਰੇ ਸੋਚਿਆ, ਪਰ ਇਨਕਾਰ ਕਰ ਦਿੱਤਾ ਗਿਆ ਤੇ ਸੁਨੀਲ ਦੱਤੀ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਗਿਆ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904