ਪੜਚੋਲ ਕਰੋ

Punjab Election 2022 :  BJP -ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗਠਜੋੜ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ  (BJP) - ਪੰਜਾਬ ਲੋਕ ਕਾਂਗਰਸ (Punjab Lok Congress) ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਗਠਜੋੜ ਨੇ ਸ਼ਨੀਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ (manifesto) ਜਾਰੀ ਕਰ ਦਿੱਤਾ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ  (BJP) - ਪੰਜਾਬ ਲੋਕ ਕਾਂਗਰਸ (Punjab Lok Congress) ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਗਠਜੋੜ ਨੇ ਸ਼ਨੀਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ (manifesto) ਜਾਰੀ ਕਰ ਦਿੱਤਾ। ਮੈਨੀਫੈਸਟੋ ਨੂੰ ਜਾਰੀ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ, "ਪੰਜਾਬ ਇੱਕ ਬਹੁਤ ਹੀ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ ਅਤੇ ਸੂਬੇ ਲਈ ਅਜਿਹੇ ਲੋਕਾਂ ਦੀ ਸੱਤਾ 'ਤੇ ਕਾਬਜ਼ ਹੋਣਾ ਜ਼ਰੂਰੀ ਹੈ, ਜੋ ਖੁਦ ਸਥਿਰ ਹੋਵੇ।
 
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਨੇ ਆਪਣਾ 11 ਸੂਤਰੀ 'ਸੰਕਲਪ ਪੱਤਰ'  (11-point sankalp patra) ਜਾਰੀ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ 20 ਫਰਵਰੀ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਇੱਕੋ ਪੜਾਅ 'ਚ ਵੋਟਾਂ ਪੈਣਗੀਆਂ।
 
ਆਪਣੇ 11 ਸੂਤਰੀ 'ਸੰਕਲਪ ਪੱਤਰ'  ਵਿੱਚ ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗਠਜੋੜ ਨੇ ਖਾਸ ਕਰਕੇ ਪੇਂਡੂ ਖੇਤਰਾਂ ਲਈ ਜੈਵਿਕ ਅਤੇ ਸੁਧਾਰਹੀਣ ਖੇਤੀ ਲਈ 5 ਹਜ਼ਾਰ ਕਰੋੜ ਰੁਪਏ ਦਾ ਬਜਟ ਅਲਾਟ , ਪਾਣੀ ਦੇ ਡਿੱਗ ਰਹੇ ਪੱਧਰ ਨੂੰ ਦੂਰ ਕਰਨ ਲਈ ਮੁਫਤ ਰੇਨ ਵਾਟਰ ਹਾਰਵੈਸਟਿੰਗ ਯੂਨਿਟ ਬਣਾਉਣ ਅਤੇ ਸਹਾਇਕ ਖੇਤੀਬਾੜੀ ਸੈਕਟਰਾਂ ਨੂੰ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਵਕਾਲਤ ਕਰਦੇ ਹੋਏ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਹਰਿਆਣਾ ਦੀ ਤਰਜ਼ ’ਤੇ ਨਗਦ ਇਨਾਮ ਦੇਣ ਦਾ ਵੀ ਵਾਅਦਾ ਕੀਤਾ ਹੈ।
 
ਭਾਜਪਾ ਗਠਜੋੜ ਨੇ ਹੋਰ ਵੀ ਕਈ ਵਾਅਦੇ ਕੀਤੇ

ਪੇਂਡੂ ਖੇਤਰਾਂ ਲਈ 11-ਨੁਕਾਤੀ ਸੰਕਲਪ ਪੱਤਰ ਅਨੁਸਾਰ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਲੰਬਿਤ ਸਿੰਚਾਈ ਪ੍ਰੋਜੈਕਟਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਦੇ ਨਾਲ ਹੀ ਗਠਜੋੜ ਨੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਲਈ ਕਰਜ਼ਾ ਮੁਆਫੀ, ਫਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਰਗੇ ਵੱਡੇ ਵਾਅਦੇ ਕੀਤੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਭਾਜਪਾ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੀਐੱਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ।
 
ਗਠਜੋੜ ਨੇ ਪਿੰਡ ਪੱਧਰ 'ਤੇ ਖੇਡ ਮੈਦਾਨ ਬਣਾਉਣ, ਅੰਤਰਰਾਸ਼ਟਰੀ ਪੱਧਰ ਦੇ ਹਾਕੀ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਪਿੰਡਾਂ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਦਾ ਵਾਅਦਾ ਵੀ ਕੀਤਾ। ਇਸ ਤੋਂ ਇਲਾਵਾ ਭਾਜਪਾ-ਪੀ.ਐਲ.ਸੀ.-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਨੇ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਹਾਇਕ ਖੇਤੀ ਸੈਕਟਰ ਜਿਵੇਂ ਕਿ ਮਧੂਮੱਖੀ ਪਾਲਣ, ਨਵੇਂ ਕੋਲਡ ਸਟੋਰਾਂ ਦੀ ਸਥਾਪਨਾ ਅਤੇ ਪੱਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਔਰਤਾਂ ਨੂੰ ਡੇਅਰੀ ਮੁਹੱਈਆ ਕਰਵਾਉਣ ਨੂੰ ਵੀ ਉਤਸ਼ਾਹਿਤ ਕੀਤਾ। ਪੋਲਟਰੀ ਅਤੇ ਮਧੂ ਮੱਖੀ ਪਾਲਣ ਦੇ ਖੇਤਰ ਵਿੱਚ ਉਦਯੋਗ ਸਥਾਪਤ ਕਰਨ ਲਈ ਸਬਸਿਡੀ ਅਤੇ ਕਰਜ਼ਾ ਦੇਣ ਦਾ ਵੀ ਵਾਅਦਾ ਕੀਤਾ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget