Channi requests PM Modi to order probe into separatism allegations against Kejriwal
Punjab Election: ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅਜਿਹੇ 'ਚ ਸੂਬੇ ਦੀ ਸਿਆਸਤ ਗਰਮਾ ਗਈ ਹੈ। ਹਾਲ ਹੀ 'ਚ ਕਵੀ ਕੁਮਾਰ ਵਿਸ਼ਵਾਸ ਨੇ ਪੰਜਾਬ ਤੇ ਅਰਵਿੰਦ ਕੇਜਰੀਵਾਲ ਬਾਰੇ ਟਿੱਪਣੀ ਕੀਤੀ ਹੈ। ਹੁਣ ਇਸ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੁਮਾਰ ਵਿਸ਼ਵਾਸ ਦੇ ਦਾਅਵੇ ਦੀ ਜਾਂਚ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਸੀਐਮ ਚੰਨੀ ਨੇ ਟਵੀਟ ਕੀਤਾ ਕਿ ਪੰਜਾਬ ਦੇ ਸੀਐਮ ਹੋਣ ਦੇ ਨਾਤੇ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਕੁਮਾਰ ਵਿਸ਼ਵਾਸ ਨੇ ਹਾਲ ਹੀ ਵਿੱਚ ਜੋ ਕਿਹਾ ਹੈ, ਉਸ ਦੀ ਨਿਰਪੱਖ ਜਾਂਚ ਕੀਤੀ ਜਾਵੇ। ਨਾਲ ਹੀ ਕਿਹਾ ਕਿ ਸਿਆਸਤ ਨੂੰ ਪਾਸੇ ਰੱਖ ਕੇ ਪੰਜਾਬ ਦੇ ਲੋਕਾਂ ਨੇ ਵੱਖਵਾਦ ਨਾਲ ਲੜਦਿਆਂ ਭਾਰੀ ਕੀਮਤ ਚੁਕਾਈ ਹੈ। ਪ੍ਰਧਾਨ ਮੰਤਰੀ ਨੂੰ ਹਰ ਪੰਜਾਬੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਲੋੜ ਹੈ।
ਦੱਸ ਦੇਈਏ ਕਿ ਕਵੀ ਕੁਮਾਰ ਵਿਸ਼ਵਾਸ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਉਹ ਕਹਿ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਦਾ ਸੁਪਨਾ ਪੰਜਾਬ ਦੀ ਸੱਤਾ ਹਾਸਲ ਕਰਨਾ ਹੈ। ਇਹ ਵੀ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਕਿਹਾ ਸੀ, "ਅਰਵਿੰਦ ਕੇਜਰੀਵਾਲ ਨੇ ਮੈਨੂੰ ਕਿਹਾ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਜਾਂ ਆਜ਼ਾਦ ਦੇਸ਼ (ਖਾਲਿਸਤਾਨ) ਦਾ ਪ੍ਰਧਾਨ ਮੰਤਰੀ ਵੀ ਬਣ ਸਕਦਾ ਹਾਂ।"
ਇਸ ਤੋਂ ਬਾਅਦ ਮਾਮਲਾ ਜ਼ੋਰ ਫੜਨ ਲੱਗਿਆ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਪੰਜਾਬੀ ਦੀ ਚਿੰਤਾ ਦੂਰ ਕੀਤੀ ਜਾਵੇ।
ਇਹ ਵੀ ਪੜ੍ਹੋ: Sunny Leone ਨੇ identity ਚੋਰੀ ਹੋਣ ਦਾ ਕੀਤਾ ਦਾਅਵਾ, ਲੋਨ ਲਈ ਵਰਤੇ ਗਏ ਪੈਨ ਵੇਰਵੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin