Bhagwant Mann Roadshow Highlights: ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਸਹੁੰ ਚੱਕ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਰਵਨੀਤ ਕੌਰ Last Updated: 13 Mar 2022 04:14 PM

ਪਿਛੋਕੜ

Punjab New Goverment : ਇਤਿਹਾਸਕ ਜਿੱਤ ਮਗਰੋਂ ਸ਼ਹੀਦ-ਏ-ਆਜ਼ਮ (Shaheed-e-Azam) ਦੇ ਪਿੰਡ ਖਟਕੜ ਕਲਾਂ 'ਚ 12.30 ਵਜੇ ਭਗਵੰਤ ਮਾਨ (Bhagwant Mann) ਸਹੁੰ ਚੁੱਕਣਗੇ। ਭਗਵੰਤ ਮਾਨ ਜਿੱਤਣ  ਤੋਂ ਬਾਅਦ ਅੱਜ ਹਰਮੰਦਿਰ ਸਾਹਿਬ,...More

Bhagwant Mann Roadshow: ਭਗਵੰਤ ਮਾਨ ਬੋਲੇ - ਪਹਿਲੇ ਦਿਨ ਤੋਂ ਹੀ ਕੰਮ ਕਰਾਂਗੇ ਸ਼ੁਰੂ
ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ 'ਚ ਧੰਨਵਾਦ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਰਚ ਦੀ ਅਗਵਾਈ ਕਰ ਰਹੇ ਹਨ।

 

ਇਸ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਹੋਵੇਗੀ, ਸਗੋਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰਾਂਗੇ। ਲੋਕਾਂ ਨੇ ਆਪਣੇ ਆਪ ਨੂੰ ਵੋਟ ਪਾਈ ਹੈ।