ਸ਼੍ਰੀ ਮੁਕਤਸਰ ਸਾਹਿਬ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੋਲਣ ਲੱਗੇ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ। ਪੰਜਾਬ ਦੌਰੇ ਦੌਰਾਨ ਮੋਦੀ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਬਾਰੇ ਬਾਦਲ ਨੇ ਕਿਹਾ ਕਿ ਵੱਡੇ ਲੋਕਾਂ ਨੂੰ ਮੂੰਹ ਵਿੱਚੋਂ ਗੱਲ ਸਹੀ ਕੱਢਣੀ ਚਾਹੀਦੀ ਹੈ। ਅਸੀਂ ਤਾਂ ਆਪਣੇ ਅਸੂਲਾਂ ਲਈ ਬੀਜੇਪੀ ਨੂੰ ਛੱਡਿਆ ਸੀ ਜਿਸ ਨੇ ਕਿਸਾਨਾਂ ਖਿਲਾਫ ਕਨੂੰਨ ਬਣਾਏ ਸੀ।

ਇਸ ਮੌਕੇ ਪਿੰਡ ਗੱਗੜ ਵਿੱਚ ਬਾਦਲ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿ ਰਹੇ ਹਨ ਕਿ ਸੂਬੇ ਵਿੱਚ ਅਕਾਲੀ ਦਲ ਨੇ ਬੀਜੇਪੀ ਨੂੰ ਥੱਲੇ ਲਾ ਕੇ ਰੱਖਿਆ ਹੈ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਲੋਕਾਂ ਨੂੰ ਮੂੰਹ ਵਿੱਚੋਂ ਗੱਲ ਸੋਚ ਕੇ ਕਹਿਣੀ ਚਾਹੀਦੀ ਹੈ। ਅਸੀਂ ਬੀਜੇਪੀ ਨੂੰ ਆਪਣੀ ਅਸੂਲਾਂ ਦੀ ਖਾਤਰ ਛੱਡਿਆ ਸੀ ਕਿਉਂਕਿ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਬਣਾਏ ਸੀ।

ਇਹ ਪੁੱਛੇ ਜਾਣ 'ਤੇ ਕਿ ਬੀਜੇਪੀ ਕਹਿ ਰਹੀ ਹੈ ਕਿ ਸੂਬੇ ਵਿੱਚ ਸਰਕਾਰ ਬਣਨ 'ਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ, ਬਾਦਲ ਨੇ ਕਿਹਾ ਨਸ਼ਾ ਅਫਗਾਨਿਸਥਾਨ ਤੇ ਪਾਕਿਸਤਾਨ ਵਿੱਚੋਂ ਨਸ਼ਾ ਆਉਂਦਾ ਹੈ ਜਿੱਥੇ ਬਾਡਰਾਂ ਤੇ ਸੈਂਟਰ ਤੇ ਸਟੇਟ ਦੀ ਪੁਲਿਸ ਹੁੰਦੀ ਹੈ ਜੇ ਇਹ ਸੀਲ ਕਰ ਦੇਣ ਤਾਂ ਨਸ਼ਾ ਆਉਣਾ ਬੰਦ ਹੋ ਸਕਦਾ ਹੈ।

ਬਾਦਲ ਵੱਲੋਂ ਆਪਣੇ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਵੀ ਉਨ੍ਹਾਂ ਨੇ ਹਲ਼ਕੇ ਦੇ ਪਿੰਡਾਂ ਵਿੱਚ ਚੋਣ ਜਲਸਿਆ ਨੂੰ ਸਬੋਧਨ ਕਰਦੇ ਹੋਏ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਾਗਰਸ ਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧਦੇ ਹੋਏ ਕੇਜਰੀਵਾਲ ਨੂੰ ਸੂਬੇ ਦਾ ਦੁਸ਼ਮਣ ਦੱਸਿਆ। ਇਸ ਮੌਕੇ ਬਾਦਲ ਨੂੰ ਪਿੰਡ ਵਾਸੀਆਂ ਵੱਲੋਂ ਲੱਡੂਆ ਨਾਲ ਤੋਲਿਆ ਗਿਆ।

ਵਿਧਾਨ ਸਭਾ ਹਲਕਾਂ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਲ਼ਕੇ ਦੇ ਪਿੰਡ ਮਾਨ, ਬੀਦੋਵਾਲੀ, ਬਾਦਲ ਤੇ ਗਗੜ ਵਿੱਚ ਚੋਣ ਪ੍ਰਚਾਰ ਕਰਕੇ ਜਲਸਿਆ ਨੂੰ ਸਬੋਧਨ ਕੀਤਾ ਗਿਆ। ਇਸ ਮੌਕੇ ਪਿੰਡ ਗਗੜ ਦੇ ਲੋਕਾਂ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਲੱਡੂਆਂ ਨਾਲ ਤੋਲਿਆ ਗਿਆ।

ਇਸ ਮੌਕੇ ਬਾਦਲ ਨੇ ਚੋਣ ਜਲਸੇ ਨੂੰ ਸੰਬੋਧਨ ਕਰਦੇ ਕਿਹਾ ਕਿ ਪਿੰਡਾਂ ਵਿੱਚ ਕੰਮ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਹਨ ਪਰ ਕਾਂਗਰਸ ਦੀ ਸਰਕਾਰ ਨੇ ਕਿਸੇ ਵੀ ਪਿੰਡ ਦੀ ਸਾਰ ਨਹੀਂ ਲਈ। ਉਨ੍ਹਾਂ ਕਾਂਗਰਸ ਪਾਰਟੀ ਦੀ ਸਰਕਾਰ 'ਤੇ ਨਿਸ਼ਾਨੇ ਸਾਧਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ ਝੂਠੀ ਸਹੁੰ ਖਾਧੀ ਪਰ ਕੋਈ ਕੰਮ ਨਹੀਂ ਕੀਤਾ। ਆਖਰੀ ਸਮੇਂ ਪਾਰਟੀ ਨੇ ਉਨ੍ਹਾਂ ਨੂੰ ਉਤਾਰ ਕੇ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾ ਦਿੱਤਾ। ਹੁਣ ਉਸ ਦੇ ਨਾਮ ਤੇ ਗੁਮਰਾਹ ਕਰ ਰਹੇ ਹਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕੇਜਰੀਵਾਲ ਨੂੰ ਸੂਬੇ ਦਾ ਦੁਸ਼ਮਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਥਰਮਲ ਬੰਦ ਕਰਨ ਤੇ ਸੂਬੇ ਦੇ ਪਾਣੀ 'ਤੇ ਡਾਕਾ ਮਾਰਨਾ ਚਹੁੰਦਾ ਹਨ। ਇਹ ਲੋਕ ਕਦੇ ਵੀ ਸੂਬੇ ਦੀ ਭਲਾਈ ਬਾਰੇ ਨਹੀਂ ਸੋਚ ਸਕਦੇ।