Punjab Assembly Election 2022: ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ ਹੈ। 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਡਿਜੀਟਲ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਲੋਕ 9882798827 'ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਵੈੱਬਸਾਈਟ 'ਤੇ ਕਲਿੱਕ ਕਰਕੇ ਪੰਜਾਬ ਦੇ 11 ਅਹਿਮ ਮੁੱਦਿਆਂ 'ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਨੂੰ ਸਿੱਧੇ ਸਵਾਲ ਪੁੱਛ ਸਕਦੇ ਹਨ।


ਮਿਸ ਕਾਲ ਦੇਣ ਤੋਂ ਬਾਅਦ ਲੋਕਾਂ ਦੇ ਮੋਬਾਈਲ 'ਤੇ ਇੱਕ ਸੁਨੇਹਾ ਭੇਜਿਆ ਜਾਵੇਗਾ। ਇੱਕ ਕਲਿੱਕ ਨਾਲ, ਕੇਜਰੀਵਾਲ ਅਤੇ ਮਾਨ ਤੁਹਾਡੇ ਸਵਾਲਾਂ ਦੇ ਹੱਲ ਲਈ ਡਿਜੀਟਲੀ ਤੁਹਾਡੇ ਦਰਵਾਜ਼ੇ 'ਤੇ ਦਸਤਕ ਦੇਣਗੇ। ਲੋਕ ਬਿਜਲੀ, ਔਰਤਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ, ਖੇਤੀਬਾੜੀ, ਸਿਹਤ, ਨਸ਼ਾ ਤਸਕਰੀ ਅਤੇ ਬੇਰੁਜ਼ਗਾਰੀ ਸਮੇਤ 11 ਵਿਸ਼ਿਆਂ 'ਤੇ ਸਵਾਲ ਪੁੱਛ ਸਕਦੇ ਹਨ। ਉਨ੍ਹਾਂ ਦੇ ਸਵਾਲਾਂ ਦੇ ਜਵਾਬ ਮਾਨ ਅਤੇ ਕੇਜਰੀਵਾਲ ਦੋਵੇਂ ਹੀ ਦੇਣਗੇ।


ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਭ੍ਰਿਸ਼ਟ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ, ਇਸ ਲਈ ਉਹ ਹੁਣ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ, "ਲੋਕਾਂ ਲਈ ਬਦਲਾਅ ਦੀ ਇੱਕੋ ਇੱਕ ਉਮੀਦ ਆਪ ਹੈ। ਸਾਡੇ ਉਮੀਦਵਾਰ ਪੰਜਾਬ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿਉਂਕਿ ਉਹ ਪੜ੍ਹੇ-ਲਿਖੇ, ਕਾਬਲ ਅਤੇ ਆਮ ਪਰਿਵਾਰਾਂ ਚੋਂ ਹਨ।"


ਬਦਲ ਗਈ ਹੈ ਸੂਬੇ ਦੀ ਸਥਿਤੀ


ਪੰਜਾਬ ਵਿੱਚ ਤਕਰੀਬਨ 2 ਕਰੋੜ ਵੋਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਿਵਾਈ, ਜਿਸ ਨਾਲ ਪਾਰਟੀ ਨੂੰ 117 ਮੈਂਬਰੀ ਵਿਧਾਨ ਸਭਾ ਵਿੱਚ 77 ਸੀਟਾਂ ਮਿਲੀਆਂ। ਇਸਨੇ ਬਾਅਦ ਵਿੱਚ ਅਕਤੂਬਰ 2019 ਵਿੱਚ ਹੋਈਆਂ ਉਪ ਚੋਣਾਂ ਵਿੱਚ ਤਿੰਨ ਹੋਰ ਸੀਟਾਂ ਜਿੱਤੀਆਂ, ਜਿਸ ਨਾਲ ਇਸਦੀ ਗਿਣਤੀ 80 ਹੋ ਗਈ।


ਹਾਲਾਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਹਾਲਾਤ ਬਦਲਦੇ ਨਜ਼ਰ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਪੰਜਾਬ ਲੋਕ ਕਾਂਗਰਸ ਬਣਾਈ ਹੈ। ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ। ਕਿਸਾਨ ਅੰਦੋਲਨ ਚੋਂ ਨਿਕਲੇ ਆਗੂਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚਾ ਬਣਾਇਆ ਹੈ।



ਇਹ ਵੀ ਪੜ੍ਹੋ: ਫੁੱਲਾਂ ਤੋਂ 15 ਤੋਂ 18 ਲੱਖ ਰੁਪਏ ਸਲਾਨਾ ਕਮਾ ਰਿਹਾ ਇਹ ਨੋਜਵਾਨ ਕਿਸਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904