ਚੰਡੀਗੜ੍ਹ: ਕਾਂਗਰਸ ਵੱਲੋਂ ਚਰਨਜੀਤ ਚੰਨੀ (Charanjit Singh Channi) ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਮਗਰੋਂ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਪੁੱਛਿਆ ਹੈ ਕਿ 170 ਕਰੋੜ ਰੁਪਏ ਦੀ ਜਾਇਦਾਦ ਵਾਲੇ ਚਰਨਜੀਤ ਚੰਨੀ ਭਲਾ ਗਰੀਬ ਕਿਵੇਂ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਕਹਿ ਰਹੀ ਹੈ ਕਿ ਪਾਰਟੀ ਨੇ ਪੰਜਾਬ ਵਿੱਚ ਗਰੀਬ ਪਰਿਵਾਰ ਨਾਲ ਸਬੰਧਤ ਲੀਡਰ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਦੂਜੇ ਪਾਸੇ ਦੋ ਹਲਕਿਆਂ ਚਮਕੌਰ ਸਾਹਿਬ ਤੇ ਭਦੌੜ ਤੋਂ ਚੋਣ ਲੜ ਰਹੇ ਚੰਨੀ ਨੇ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ੀਆ ਬਿਆਨ ’ਚ ਆਪਣੀ 170 ਕਰੋੜ ਰੁਪਏ ਦੀ ਜਾਇਦਾਦ ਦੇ ਵੇਰਵੇ ਦਿੱਤੇ ਹਨ।


ਭਗਵੰਤ ਮਾਨ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਲੋਕ ਰਾਏ ਦਾ ਹਵਾਲਾ ਦੇ ਕੇ ‘ਗਰੀਬ ਆਦਮੀ’ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ। ਦੋ ਹਲਕਿਆਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਸ੍ਰੀ ਚੰਨੀ ਨੇ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ੀਆ ਬਿਆਨ ’ਚ ਆਪਣੀ 170 ਕਰੋੜ ਰੁਪਏ ਦੀ ਜਾਇਦਾਦ ਦੇ ਵੇਰਵੇ ਦਿੱਤੇ ਹਨ। ਰਾਹੁਲ ਗਾਂਧੀ ਦੀਆਂ ਨਜ਼ਰਾਂ ’ਚ ਸ਼ਾਇਦ ਚੰਨੀ ਇਸ ਲਈ ਗਰੀਬ ਹੈ, ਕਿਉਂਕਿ ਖੁਦ ਰਾਹੁਲ ਅਰਬਾਂ ਰੁਪਏ ਦਾ ਮਾਲਕ ਹੈ।


ਉਨ੍ਹਾਂ ਆਖਿਆ ਜਿਸ ਦਾ ਭਤੀਜਾ ਈਡੀ ਵੱਲੋਂ 10 ਕਰੋੜ ਰੁਪਏ ਬਰਾਮਦ ਕੀਤੇ ਜਾਣ ਬਾਰੇ ਖੁਦ ਮੰਨ ਰਿਹਾ ਹੈ, ਉਸ ਬਾਰੇ ਚੰਨੀ ਕਹਿੰਦੇ ਹਨ ਕਿ ‘ਮੇਰੇ ਕੋਲੋਂ ਮੇਰੇ ਰਿਸ਼ਤੇਦਾਰਾਂ ’ਤੇ ਨਜ਼ਰ ਨਹੀਂ ਰੱਖੀ ਗਈ’। ਉਨ੍ਹਾਂ ਕਿਹਾ ਕਿ ਜਿਹੜਾ ਆਪਣੇ ਰਿਸ਼ਤੇਦਾਰ ’ਤੇ ਨਜ਼ਰ ਨਹੀਂ ਰੱਖ ਸਕਿਆ, ਉਹ ਪੰਜਾਬ ’ਤੇ ਨਜ਼ਰ ਕਿਵੇਂ ਰੱਖੇਗਾ? ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਪੰਜ ਸਾਲਾਂ ’ਚ ਦੋ ਭ੍ਰਿਸ਼ਟ ਮੁੱਖ ਮੰਤਰੀ ਦਿੱਤੇ। ਪਹਿਲੇ ਨੇ ਪੌਣੇ ਪੰਜ ਸਾਲਾਂ ਦੌਰਾਨ ਲੋਕਾਂ ਲਈ ਤਾਂ ਦੂਰ ਦੀ ਗੱਲ, ਆਪਣਿਆਂ ਲਈ ਵੀ ਦਰ ਬੰਦ ਰੱਖੇ। ਦੂਜੇ ਦੇ ਭਤੀਜੇ ਨੇ ਮੰਨ ਲਿਆ ਕਿ ਉਸ ਕੋਲੋਂ ਬਰਾਮਦ ਹੋਏ 10 ਕਰੋੜ ਰੁਪਏ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਸਨ।



ਇਹ ਵੀ ਪੜ੍ਹੋ: ਸਾਵਧਾਨ! ਹੁਣ ਪਾਣੀ 'ਚ ਘੁਲਿਆ ਕੋਰੋਨਾ, ਸੀਵਰ ਸਿਸਟਮ ਦੇ ਗੰਦੇ ਪਾਣੀ ਦੇ ਨਮੂਨਿਆਂ 'ਚ ਮਿਲੇ ਕੋਰੋਨਾ ਦੇ ਚਾਰ 'ਗੁਪਤ' ਵੇਰੀਐਂਟ, ਬਣ ਸਕਦੇ ਵੱਡਾ ਖ਼ਤਰਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904