Election Result 2022: ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਵੇਗਾ ਐਲਾਨ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਲਾਈਵ ਅਪਡੇਟਸ
Assembly Poll Results 2022: ਪੰਜ ਸੂਬਿਆਂ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਦੇ ਸਾਰੇ ਗਿਣਤੀ ਕੇਂਦਰਾਂ 'ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਸ਼ੁਰੂਆਤੀ ਰੁਝਾਨ ਪਹਿਲੇ ਘੰਟੇ 'ਚ ਹੀ ਨਜ਼ਰ ਆਉਣਗੇ।
Assembly Elections Results 2022: Counting of votes for UP, Manipur, Uttarakhand, Goa, Punjab on 10th March, know details
Assembly Election Results 2022: ਪੰਜ ਸੂਬਿਆਂ- ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਵੋਟਾਂ ਦੀ ਗਿਣਤੀ ਭਲਕੇ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ੁਰੂਆਤੀ ਰੁਝਾਨ ਪਹਿਲੇ ਘੰਟੇ ਵਿੱਚ ਹੀ ਆਉਣੇ ਸ਼ੁਰੂ ਹੋ ਜਾਣਗੇ। ਇਹ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ 7 ਮਾਰਚ ਤੱਕ ਹੋਈਆਂ ਸੀ, ਜਿਸ ਵਿੱਚ ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਈਆਂ ਸੀ। ਇਸ ਤੋਂ ਬਾਅਦ ਮਨੀਪੁਰ ਵਿੱਚ ਦੋ ਪੜਾਵਾਂ ਵਿੱਚ ਅਤੇ ਬਾਕੀ ਤਿੰਨ ਸੂਬਿਆਂ ਵਿੱਚ ਇੱਕ-ਇੱਕ ਪੜਾਅ ਵਿੱਚ ਵੋਟਿੰਗ ਹੋਈ।
ਇਨ੍ਹਾਂ 5 ਸੂਬਿਆਂ ਦੇ ਨਤੀਜਿਆਂ ਨੂੰ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੇ ਨਜ਼ਰੀਏ ਤੋਂ ਵੀ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਆਦਾਤਰ ਐਗਜ਼ਿਟ ਪੋਲ ਨੇ ਉੱਤਰ ਪ੍ਰਦੇਸ਼ 'ਚ ਮੁੜ ਭਾਜਪਾ ਦੀ ਸਰਕਾਰ ਬਣਨ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿੱਚ ਜ਼ਿਆਦਾਤਰ ਐਗਜ਼ਿਟ ਪੋਲ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੀ ਭਵਿੱਖਬਾਣੀ ਕਰ ਰਹੇ ਹਨ, ਜਦੋਂ ਕਿ ਉੱਤਰਾਖੰਡ ਅਤੇ ਗੋਆ ਵਿੱਚ ਭਾਜਪਾ ਅਤੇ ਕਾਂਗਰਸ ਵਿਚਕਾਰ ਕਰੀਬੀ ਟੱਕਰ ਦੇਖਣ ਨੂੰ ਮਿਲ ਸਕਦੀ ਹੈ।
ਵਿਧਾਨ ਸਭਾ ਚੋਣ ਨਤੀਜੇ 2022: ਮਿਤੀ ਅਤੇ ਸਮਾਂ
ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਸਾਰੇ ਗਿਣਤੀ ਕੇਂਦਰਾਂ 'ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਸ਼ੁਰੂਆਤੀ ਰੁਝਾਨ ਇਕ ਘੰਟੇ ਵਿਚ ਦਿਖਾਈ ਦੇਣਗੇ। ਪਹਿਲਾਂ ਬੈਲਟ ਪੇਪਰ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਤੋਂ ਬਾਅਦ ਈਵੀਐਮ ਦੀ ਗਿਣਤੀ ਸ਼ੁਰੂ ਹੋ ਜਾਵੇਗੀ, ਇਸ ਲਈ ਪਹਿਲੇ 1-2 ਘੰਟੇ ਤੱਕ ਗਿਣਤੀ ਦੀ ਰਫ਼ਤਾਰ ਮੱਠੀ ਰਹੇਗੀ। ਸਮੇਂ ਦੇ ਨਾਲ ਇਸ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਬੇਸ਼ੱਕ ਸਾਰੇ ਨਤੀਜਿਆਂ ਦਾ ਰਸਮੀ ਐਲਾਨ ਸ਼ਾਮ ਜਾਂ ਦੇਰ ਰਾਤ ਤੱਕ ਕਰ ਦਿੱਤਾ ਜਾਵੇਗਾ, ਪਰ ਜਿਸ ਤਰ੍ਹਾਂ ਵੋਟਰਾਂ ਦਾ ਰੁ ਹੈ, ਕਾਫੀ ਹੱਦ ਤੱਕ ਇਸ ਦਾ ਸੰਕੇਤ ਦੁਪਹਿਰ ਤੱਕ ਮਿਲਣ ਦੀ ਉਮੀਦ ਹੈ।
ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਨਤੀਜੇ
ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ, ਤੁਸੀਂ ABP sanjha ਦੀ ਵੈੱਬ ਸਾਈਟ (https://punjabi.abplive.com/) 'ਤੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਚੋਣ ਨਤੀਜਿਆਂ ਨਾਲ ਸਬੰਧਤ ਲਾਈਵ ਅੱਪਡੇਟ ਦੇਖ ਸਕਦੇ ਹੋ। ਅਸੀਂ ਤੁਹਾਨੂੰ ਵੋਟਾਂ ਦੀ ਗਿਣਤੀ ਦੇ ਰੁਝਾਨਾਂ ਬਾਰੇ ਜਾਣਕਾਰੀ ਦਿੰਦੇ ਰਹਾਂਗੇ। ਨਤੀਜਿਆਂ ਅਤੇ ਰੁਝਾਨਾਂ ਨੂੰ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ: http://www.eci.gov 'ਤੇ ਵੀ ਦੇਖਿਆ ਜਾ ਸਕਦਾ ਹੈ।
ਅਸੀਂ ਇੱਥੇ ਸਾਡੇ ਸੋਸ਼ਲ ਮੀਡੀਆ ਹੈਂਡਲਜ਼ ਦਾ ਲਿੰਕ ਸਾਂਝਾ ਕੀਤਾ ਹੈ, ਜਿੱਥੇ ਤੁਸੀਂ ਸਾਰੀਆਂ ਪੰਜ ਵਿਧਾਨ ਸਭਾ ਚੋਣਾਂ ਦੇ ਲਾਈਵ ਅੱਪਡੇਟ ਹਾਸਲ ਕਰ ਸਕਦੇ ਹੋ।
https://www.facebook.com/abpsanjha
ਇਹ ਵੀ ਪੜ੍ਹੋ: Punjab Election Results 2022: ਬੱਸ ਕੁਝ ਘੰਟਿਆਂ ਦਾ ਰਹਿ ਗਿਆ ਇੰਤਜ਼ਾਰ, 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲੇ ਦਾ ਹੋਵੇਗਾ ਐਲਾਨ