Capt Amarinder Singh on Punjab Election result Congress Allegation says party leadership never learn from defeat


ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਪੰਜਾਬ ਵਿੱਚ ਇਸ ਵਾਰ ਚੋਣਾਂ ਵਿੱਚ ਕਈ ਵੱਡੇ ਦਿੱਗਜਾਂ ਦੀ ਹਾਰ ਹੋਈ। ਜਿਸ ਵਿੱਚ ਇੱਕ ਵੱਡਾ ਨਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਹੈ। ਜਿਸ ਦਾ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਬਹੁਤ ਮਾੜਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਾਂਗਰਸ ਵਲੋਂ ਦੋਸ਼ ਲਾਏ ਗਏ ਕਿ ਕੈਪਟਨ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਕਾਰਨ ਹੀ ਪਾਰਟੀ ਨੂੰ ਨੁਕਸਾਨ ਹੋਇਆ ਹੈ। ਇਸ 'ਤੇ ਹੁਣ ਅਮਰਿੰਦਰ ਸਿੰਘ ਦਾ ਜਵਾਬ ਆਇਆ ਹੈ। ਅਮਰਿੰਦਰ ਸਿੰਘ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਕਦੇ ਨਹੀਂ ਸਿੱਖੇਗੀ।


ਕੈਪਟਨ ਅਮਰਿੰਦਰ ਦਾ ਕਾਂਗਰਸ ਨੂੰ ਜਵਾਬ


ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਨੂੰ ਪਿਛਲੇ ਸਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਪਾਰਟੀ ਦੀ ਹਾਰ ਲਈ ਕੌਣ ਜ਼ਿੰਮੇਵਾਰ ਹੈ। ਸਿੰਘ ਨੇ ਟਵੀਟ ਕੀਤਾ, "ਕਾਂਗਰਸ ਲੀਡਰਸ਼ਿਪ ਕਦੇ ਨਹੀਂ ਸਿੱਖੇਗੀ। ਉੱਤਰ ਪ੍ਰਦੇਸ਼ 'ਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ? ਮਨੀਪੁਰ, ਗੋਆ, ਉੱਤਰਾਖੰਡ ਬਾਰੇ ਕੀ? ਜਵਾਬ ਬਹੁਤ ਸਪੱਸ਼ਟ ਹੈ, ਪਰ ਆਮ ਵਾਂਗ ਮੈਨੂੰ ਲੱਗਦਾ ਹੈ ਕਿ ਉਹ ਇਸ ਨੂੰ ਸਮਝਣ ਤੋਂ ਬਚਣਗੇ।''


ਕੈਪਟਨ ਅਮਰਿੰਦਰ ਦੀ ਇਹ ਟਿੱਪਣੀ ਕਾਂਗਰਸ ਨੇਤਾ ਰਣਦੀਪ ਸਿੰਘ ਸੂਰਜੇਵਾਲਾ ਦੇ ਇਸ ਬਿਆਨ ਤੋਂ ਇੱਕ ਦਿਨ ਬਾਅਦ ਆਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਭਾਵੇਂ ਪਾਰਟੀ ਨੇ ਨਿਮਰਤਾ, ਸਾਫ਼-ਸੁਥਰੀ ਅਤੇ ਜ਼ਮੀਨੀ ਪੱਧਰ 'ਤੇ ਲੀਡਰਸ਼ਿਪ ਪੇਸ਼ ਕੀਤੀ ਹੈ। ਇਹ ਅਮਰਿੰਦਰ ਸਿੰਘ ਸਰਕਾਰ ਦੀ 4.5 ਸਾਲਾਂ ਦੀ ਸੱਤਾ ਵਿਰੋਧੀ ਲਹਿਰ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਅਤੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ।"


ਇਹ ਵੀ ਪੜ੍ਹੋ: Indian Embassy Guidelines: ਭਾਰਤੀ ਦੂਤਾਵਾਸ ਨੇ ਰੂਸ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਜਾਣੋ ਕੀ ਕਿਹਾ