(Source: ECI/ABP News/ABP Majha)
Assembly Election 2022: ਪੰਜ ਸੂਬਿਆਂ ਦੀਆਂ ਚੋਣਾਂ ਦੀ ਹੋਣ ਵਾਲੀ ਹੈ ਸਮਾਪਤੀ, ਜਾਣੋ- ਗੁਜਰਾਤ ਸਮੇਤ ਸਾਲ 2022, 2023 'ਚ ਕਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ
Assembly Election 2022: 2023 ਵਿੱਚ 9 ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਕਰਨਾਟਕ, ਤੇਲੰਗਾਨਾ, ਤ੍ਰਿਪੁਰਾ, ਮੇਘਾਲਿਆ, ਨਾਗਾਲੈਂਡ ਅਤੇ ਮਿਜ਼ੋਰਮ ਸ਼ਾਮਲ ਹਨ। 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ।
Assembly Election in 2022: up, uttarakhand, punjab, goa, manipur assembly election in last stage, know Including Gujarat where will assembly elections in 2022
Assembly Election in 2022: 8 ਜਨਵਰੀ ਨੂੰ ਚੋਣ ਕਮਿਸ਼ਨ (Election Commission) ਨੇ ਦੇਸ਼ ਦੇ 5 ਸੂਬਿਆਂ - ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਚੋਂ ਉੱਤਰਾਖੰਡ, ਗੋਆ ਅਤੇ ਪੰਜਾਬ ਵਿੱਚ ਵੋਟਾਂ ਪਾ ਚੁੱਕੀਆਂ ਹਨ। ਉਤਰਾਖੰਡ ਅਤੇ ਗੋਆ ਵਿਚ 14 ਫਰਵਰੀ ਨੂੰ ਅਤੇ ਪੰਜਾਬ ਵਿਚ 20 ਫਰਵਰੀ ਨੂੰ ਇਕੋ ਪੜਾਅ ਵਿਚ ਵੋਟਿੰਗ ਖ਼ਤਮ ਹੋਈ, ਜਦੋਂ ਕਿ ਮਣੀਪੁਰ ਵਿਚ ਪਹਿਲੇ ਪੜਾਅ ਵਿਚ 27 ਫਰਵਰੀ ਨੂੰ ਵੋਟਿੰਗ ਹੋਈ ਅਤੇ ਹੁਣ ਦੂਜੇ ਪੜਾਅ ਵਿਚ ਭਲਕੇ ਯਾਨੀ 3 ਮਾਰਚ ਨੂੰ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਉਧਰ ਦੂਜੇ ਪਾਸੇ ਯੂਪੀ ਦੀ ਗੱਲ ਕਰੀਏ ਤਾਂ ਚੋਣ ਕਮਿਸ਼ਨ ਨੇ 7 ਪੜਾਵਾਂ 'ਚ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਸੀ, ਜਿਸ 'ਚੋਂ 5 ਪੜਾਵਾਂ 'ਚ 10, 14, 20, 23 ਅਤੇ 27 ਫਰਵਰੀ ਨੂੰ ਵੋਟਿੰਗ ਹੋ ਚੁੱਕੀ ਹੈ। ਛੇਵੇਂ ਪੜਾਅ ਵਿੱਚ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਸ ਤੋਂ ਇਲਾਵਾ 7 ਮਾਰਚ ਨੂੰ ਆਖਰੀ ਪੜਾਅ 'ਚ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਦੇ ਨਾਲ ਹੀ ਯੂਪੀ ਵਿੱਚ ਵਿਧਾਨ ਸਭਾ ਚੋਣਾਂ ਖ਼ਤਮ ਹੋ ਜਾਣਗੀਆਂ।
ਇਸ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ 10 ਮਾਰਚ 'ਤੇ ਟਿਕੀਆਂ ਹੋਣਗੀਆਂ, ਜਦੋਂ ਇਨ੍ਹਾਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਫਿਰ ਪਤਾ ਲੱਗੇਗਾ ਕਿ ਕਿਸ ਸੂਬੇ 'ਚ ਕਿਹੜੀ ਪਾਰਟੀ ਦੀ ਸਰਕਾਰ ਬਣ ਰਹੀ ਹੈ।
2022 ਦੇ ਅੰਤ ਵਿੱਚ ਇਨ੍ਹਾਂ ਸੂਬਿਆਂ ਵਿੱਚ ਹੋਣਗੀਆਂ ਵਿਧਾਨ ਸਭਾ ਚੋਣਾਂ
ਇਸ ਦੇ ਨਾਲ ਹੀ ਕੁਝ ਹੋਰ ਸੂਬਿਆਂ 'ਚ ਵੀ ਇਸੇ ਸਾਲ ਯਾਨੀ 2022 ਵਿਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਹੁਣ ਤੋਂ ਹੀ ਇਸ ਦੀ ਖੁਸ਼ਬੂ ਆਉਣੀ ਸ਼ੁਰੂ ਹੋ ਗਈ ਹੈ। ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਸੂਬਿਆਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇੱਕ ਤਰ੍ਹਾਂ ਨਾਲ ਚੋਣਾਂ ਨੂੰ ਮੁੱਖ ਰੱਖਦਿਆਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸ ਸਾਲ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। ਜਿੱਥੇ ਗੁਜਰਾਤ ਵਿੱਚ ਦਸੰਬਰ ਵਿੱਚ ਚੋਣਾਂ ਹੋ ਸਕਦੀਆਂ ਹਨ, ਉੱਥੇ ਹਿਮਾਚਲ ਪ੍ਰਦੇਸ਼ ਵਿੱਚ ਨਵੰਬਰ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਜੇਕਰ ਜੰਮੂ-ਕਸ਼ਮੀਰ 'ਚ ਵੀ ਚੋਣਾਂ ਹੁੰਦੀਆਂ ਹਨ ਤਾਂ ਕੁੱਲ 3 ਸੂਬੇ ਹੋ ਜਾਣਗੇ।
2024 ਵਿੱਚ ਲੋਕ ਸਭਾ ਚੋਣਾਂ
ਇੰਨਾ ਹੀ ਨਹੀਂ ਚੋਣਾਂ ਦੇ ਹਿਸਾਬ ਨਾਲ 2023 ਵੀ ਵੱਡਾ ਸਾਲ ਹੋਣ ਵਾਲਾ ਹੈ। 2023 ਵਿੱਚ 9 ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਕਰਨਾਟਕ, ਤੇਲੰਗਾਨਾ, ਤ੍ਰਿਪੁਰਾ, ਮੇਘਾਲਿਆ, ਨਾਗਾਲੈਂਡ ਅਤੇ ਮਿਜ਼ੋਰਮ ਸ਼ਾਮਲ ਹਨ। ਇੱਥੇ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਵਿੱਚ ਹੋਣੀਆਂ ਹਨ।
ਇਹ ਵੀ ਪੜ੍ਹੋ: Aryan khan drug Case: NCB ਦਾ ਯੂ-ਟਰਨ, 'ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਦਾ ਇੰਟਰਨੈਸ਼ਨਲ ਡਰੱਗ ਕਾਰਟੇਲ ਨਾਲ ਨਹੀਂ ਕੋਈ ਸਬੰਧ'