(Source: Poll of Polls)
Karnataka Election Results 2023 Update: ਕਰਨਾਟਕ 'ਚ ਬੀਜੇਪੀ ਨੂੰ ਵੱਡਾ ਝਟਕਾ, ਕਾਂਗਰਸ ਬਹੁਮਤ ਦੇ ਅੰਕੜੇ ਤੋਂ ਪਾਰ
ਹਿਮਾਚਲ ਪ੍ਰਦੇਸ਼ ਤੋਂ ਬਾਅਦ ਕਾਂਗਰਸ ਨੇ ਕਰਨਾਟਕ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਕਾਂਗਰਸ ਨੇ ਬਹੁਮਤ ਹਾਸਲ ਕਰ ਲਿਆ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਤਾਜ਼ਾ ਅਪਡੇਟ ਮੁਤਾਬਕ ਕਾਂਗਰਸ...
Karnataka Election Results 2023 Update: ਹਿਮਾਚਲ ਪ੍ਰਦੇਸ਼ ਤੋਂ ਬਾਅਦ ਕਾਂਗਰਸ ਨੇ ਕਰਨਾਟਕ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਕਾਂਗਰਸ ਨੇ ਬਹੁਮਤ ਹਾਸਲ ਕਰ ਲਿਆ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਤਾਜ਼ਾ ਅਪਡੇਟ ਮੁਤਾਬਕ ਕਾਂਗਰਸ 115 ਤੋਂ ਵੱਧ ਸੀਟਾਂ 'ਤੇ ਅੱਗੇ ਹੈ। ਭਾਜਪਾ 73 ਸੀਟਾਂ 'ਤੇ ਅੱਗੇ ਹੈ ਜਦਕਿ ਜੇਡੀਐਸ 29 ਸੀਟਾਂ 'ਤੇ ਅੱਗੇ ਹੈ। ਮੰਨਿਆ ਜਾ ਰਿਹਾ ਹੈ ਕਿ 11 ਵਜੇ ਤੱਕ ਦੇ ਇਹੀ ਰੁਝਾਨ ਨਤੀਜੇ ਵਿੱਚ ਬਦਲਣਗੇ।
ਸਿਆਸੀ ਮਾਹਿਰ ਕਰਨਾਟਕ ਚੋਣਾਂ ਨੂੰ ਮਿਸ਼ਨ 2024 ਦਾ ਸੈਮੀਫਾਈਨਲ ਮੰਨ ਰਹੇ ਸਨ। ਇਸ ਲਈ ਬੀਜੇਪੀ ਲਈ ਖਤਰੇ ਦੀ ਘੰਟੀ ਹੈ। ਇਹ ਵੀ ਅਹਿਮ ਹੈ ਕਿ ਇਹ ਚੋਣਾਂ ਬੀਜੇਪੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਂ 'ਤੇ ਲੜੀਆਂ ਸੀ। ਇਸ ਦੇ ਬਾਵਜੂਦ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਬੀਜੇਪੀ ਦਾ ਹਿੰਦੂਤਵ ਦਾ ਮੁੱਦਾ ਵੀ ਚੋਣਾਂ ਵਿੱਚ ਨਾਕਾਮ ਰਿਹਾ ਹੈ।
ਚੋਣ ਕਮਿਸ਼ਨ ਨੇ 224 ਵਿੱਚੋਂ 223 ਸੀਟਾਂ ਦੇ ਰੁਝਾਨ ਕੀਤੇ ਹਨ ਜਾਰੀ
ਚੋਣ ਕਮਿਸ਼ਨ ਦੇ ਰੁਝਾਨਾਂ ਵਿੱਚ ਵੀ ਕਾਂਗਰਸ ਨੂੰ ਬਹੁਮਤ ਮਿਲਿਆ ਹੈ। ਭਾਜਪਾ ਦੇ ਨਾਲ-ਨਾਲ ਜੇਡੀਐਸ ਨੂੰ ਵੀ ਝਟਕਾ ਲੱਗਾ ਹੈ।
• ਕਾਂਗਰਸ - 115 ਸੀਟਾਂ, 43.1 ਫੀਸਦੀ ਵੋਟਾਂ
• ਭਾਜਪਾ - 73 ਸੀਟਾਂ, 36.2 ਫੀਸਦੀ ਵੋਟਾਂ
• ਜੇਡੀਐਸ - 30 ਸੀਟਾਂ, 12.8% ਵੋਟਾਂ
• ਹੋਰ - 5 ਸੀਟਾਂ
ਮੁੱਕੀ ਕਰਨਾਟਕ ਦੀ ਫਿਰ ਬਦਲੇਗੀ ਤਸਵੀਰ?
ਕਰਨਾਟਕ ਦੀਆਂ ਸਾਰੀਆਂ ਸੀਟਾਂ 'ਤੇ ਰੁਝਾਨ ਆ ਰਹੇ ਨੇ। ਰੁਝਾਨਾਂ ਵਿੱਚ ਕਾਂਗਰਸ ਨੇ ਬਹੁਮਤ ਹਾਸਲ ਕਰ ਲਿਆ ਹੈ ਪਰ ਇਸ ਨੂੰ ਹਾਲੇ ਅੰਤਿਮ ਨਹੀਂ ਕਿਹਾ ਜਾ ਸਕਦਾ। ਕਿਉਂਕਿ ਕਰਨਾਟਕ 'ਚ 50 ਅਜਿਹੀਆਂ ਸੀਟਾਂ ਹਨ ਜਿੱਥੇ ਕਾਂਗਰਸ ਅਤੇ ਭਾਜਪਾ ਵਿਚਾਲੇ ਵੋਟਾਂ ਦਾ ਅੰਤਰ 1 ਹਜ਼ਾਰ ਤੋਂ ਵੀ ਘੱਟ ਹੈ। ਜੇਕਰ ਕਾਂਗਰਸ ਦੀ ਸੀਟ ਘੱਟ ਜਾਂਦੀ ਹੈ ਤਾਂ ਉਸ ਨੂੰ ਸਰਕਾਰ ਬਣਾਉਣ ਲਈ ਜੇਡੀਐਸ ਨਾਲ ਹੱਥ ਮਿਲਾਉਣਾ ਪੈ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ