Bhagwant Mann Roadshow Highlights: ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਸਹੁੰ ਚੱਕ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ
ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
LIVE
Background
Punjab New Goverment : ਇਤਿਹਾਸਕ ਜਿੱਤ ਮਗਰੋਂ ਸ਼ਹੀਦ-ਏ-ਆਜ਼ਮ (Shaheed-e-Azam) ਦੇ ਪਿੰਡ ਖਟਕੜ ਕਲਾਂ 'ਚ 12.30 ਵਜੇ ਭਗਵੰਤ ਮਾਨ (Bhagwant Mann) ਸਹੁੰ ਚੁੱਕਣਗੇ। ਭਗਵੰਤ ਮਾਨ ਜਿੱਤਣ ਤੋਂ ਬਾਅਦ ਅੱਜ ਹਰਮੰਦਿਰ ਸਾਹਿਬ, ਦੁਰਗਿਆਣਾ ਮੰਦਰ 'ਚ ਨਤਮਸਤਕ ਹੋਣਗੇ ਤੇ ਅੰਮ੍ਰਿਤਸਰ 'ਚ ਰੋਡ ਸ਼ੋਅ ਕੱਢਣਗੇ।
ਉਨ੍ਹਾਂ ਨੇ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ । ਦਸ ਦਈਏ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ 16 ਮਾਰਟ ਨੂੰ ਸਹੁੰ ਚੁੱਕਣਗੇ।
ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ।
16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ 13 ਮਾਰਚ ਦਿਨ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ ਅਤੇ ਫਿਰ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਰੋਡ ਸ਼ੋਅ ਕਰਨਗੇ। ਭਗਵੰਤ ਮਾਨ ਨੇ ਵੀਰਵਾਰ ਨੂੰ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਜਾ ਕੇ ਸਹੁੰ ਚੁੱਕਣ ਦਾ ਸੱਦਾ ਵੀ ਦਿੱਤਾ ਸੀ।
ਇਸ ਮੁਲਾਕਾਤ ਤੋਂ ਬਾਅਦ ਜਦੋਂ ਭਗਵੰਤ ਮਾਨ ਮੋਹਾਲੀ ਪਰਤੇ ਤਾਂ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕੇਜਰੀਵਾਲ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਗਵਰਨੈਂਸ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਵਿੱਚੋਂ ਹੀ ਚੱਲੇਗੀ।
ਸ਼ਹੀਦ ਭਗਤ ਸਿੰਘ ਦੇ ਪਿੰਡ 'ਚ ਭਗਵੰਤ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕਰੇਗੀ। ਪਹਿਲਾ ਭਾਜਪਾ ਦੇ ਰਾਸ਼ਟਰਵਾਦ ਦਾ ਜਵਾਬ ਦੇਣਾ ਅਤੇ ਦੂਸਰਾ ਦੇਸ਼ ਭਰ ਵਿੱਚ ਆਮ ਲੋਕਾਂ ਨਾਲ ਜੁੜੇ ਹੋਣ ਦਾ ਅਕਸ ਪੇਸ਼ ਕਰਨਾ।
Bhagwant Mann Roadshow: ਭਗਵੰਤ ਮਾਨ ਬੋਲੇ - ਪਹਿਲੇ ਦਿਨ ਤੋਂ ਹੀ ਕੰਮ ਕਰਾਂਗੇ ਸ਼ੁਰੂ
AAP Roadshow: ਅੰਮ੍ਰਿਤਸਰ 'ਚ ਆਪ ਦਾ ਧੰਨਵਾਦ ਪੰਜਾਬ ਰੋਡ ਸ਼ੋਅ
ਪੰਜਾਬ ਵਿੱਚ ਵੱਡੀ ਜਿੱਤ ਹਾਸਲ ਕਰਨ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਵਿੱਚ 'ਧੰਨਵਾਦ ਪੰਜਾਬ' ਰੋਡ ਸ਼ੋਅ ਕਰ ਰਹੀ ਹੈ।ਪੰਜਾਬ 'ਚ ਬੰਪਰ ਜਿੱਤ ਤੋਂ ਬਾਅਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਜਿੱਤ ਮਗਰੋਂ ਰੋਡ ਸ਼ੋਅ ਕੱਢਣ ਲਈ ਅੰਮ੍ਰਿਤਸਰ ਦੇ ਕਚਰੀ ਚੌਕ ਪਹੁੰਚੇ। ਦੋਵੇਂ ਆਗੂ ਟਰੱਕ 'ਤੇ ਸਵਾਰ ਹਨ ਅਤੇ ਉਨ੍ਹਾਂ ਦੇ ਪਿੱਛੇ ਲੰਬੀ ਕਤਾਰ ਲੱਗੀ ਹੋਈ ਹੈ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਆਪ ਵਰਕਰ ਵੀ ਚੱਲ ਰਹੇ ਹਨ।ਇਸ ਰੋਡ ਸ਼ੋਅ 'ਚ ਪਾਰਟੀ ਨੇਤਾ ਮਨੀਸ਼ ਸਿਸੋਦੀਆ ਵੀ ਪਹੁੰਚੇ ਹਨ।
#WATCH Aam Aadmi Party national convener Arvind Kejriwal and Punjab CM designate Bhagwant Mann hold victory roadshow in Amritsar pic.twitter.com/KqiseFyZHR
— ANI (@ANI) March 13, 2022
Amritsar Victory March Live: ਅੰਮ੍ਰਿਤਸਰ ਵਿਖੇ ਰੋਡਸ਼ੋਅ ਲਈ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ
Bhagwant Mann and Kejriwal: ਕਾਫਲਾ ਪਹੁੰਚਿਆ ਦਰਬਾਰ ਸਾਹਿਬ , ਥੋੜ੍ਹੀ ਦੇਰ 'ਚ ਹੋਣਗੇ ਨਤਮਸਤਕ
AAP Victory March: ਦਰਬਾਰ ਸਾਹਿਬ ਜਾ ਰਿਹਾ ਭਗਵੰਤ ਮਾਨ ਤੇ ਕੇਜਰੀਵਾਲ ਦਾ ਕਾਫਲਾ
ਦਿੱਲੀ ਦੇ ਮੁੱਖ ਮੰਤਰੀ ਨੂੰ ਏਅਰਪੋਰਟ 'ਕੇ ਰਿਸੀਵ ਕਰਨ ਤੋਂ ਬਾਅਦ ਭਗਵੰਤ ਮਾਨ ਤੇ ਕੇਜਰੀਵਾਲ ਦਾ ਕਾਫਲਾ ਦਰਬਾਰ ਸਾਹਿਬ ਲਈ ਜਾ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਅੰਮ੍ਰਿਤਸਰ 'ਚ ਜੇਤੂ ਰੋਡ ਸ਼ੋਅ ਕੱਢਿਆ ਜਾਵੇਗਾ।