Punjab Election: ਹੁਣ ਕੁਮਾਰ ਵਿਸ਼ਵਾਸ 'ਤੇ ਗਰਮਾਈ ਪੰਜਾਬ ਦੀ ਸਿਆਸਤ, ਚੰਨੀ ਨੇ ਮੋਦੀ ਨੂੰ ਚਿੱਠੀ ਲਿਖ ਕੀਤੀ ਜਾਂਚ ਦੀ ਮੰਗ
Punjab Election: ਕਵੀ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਤਾਜ਼ਾ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਪੰਜਾਬ ਦੇ ਸੀਐਮ ਚੰਨੀ ਨੇ ਪੀਐਮ ਮੋਦੀ ਤੋਂ ਕੁਮਾਰ ਵਿਸ਼ਵਾਸ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਹੈ।
Channi requests PM Modi to order probe into separatism allegations against Kejriwal
Punjab Election: ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅਜਿਹੇ 'ਚ ਸੂਬੇ ਦੀ ਸਿਆਸਤ ਗਰਮਾ ਗਈ ਹੈ। ਹਾਲ ਹੀ 'ਚ ਕਵੀ ਕੁਮਾਰ ਵਿਸ਼ਵਾਸ ਨੇ ਪੰਜਾਬ ਤੇ ਅਰਵਿੰਦ ਕੇਜਰੀਵਾਲ ਬਾਰੇ ਟਿੱਪਣੀ ਕੀਤੀ ਹੈ। ਹੁਣ ਇਸ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੁਮਾਰ ਵਿਸ਼ਵਾਸ ਦੇ ਦਾਅਵੇ ਦੀ ਜਾਂਚ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਸੀਐਮ ਚੰਨੀ ਨੇ ਟਵੀਟ ਕੀਤਾ ਕਿ ਪੰਜਾਬ ਦੇ ਸੀਐਮ ਹੋਣ ਦੇ ਨਾਤੇ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਕੁਮਾਰ ਵਿਸ਼ਵਾਸ ਨੇ ਹਾਲ ਹੀ ਵਿੱਚ ਜੋ ਕਿਹਾ ਹੈ, ਉਸ ਦੀ ਨਿਰਪੱਖ ਜਾਂਚ ਕੀਤੀ ਜਾਵੇ। ਨਾਲ ਹੀ ਕਿਹਾ ਕਿ ਸਿਆਸਤ ਨੂੰ ਪਾਸੇ ਰੱਖ ਕੇ ਪੰਜਾਬ ਦੇ ਲੋਕਾਂ ਨੇ ਵੱਖਵਾਦ ਨਾਲ ਲੜਦਿਆਂ ਭਾਰੀ ਕੀਮਤ ਚੁਕਾਈ ਹੈ। ਪ੍ਰਧਾਨ ਮੰਤਰੀ ਨੂੰ ਹਰ ਪੰਜਾਬੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਲੋੜ ਹੈ।
As CM of Punjab, I request Hon'ble PM @narendramodi Ji to order an impartial enquiry in the matter of @DrKumarVishwas Ji’s video. Politics aside, people of Punjab have paid a heavy price while fighting separatism. Hon’ble PM needs to address the worry of every Punjabi. pic.twitter.com/aoSwie55yx
— Charanjit S Channi (@CHARANJITCHANNI) February 17, 2022
ਦੱਸ ਦੇਈਏ ਕਿ ਕਵੀ ਕੁਮਾਰ ਵਿਸ਼ਵਾਸ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਉਹ ਕਹਿ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਦਾ ਸੁਪਨਾ ਪੰਜਾਬ ਦੀ ਸੱਤਾ ਹਾਸਲ ਕਰਨਾ ਹੈ। ਇਹ ਵੀ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਕਿਹਾ ਸੀ, "ਅਰਵਿੰਦ ਕੇਜਰੀਵਾਲ ਨੇ ਮੈਨੂੰ ਕਿਹਾ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਜਾਂ ਆਜ਼ਾਦ ਦੇਸ਼ (ਖਾਲਿਸਤਾਨ) ਦਾ ਪ੍ਰਧਾਨ ਮੰਤਰੀ ਵੀ ਬਣ ਸਕਦਾ ਹਾਂ।"
ਇਸ ਤੋਂ ਬਾਅਦ ਮਾਮਲਾ ਜ਼ੋਰ ਫੜਨ ਲੱਗਿਆ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਪੰਜਾਬੀ ਦੀ ਚਿੰਤਾ ਦੂਰ ਕੀਤੀ ਜਾਵੇ।
ਇਹ ਵੀ ਪੜ੍ਹੋ: Sunny Leone ਨੇ identity ਚੋਰੀ ਹੋਣ ਦਾ ਕੀਤਾ ਦਾਅਵਾ, ਲੋਨ ਲਈ ਵਰਤੇ ਗਏ ਪੈਨ ਵੇਰਵੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin