ਪਟਿਆਲਾ: ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਹਰਪਾਲ ਜੁਨੇਜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੈਦਾਨ 'ਚ ਨਿੱਤਰੇ। ਡਾ ਗਾਂਧੀ ਵੱਲੋਂ ਜੁਨੇਜਾ ਪਰਿਵਾਰ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕੰਮਾਂ ਦੀ ਤਾਰੀਫ ਕੀਤੀ ਗਈ।



ਡਾ. ਗਾਂਧੀ ਨੇ ਕਿਹਾ ਕਿ "ਕੰਮਾਂ ਦੇ ਆਧਾਰ 'ਤੇ ਹੀ ਲੋਕ ਵੋਟ ਪਾਉਣਗੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਰਜਵਾੜਾ ਪਰਿਵਾਰ 'ਤੇ ਵਰ੍ਹਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਇਸ ਪਰਿਵਾਰ ਦਾ ਦਮਨਕਾਰੀ ਨੀਤੀਆਂ ਦਾ ਇੱਕ ਵੱਡਾ ਪਿਛੋਕੜ ਹੈ।"  

ਕੈਪਟਨ ਨੂੰ ਘੇਰਦੇ ਹੋਏ ਉਨ੍ਹਾਂ ਕਿਹਾ ਕਿ, "ਮੌਜੂਦਾ ਸਮੇਂ 'ਚ ਵੀ ਮੁੱਖ ਮੰਤਰੀ ਦੇ ਤੌਰ ਤੇ ਪਟਿਆਲੇ ਦਾ ਵਿਕਾਸ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਅਸਫਲ ਰਹੇ ਹਨ।" ਡਾ. ਧਰਮਵੀਰ ਗਾਂਧੀ ਨੇ ਲੰਬੀ ਤੇ ਬਠਿੰਡਾ ਵਿਚ ਹੋਏ ਵਿਕਾਸ ਬਾਰੇ ਦੱਸਦੇ ਹੋਏ ਬਾਦਲ ਪਰਿਵਾਰ ਦੀ ਤਾਰੀਫ ਵੀ ਕੀਤੀ।

ਡਾ. ਗਾਂਧੀ ਨੇ ਨਾਰਾਜ਼ਗੀ ਪ੍ਰਗਟ ਕਰਦੇ ਕਿਹਾ, "ਮੁੱਖ ਮੰਤਰੀ ਹੋਣ ਦੇ ਬਾਵਜੂਦ ਪਟਿਆਲਾ ਦਾ ਕੋਈ ਵੀ ਵਿਕਾਸ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਹੀਂ ਕੀਤਾ ਗਿਆ। ਸਗੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਪਟਿਆਲਾ ਵਿੱਚ ਵੜੇ ਹੀ ਨਹੀਂ। ਪਹਾੜੀਆਂ ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਇਕ ਹੋਰ ਮਹਿਲ ਉਸਾਰ ਲਿਆ।"

ਪਟਿਆਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤ ਪਾਲ ਕੋਹਲੀ ਬਾਰੇ ਬੋਲਦੇ ਡਾ. ਗਾਂਧੀ ਨੇ ਕਿਹਾ ਕਿ "ਦਲ ਬਦਲੂਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ।"


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ