ਮਜੀਠਾ: ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀਆਂ ਮੌਜੂਦਾ ਚੋਣਾਂ ਵਿਚ ਲਾਮਿਸਾਲ ਜਿੱਤ ਹਾਸਲ ਕਰ ਕੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਪੰਜਾਬ ਵਿਚ ਘਰੇਲੂ ਬਿਜਲੀ ਖਪਤਕਾਰਾਂ ਨੁੰ 400 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਪ੍ਰਦਾਨ ਕਰੇਗੀ ,ਜਿਸ ਨਾਲ ਲੋਕਾਂ ਨੁੰ ਵੱਡੀ ਰਾਹਤ ਮਿਲੇਗੀ।


ਅੱਜ ਇਥੇ ਪਿੰਡ ਬੋਪਾਰਾਏ, ਲਹਿਰਕਾ, ਸਿਆਲਕਾ, ਬੱਠੂ ਚੱਕ, ਸਿਧਵਾਂ,ਹਦਾਇਤਪੁਰ ਅਤੇ ਭੁੱਲਰ ਹਾਂਸ ਸਮੇਤ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿਚ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰਨੀ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਆਟਾ ਦਾਲ, ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਤੇ ਖੇਤੀਬਾੜੀ ਲਈ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਦੇ ਕੇ ਲੋਕਾਂ ਨੁੰ ਵੱਡੀਆਂ ਸਹੂਲਤਾਂ ਦਿੱਤੀਆਂ ਸਨ ਤੇ ਐਤਕੀਂ ਵੀ ਘਰੇਲੂ ਖਪਤਕਾਰਾਂ ਨੁੰ  400 ਯੂਨਿਟ ਬਿਜਲੀ ਹਰ ਮਹੀਨੇ ਮੁਫਤ, ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਮੁਫਤ ਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਉਹਨਾਂ ਦੀ ਇੱਛਾ ਹੈ ਕਿ ਉਹ ਮਜੀਠਾ ਹਲਕੇ ਦੀਆਂ ਔਰਤਾਂ ਦੀ ਬੇਹਤਰੀ ਲਈ ਵੱਧ ਤੋਂ ਵੱਧ ਕੰਮ ਕਰਨ ਅਤੇ ਇਸ ਉਦੇਸ਼ ਦੀ ਪੂਰਤੀ ਲਈ ਉਹ ਪੂਰੀ ਵਾਹ ਲਾਉਣਗੇ।


ਇਸ ਮੌਕੇ ਦੌਰੇ ਅੱਜ ਵੱਖ ਵੱਖ ਪਿੰਡਾਂ ਵਿਚ ਢਾਈ ਦਰਜਨ ਤੋਂ ਜ਼ਿਆਦਾ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਆਗੂ ਆਪੋ ਆਪਣੀ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਵਿਚ ਮਹਿਲਾਵਾਂ ਵੀ ਸ਼ਾਮਲ ਸਨ। ਪਿੰਡ ਬੋਪਾਰਾਏ ਵਿਚ ਲਖਵਿੰਦਰ ਸਿੰਘ, ਭਗਵਾਨ ਸਿੰਘ, ਸੇਵਾ ਸਿੰਘ, ਸਹਿਜ ਸਿੰਘ, ਜੀਵਨ ਸਿੰਘ, ਅਜੀਤ ਸਿੰਘ, ਬਲਕਾਰ ਸਿੰਘ, ਹਰਦੇਵ ਸਿੰਘ, ਮਿੱਠਾ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ, ਸੁੱਚਾ ਸਿੰਘ, ਬਲਵੰਤ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਦਿਲਬਾਗ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਸੁਲੱਖਣ ਸਿੰਘ, ਗੁਰਪ੍ਰੀਤ ਸਿੰਘ ਵੈਲਡਿੰਗ ਵਾਲੇ, ਜੋਬਨਪ੍ਰੀਤ ਸਿੰਘ, ਭਿੰਦਾ ਵੈਲਡਿੰਗ ਵਾਲੇ, ਬਲਜੀਤ ਸਿੰਘ, ਨਿਰਮਲ ਸਿੰਘ, ਅੰਰਗੇਜ਼ ਸਿੰਘ, ਸ਼ੇਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਤੇ ਅਜੀਤ ਸਿੰਘ ਲੱਕੜ ਵਾਲੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ।


ਇਸੇ ਤਰੀਕੇ ਪਿੰਡ ਬੱਠੂਚੱਕ ਵਿਚ ਹਰਪ੍ਰੀਤ ਸਿੰਘ, ਜੀਤ ਸਿੰਘ, ਮੇਜਰ ਸਿੰਘ, ਕੁਲਵਿੰਦਰ ਸਿੰਘ ਤੇ ਗੁਰਮੇਜ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸੇ ਤਰੀਕੇ ਇਸੇ ਪਿੰਡ ਵਿਚ ਕੁਲਵੀਰ ਸਿੰਘ, ਪਾਲ ਸਿੰਘ, ਕਸ਼ਮੀਰ ਸਿੰਘ, ਸਵਰਨ ਲਾਲ ਪ੍ਰਧਾਨ, ਬਲਵੰਤ ਰਾਮ ਸਾਬਕਾ ਪੰਚ, ਸੁਖਦੇਵ ਸਿੰਘ, ਗੁਰਵਿੰਰ ਸਿੰਘ, ਬਲਵਿੰਦਰ ਸਿੰਘ, ਰਾਜਵੰਤ ਕੌਰ, ਬਲਵਿੰਦਰ ਕੌਰ, ਨਰਿੰਦਰ ਕੌਰ, ਰੁਪਿੰਦਰ ਕੌਰ, ਸਰਬਜੀਤ ਕੌਰ ਤੇ ਬਲਵਿੰਦਰ ਕੌਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ।
ਇਹਨਾਂ ਪ੍ਰੋਗਰਾਮਾਂ ਵਿਚ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ, ਮੇਜਰ ਸ਼ਿਵਚਰਨ ਸਿੰਘ ਬਰਾੜ, ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਮੁਖਤਾਰ ਸਿੰਘ ਬੱਲੋਵਾਲੀ, ਤੇਜਪਾਲ ਸਿੰਘ ਬੋਪਾਰਾਏ, ਕੁਲਵੰਤ ਸਿੰਘ ਬੋਪਾਰਾਏ, ਮਨਪ੍ਰੀਤ ਕੌਰ, ਪਵਨਪ੍ਰੀਤ ਕੌਰ, ਪਰਮਜੀਤ ਸਿੰਘ ਸਰਪੰਚ, ਸੁਖਵਿੰਦਰ ਸਿੰਘ ਯੂ ਐਸ ਏ ਸਮੇਤ ਹੋਰ ਆਗੂ ਮੌਜੂਦ ਸਨ।