Exit Poll: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪਈਆਂ ਸੀ ਅਤੇ 10 ਮਾਰਚ ਨੂੰ ਨਤੀਜੇ ਆਉਣਗੇ।ਇਸ ਤੋਂ ਪਹਿਲਾਂ ਸਵਾਲ ਇਹ ਹੈ ਕਿ ਜਦੋਂ 10 ਮਾਰਚ ਨੂੰ ਨਤੀਜੇ ਆਉਣਗੇ ਤਾਂ ਰਾਜ ਦੀ ਗੱਦੀ 'ਤੇ ਕੌਣ ਬੈਠੇਗਾ? ਇਸ ਦੌਰਾਨ ਬਹੁਤੀਆਂ ਏਜੰਸੀਆਂ ਦੇ ਸਰਵੇਖਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਰਮਿਆਨ ਸਖ਼ਤ ਮੁਕਾਬਲੇ ਦੀ ਚਰਚਾ ਹੈ।ਆਓ ਵੇਖਦੇ ਹਾਂ ਕਿ ਇਸ ਦੌਰਾਨ ABP C-voter ਦਾ ਐਗਜ਼ਿਟ ਪੋਲ ਕੀ ਕਹਿੰਦਾ ਹੈ।





ਸੀ ਵੋਟਰ ਮੁਤਾਬਕ 117 ਸੀਟਾਂ 'ਚੋਂ ਕਾਂਗਰਸ ਨੂੰ 22 ਤੋਂ 28 ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ 51 ਤੋਂ 61 ਸੀਟਾਂ ਮਿਲ ਸਕਦੀਆਂ ਹਨ। ਅਕਾਲੀ ਦਲ ਦੇ ਖਾਤੇ ਵਿੱਚ 20 ਤੋਂ 26 ਸੀਟਾਂ ਜਾ ਸਕਦੀਆਂ ਹਨ, ਜਦਕਿ ਭਾਜਪਾ 7 ਤੋਂ 13 ਸੀਟਾਂ 'ਤੇ ਕਬਜ਼ਾ ਕਰ ਸਕਦੀ ਹੈ। ਸੂਬੇ ਵਿੱਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 59 ਸੀਟਾਂ ਦੀ ਲੋੜ ਹੈ।


ਇਸ ਤੋਂ ਪਹਿਲਾਂ ਫਰਵਰੀ ਵਿੱਚ ਏਬੀਪੀ ਨਿਊਜ਼ ਵੱਲੋਂ ਸੀ ਵੋਟਰ ਦੇ ਸਹਿਯੋਗ ਨਾਲ ਕਰਵਾਏ ਗਏ ਓਪੀਨੀਅਨ ਪੋਲ ਵਿੱਚ ਆਮ ਆਦਮੀ ਪਾਰਟੀ ਨੂੰ 39.8 ਫੀਸਦੀ ਵੋਟਾਂ ਮਿਲੀਆਂ ਸੀ। ਦੂਜੇ ਪਾਸੇ ਕਾਂਗਰਸ ਨੂੰ 30.0 ਫੀਸਦੀ, ਸ਼੍ਰੋਮਣੀ ਅਕਾਲੀ ਦਲ ਨੂੰ 20.2 ਫੀਸਦੀ, ਭਾਜਪਾ ਗਠਜੋੜ ਨੂੰ 8.0 ਫੀਸਦੀ ਅਤੇ ਹੋਰਨਾਂ ਨੂੰ 2.0 ਫੀਸਦੀ ਵੋਟਾਂ ਮਿਲਣ ਦੀ ਉਮੀਦ ਸੀ।



2017 ਦੇ ਅੰਕੜੇ
2017 ਦੀਆਂ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) 20 ਸੀਟਾਂ ਜਿੱਤ ਕੇ ਪਹਿਲੀ ਵਾਰ ਮੁੱਖ ਵਿਰੋਧੀ ਪਾਰਟੀ ਵਜੋਂ ਉਭਰੀ ਹੈ। ਜਦਕਿ ਅਕਾਲੀ ਦਲ ਨੂੰ 15 ਅਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਹਨ, ਦੋ ਸੀਟਾਂ ਬਾਕੀਆਂ ਦੇ ਖਾਤੇ ਵਿੱਚ ਗਈਆਂ।