ਪੜਚੋਲ ਕਰੋ

Punjab Election 2022: ਹਰਪਾਲ ਚੀਮਾ ਦਾ ਦਾਅਵਾ, ਬਾਦਲ, ਭਾਜਪਾ ਤੇ ਕੈਪਟਨ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪੰਜਾਬ 'ਚ ਨਹੀਂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ 'ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ 'ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਚਿਹਰਾ ਪੰਜਾਬ ਵਾਸੀਆਂ ਅੱਗੇ ਇਹ ਕਹਿ ਕੇ ਨੰਗਾ ਕਰ ਦਿੱਤਾ ਹੈ ਕਿ ਪੰਜਾਬ 'ਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਮੁੱੜ ਤੋਂ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰੇਗਾ। 

ਚੀਮਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗਠਜੋੜ ਦੀ ਸਾਂਝੀ ਸਰਕਾਰ ਮੰਗਲ ਗ੍ਰਹਿ 'ਤੇ ਹੀ ਬਣੇਗੀ, ਕਿਉਂਕਿ ਪੰਜਾਬ ਦੇ ਵੋਟਰਾਂ ਨੇ ਅਕਾਲੀ ਦਲ ਬਾਦਲ, ਭਾਜਪਾ ਅਤੇ  ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੇ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦੋਂ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕੋ ਥੱਲੀ ਦੇ ਚੱਟੇ- ਵੱਟੇ ਹਨ। ਅਕਾਲੀ ਦਲ ਦਾ ਭਾਜਪਾ ਨਾਲ ਅੰਦਰੂਨੀ ਤੌਰ 'ਤੇ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ, ਪਰ ਪੰਜਾਬ ਵਾਸੀਆਂ ਨੂੰ ਧੋਖ਼ਾ ਦੇਣ ਲਈ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋਣ ਦਾ ਕੇਵਲ ਡਰਾਮਾ ਕੀਤਾ ਸੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦਿੱਤਾ ਹੈ। ਉਨਾਂ ਕਿਹਾ ਕਿ ਮਜੀਠੀਆ ਦੇ ਬਿਆਨ ਤੋਂ ਪਤਾ ਚੱਲਦਾ ਹੈ ਕਿ ਅਕਾਲੀ ਦਲ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਲੋਕ ਦਿਖਾਵੇ ਲਈ ਵੱਖੋਂ- ਵੱਖ ਚੋਣਾ ਲੜੀਆਂ ਹਨ, ਜਦੋਂ ਕਿ ਅੰਦਰੂਨੀ ਤੌਰ 'ਤੇ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕਮਿੱਕ ਸਨ। ਉਨਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕਿਸਾਨ ਵਿਰੋਧੀ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਕੇਂਦਰ ਸਰਕਾਰ 'ਚ ਰਹਿ ਕੇ ਸਮਰਥਨ ਕੀਤਾ ਸੀ ਅਤੇ ਬਾਹਰ ਅਖਬਾਰਾਂ ਰਾਹੀਂ ਇਨਾਂ ਕਾਲੇ ਕਾਨੂੰਨਾਂ ਦੀ ਪੈਰਵੀ ਕੀਤੀ ਸੀ, ਪਰ ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਜੋ ਡਰਾਮਾ ਕੀਤਾ ਸੀ, ਉਸ ਡਰਾਮੇ ਤੋਂ ਮਜੀਠੀਆ ਨੇ ਪਰਦਾ ਹਟਾ ਦਿੱਤਾ ਹੈ।

ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਅੰਦਰੂਨੀ ਗਠਜੋੜ ਕਾਰਨ ਹੀ ਕੇਂਦਰ ਸਰਕਾਰ ਦੀਆਂ ਇਨਫੋਰਮੈਂਟ ਡਾਇਰੈਕੋਰੇਟ (ਈ.ਡੀ) ਜਿਹੀਆਂ ਏਜੰਸੀਆਂ ਨੇ ਬਿਕਰਮ ਮਜੀਠੀਆ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਦੋਂ ਕਿ ਮਜੀਠੀਆ ਖਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ ਪਰਚੇ ਦਰਜ ਹੋ ਚੁੱਕੇ ਹਨ। ਭਾਜਪਾ ਦੇ ਸਮਰਥਨ ਕਾਰਨ ਹੀ ਅਕਾਲੀ ਆਗੂ ਅੱਜ ਵੀ ਮਾਫੀਆ ਰਾਜ ਚਲਾ ਰਹੇ ਹਨ। ਡਰੱਗ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਕੇਬਲ ਮਾਫੀਆ ਜਿਉਂ ਦਾ ਤਿਉਂ ਲੋਕਾਂ ਨੂੰ ਲੁੱਟ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ, ਜਿਸ ਤੋਂ ਸਾਫ਼ ਸੰਦੇਸ਼ ਆ ਗਿਆ ਕਿ ਇਸ ਵਾਰ ਪੰਜਾਬ 'ਚ ਸੱਤਾ ਪਰਿਵਰਤਨ ਹੋਵੇਗਾ। ਇਸ ਲਈ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪੰਜਾਬ ਦੀ ਪਵਿੱਤਰ ਧਰਤੀ 'ਤੇ ਨਹੀਂ।

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Advertisement
ABP Premium

ਵੀਡੀਓਜ਼

Diljit Dosanjh's show will be special, turban langar will be arranged in the showਰੋਂਦੀ ਰੋਂਦੀ ਦਿਲਜੀਤ ਕੋਲ ਆਈ ਕੁੜੀ , ਦੋਸਾਂਝਵਾਲੇ ਨੇ ਗਲ ਲਾ ਕੀਤਾ ਵਾਅਦਾਕਰਨ ਔਜਲਾ ਨੇ ਦੀਵਾਨੇ ਕੀਤੇ ਲੋਕ , ਅੱਜ ਗੁਜਰਾਤ 'ਚ ਕਰੇਗਾ ਪ੍ਰਫਾਰਮਕੰਗਨਾ ਰਣੌਤ ਦੇ ਬਦਲੇ ਤੇਵਰ , Emergency ਫ਼ਿਲਮ ਦੀ ਰਿਲੀਜ਼ ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Embed widget